02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਆਸਟ੍ਰੇਲੀਆ ’ਚ ਭਾਰਤੀ ਵੀਜ਼ਾ ਤੇ ਪਾਸਪੋਰਟ ਸੇਵਾਵਾਂ ਮੁੜ ਸ਼ੁਰੂ

Ad Position 21
No active advertisement
ਅਜੀਤ ਡੈਸਕ 23-07-2026
ਮੈਲਬੋਰਨ, 22 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)- ਆਸਟ੍ਰੇਲੀਆ ਵਿਚ ਭਾਰਤੀ ਪਾਸਪੋਰਟ, ਵੀਜ਼ਾ ਅਤੇ ਕੌਂਸਲਰ ਸੇਵਾਵਾਂ 23 ਜੁਲਾਈ 2026 ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਭਾਰਤੀ ਹਾਈ ਕਮਿਸ਼ਨ ਵਲੋਂ ਆਸਟ੍ਰੇਲੀਆ ਦੇ ਛੇ ਸ਼ਹਿਰਾਂ ਵਿਚ ਨਵੇਂ ਅਤੇ ਸੁਧਰੇ ਹੋਏ ਭਾਰਤੀ ਕੌਂਸਲਰ ਅਰਜ਼ੀ ਕੇਂਦਰ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਰਾਹੀਂ ਭਾਰਤੀ ਨਾਗਰਿਕਾਂ ਅਤੇ ਭਾਰਤ ਜਾਣ ਦੇ ਇੱਛੁਕ ਯਾਤਰੀਆਂ ਨੂੰ ਪਾਸਪੋਰਟ, ਵੀਜ਼ਾ ਅਤੇ ਹੋਰ ਕੌਂਸਲਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਾਈ ਕਮਿਸ਼ਨ ਨੇ ਦੱਸਿਆ ਕਿ ਵੀਐਫਐਸ ਗਲੋਬਲ ਮੁੜ ਆਸਟ੍ਰੇਲੀਆ ਭਰ ਵਿਚ ਭਾਰਤੀ ਕੌਂਸਲਰ, ਪਾਸਪੋਰਟ ਅਤੇ ਵੀਜ਼ਾ ਸੇਵਾਵਾਂ ਲਈ ਅਧਿਕਾਰਤ ਸੇਵਾ ਪ੍ਰਦਾਤਾ ਹੋਵੇਗਾ। ਨਵੇਂ ਕੇਂਦਰਾਂ ਵਿਚ ਬਿਨੈਕਾਰਾਂ ਦੀ ਸਹੂਲਤ ਲਈ ਬਿਹਤਰ ਸਹੂਲਤਾਂ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੇਵਾਵਾਂ ਦੇ ਠੇਕੇ ਨਾਲ ਜੁੜੇ ਕਾਨੂੰਨੀ ਵਿਵਾਦ ਕਾਰਨ ਇਹ ਸੇਵਾਵਾਂ ਪਿਛਲੇ ਕੁਝ ਹਫ਼ਤਿਆਂ ਤੋਂ ਪ੍ਰਭਾਵਿਤ ਰਹੀਆਂ ਸਨ।
Ad Position 22
No active advertisement
ਪਿਛਲੀ ਖ਼ਬਰ ਈਰਾਨ ਖ਼ਿਲਾਫ਼ ਅਮਰੀਕੀ ਹਮਲੇ ਤੇਜ਼, ਲਿਬਨਾਨ ’ਚ ਹਿਜ਼ਬੁੱਲਾ ਦਾ ਪ੍ਰਭਾਵ ਖ਼ਤਮ ਕਰਨ ਲਈ ‘ਠੋਸ ਯੋਜਨਾ’ ਦਾ ਦਾਅਵਾ ਅਗਲੀ ਖ਼ਬਰ ਅਮਰੀਕਾ ’ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਦੇ ਮਾਮਲੇ ’ਚ ਭਾਰਤੀ ਮੂਲ ਦਾ ਹਰਮਨਵੀਰ ਸਿੰਘ ਭਗੌੜਾ ਐਲਾਨਿਆ
Ad Position 24
No active advertisement