05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਗ਼ਜ਼ਲ ਮੰਚ ਸਰੀ ਵਲੋਂ ਉੱਘੇ ਸੌਕਸੋਫੋਨ ਵਾਦਕ ਮਨਜੀਤ ਸਿੰਘ ਨਾਲ ਰੂਬਰੂ ਸਮਾਗਮ

Ad Position 21
No active advertisement
ਅਜੀਤ ਡੈਸਕ 24-07-2026
ਵੈਨਕੂਵਰ, 23 ਜੁਲਾਈ( ਮਲਕੀਤ ਸਿੰਘ)- ਗ਼ਜ਼ਲ ਮੰਚ ਸਰੀ ਵੱਲੋ ਉੱਘੇ ਸੈਕਸੋਫੋਨ ਵਾਦਕ ਮਨਜੀਤ ਸਿੰਘ ਨਾਲ ਇੱਕ ਯਾਦਗਾਰੀ ਰੂਬਰੂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਗੀਤ ਪ੍ਰੇਮੀਆਂ ਨੇ ਉਨ੍ਹਾਂ ਦੇ ਜੀਵਨ ਸਫ਼ਰ ਨੂੰ ਨੇੜਿਓਂ ਜਾਣਿਆ ਅਤੇ ਉਨ੍ਹਾਂ ਦੀਆਂ ਸੁਰਮਈ ਪੇਸ਼ਕਾਰੀਆਂ ਦਾ ਵੀ ਭਰਪੂਰ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਗ਼ਜ਼ਲ ਮੰਚ ਦੇ ਸੰਚਾਲਕ ਰਾਜਵੰਤ ਰਾਜ ਵੱਲੋਂ ਸਮਾਗਮ ਦੀ ਆਰੰਭਤਾ ਕਰਦਿਆਂ ਮਹਿਮਾਨਾਂ ਅਤੇ ਸੰਗੀਤ ਪ੍ਰੇਮੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੱਦੀ ਸਬੰਧ ਜਲੰਧਰ ਨਾਲ ਹੈ ਅਤੇ ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਸੰਗੀਤ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਬਣ ਜਾਵੇਗਾ। ਸੌਕਸੋਫੋਨ ਨਾਲ ਉਨ੍ਹਾਂ ਦੀ ਜਾਣ-ਪਛਾਣ ਇੱਕ ਇਤਫ਼ਾਕ ਵਜੋਂ ਹੋਈ। ਸ਼ੁਰੂ ਵਿੱਚ ਇਹ ਸਿਰਫ਼ ਇੱਕ ਸ਼ੌਕ ਸੀ ਪਰ ਹੌਲੀ-ਹੌਲੀ ਇਹ ਸ਼ੌਕ ਸਾਧਨਾ ਵਿੱਚ ਬਦਲ ਗਿਆ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਗੀਤ ਦੀ ਕੋਈ ਵਿਧੀਵਤ ਸਿੱਖਿਆ ਪ੍ਰਾਪਤ ਨਹੀਂ ਕੀਤੀ, ਸਗੋਂ ਮਹਾਨ ਸੰਗੀਤਕਾਰਾਂ ਅਤੇ ਉਸਤਾਦਾਂ ਨੂੰ ਸੁਣ-ਸੁਣ ਕੇ ਆਪਣੇ ਆਪ ਨੂੰ ਤਿਆਰ ਕੀਤਾ। ਰੂਬਰੂ ਗੱਲਬਾਤ ਤੋਂ ਬਾਅਦ ਮਨਜੀਤ ਸਿੰਘ ਨੇ ਆਪਣੇ ਸੌਕਸੋਫੋਨ ਦੀਆਂ ਮਧੁਰ ਸੁਰ-ਲਹਿਰਾਂ ਨਾਲ ਸਮੁੱਚੇ ਮਾਹੌਲ ਨੂੰ ਸੰਗੀਤਮਈ ਬਣਾ ਦਿੱਤਾ। ਸਮਾਗਮ ਦੇ ਅੰਤ ਵਿੱਚ ਗ਼ਜ਼ਲ ਮੰਚ ਦੇ ਪ੍ਰਧਾਨ ਜਸਵਿੰਦਰ, ਇੰਦਰਜੀਤ ਧਾਮੀ, ਹਰਦਮ ਮਾਨ, ਰਾਜਵੰਤ ਰਾਜ, ਪ੍ਰੀਤ ਮਨਪ੍ਰੀਤ, ਭੁਪਿੰਦਰ ਮੱਲ੍ਹੀ ਅਤੇ ਰਿੱਕੀ ਬਾਜਵਾ ਨੇ ਮਨਜੀਤ ਸਿੰਘ ਦੀ ਵਿਲੱਖਣ ਕਲਾਕਾਰੀ, ਸੌਕਸੋਫੋਨ ‘ਤੇ ਉਨ੍ਹਾਂ ਦੀ ਬੇਮਿਸਾਲ ਮੁਹਾਰਤ ਅਤੇ ਗੀਤਾਂ ਦੀ ਸੁਚੱਜੀ ਚੋਣ ਦੀ ਭਰਪੂਰ ਸ਼ਲਾਘਾ ਕੀਤੀ। ਗ਼ਜ਼ਲ ਮੰਚ ਵੱਲੋਂ ਮਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਧਾਨ ਜਸਵਿੰਦਰ ਨੇ ਮਨਜੀਤ ਸਿੰਘ ਅਤੇ ਹਾਜਰ ਮੈਂਬਰਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਤਸ਼ੱਦਦ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਮੈਨਚੈਸਟਰ ਸਿਨਾਗੌਗ ਹਮਲਾਵਰ ਦੇ ਸਾਥੀ ਨੂੰ ਅੱਤਵਾਦੀ ਸਾਜ਼ਿਸ਼ ਮਾਮਲੇ ‘ਚ ਉਮਰ ਕੈਦ
Ad Position 24
No active advertisement