05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬੀਆਂ ਦੇ ਦਿਲਾਂ ਵਿਚ ਖ਼ਾਲਸਾ ਰਾਜ ਦੀ ਯਾਦ ਅਜੇ ਵੀ ਕਾਇਮ ਹੈ – ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 24-07-2026
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀਆਂ ਦੇ ਦਿਲਾਂ ’ਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਦੀ ਯਾਦ ਅਜੇ ਵੀ ਕਾਇਮ ਹੈ, ਇਹ ਵਿਚਾਰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਯੂ.ਕੇ. ਫੇਰੀ ਦੌਰਾਨ ਪ੍ਰਗਟ ਕੀਤੇ। ਲੰਡਨ ਦੇ ਵਿਕਟੋਰੀਆ ਐਂਡ ਐਲਬਰਟ ਮਿਊਜ਼ੀਅਮ ਵਿਚ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਅਤੇ ਹੋਰ ਨਿਸ਼ਾਨੀਆਂ ਨੂੰ ਵੇਖਿਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਨਿਸ਼ਾਨੀਆਂ ਲੰਡਨ ਵਿਚ ਪਈਆਂ ਹਨ ਅਤੇ ਪੰਜਾਬ ਵਿਚ ਵੀ, ਇਹ ਸਾਡੀ ਵਿਰਾਸਤ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਨੂੰ ਸੰਭਾਲ ਕੇ ਰੱਖੀਏ ਅਤੇ ਇਨ੍ਹਾਂ ਦਾ ਸਤਿਕਾਰ ਕਰੀਏ। ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਦੀਆਂ ਇਹ ਨਿਸ਼ਾਨੀਆਂ ਸਾਨੂੰ ਅੱਜ ਵੀ ਇਹ ਯਾਦ ਦਵਾਉਂਦੀਆਂ ਹਨ ਕਿ ਅਸੀਂ ਤਖ਼ਤਾਂ ਤੇ ਤਾਜਾਂ ਵਾਲੇ ਹਾਂ। ਇਸ ਮੌਕੇ ਜਸਕਰਨ ਸਿੰਘ, ਅਮਰਜੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਡੇ ‘ਤੇ ਹੋਰ ਟੈਕਸ ਲਗਾਓ ਅਗਲੀ ਖ਼ਬਰ ਦਿੱਲੀ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਤਸ਼ੱਦਦ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ
Ad Position 24
No active advertisement