05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਭਾਰਤ ਦੇ ਵਿਦਿਆਰਥੀਆਂ ਦੇ ਹੱਕ ’ਚ ਲੰਡਨ ਦੀਆਂ ਸੜਕਾਂ ’ਤੇ ਉਤਰੇਗੀ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ)

Ad Position 21
No active advertisement
ਅਜੀਤ ਡੈਸਕ 24-07-2026
ਲੈਸਟਰ, 23 ਜੁਲਾਈ (ਸੁਖਜਿੰਦਰ ਸਿੰਘ ਢੱਡੇ)– ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਐਲਾਨ ਕੀਤਾ ਹੈ ਕਿ ਉਹ 26 ਜੁਲਾਈ ਨੂੰ ਲੰਡਨ ਵਿੱਚ ਹੋਣ ਵਾਲੇ ‘ਲੰਡਨ ਡੇ ਆਫ਼ ਐਕਸ਼ਨ’ ਵਿੱਚ ਸ਼ਮੂਲੀਅਤ ਕਰੇਗੀ। ਇਸ ਦੌਰਾਨ ਭਾਰਤ ਵਿੱਚ ਨਿਆਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਅਰਥਪੂਰਨ ਸੁਧਾਰਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਵੇਗਾ। ਸਾਊਥ ਏਸ਼ੀਆ ਸੋਲਿਡੈਰਿਟੀ ਗਰੁੱਪ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਦੁਪਹਿਰ 3 ਵਜੇ ਟਰਾਫ਼ਲਗਰ ਸਕੁਆਇਰ ਵਿਖੇ ਰੋਸ ਪ੍ਰਦਰਸ਼ਨ ਅਤੇ ਓਪਨ ਮਾਈਕ ਨਾਲ ਹੋਵੇਗੀ। ਇਸ ਤੋਂ ਬਾਅਦ ਸ਼ਾਮ 4.30 ਵਜੇ ਭਾਰਤੀ ਹਾਈ ਕਮਿਸ਼ਨ ਤੱਕ ਮਾਰਚ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਪਰਵਾਸੀ ਭਾਰਤੀ ਭਾਈਚਾਰੇ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਦਾ ਸਮਰਥਨ ਪ੍ਰਾਪਤ ਹੈ। ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਕਿਹਾ ਕਿ ਭਾਰਤ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਨਮਾਨ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵਿਦਿਆਰਥੀ ਨੁਮਾਇੰਦਿਆਂ ਨਾਲ ਸਾਰਥਕ ਗੱਲਬਾਤ ਕਰਕੇ ਸਿੱਖਿਆ ਪ੍ਰਣਾਲੀ ਵਿੱਚ ਅਜਿਹੇ ਸੁਧਾਰ ਲਿਆਉਣ ਦੀ ਅਪੀਲ ਕੀਤੀ, ਜਿਨ੍ਹਾਂ ਨਾਲ ਨੌਜਵਾਨਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮੈਨਚੈਸਟਰ ਸਿਨਾਗੌਗ ਹਮਲਾਵਰ ਦੇ ਸਾਥੀ ਨੂੰ ਅੱਤਵਾਦੀ ਸਾਜ਼ਿਸ਼ ਮਾਮਲੇ ‘ਚ ਉਮਰ ਕੈਦ ਅਗਲੀ ਖ਼ਬਰ ਬੀਬੀ ਜਸਪ੍ਰੀਤ ਕੌਰ ਅੜੈ੍ਚਾਂ ਨੇ ਜ਼ਿਲ੍ਹਾ ਜਥੇਦਾਰ ਤੇ ਹਲਕਾ ਇੰਚਾਰਜ ਨਾਲ ਕੀਤੀ ਮੀਟਿੰਗ
Ad Position 24
No active advertisement