11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਸ਼ਵ ਕੱਪ ਦੌਰਾਨ ਮਨੁੱਖੀ ਤਸਕਰੀ ’ਤੇ NYPD ਦਾ ਵੱਡਾ ਵਾਰ, 7 ਨਾਬਾਲਗਾਂ ਸਮੇਤ 43 ਲੋਕ ਬਚਾਏ

Ad Position 21
No active advertisement
ਅਜੀਤ ਡੈਸਕ 24-07-2026
ਨਿਊਯਾਰਕ, 23 ਜੁਲਾਈ (ਰਾਜੂ ਸਹਿਬਾਜ਼ਪੁਰਾ )- ਫੀਫਾ ਵਿਸ਼ਵ ਕੱਪ ਦੌਰਾਨ ਨਿਊਯਾਰਕ ਖੇਤਰ ਵਿਚ ਮਨੁੱਖੀ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ 7 ਨਾਬਾਲਗਾਂ ਸਮੇਤ 43 ਲੋਕਾਂ ਨੂੰ ਬਚਾਇਆ ਹੈ। NYPD ਅਨੁਸਾਰ 87 ਵੱਖ-ਵੱਖ ਕਾਰਵਾਈਆਂ ਦੌਰਾਨ ਤਸਕਰੀ ਨਾਲ ਜੁੜੇ ਹੋਣ ਦੇ ਸ਼ੱਕ ਹੇਠ 89 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਮੁਹਿੰਮ 11 ਜੂਨ ਤੋਂ 19 ਜੁਲਾਈ ਤੱਕ ਚਲਾਈ ਗਈ। ਬਚਾਏ ਗਏ ਲੋਕਾਂ ਵਿੱਚੋਂ ਜ਼ਿਆਦਾਤਰ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਲਈ ਮਜਬੂਰ ਕੀਤੇ ਗਏ ਸਨ। ਪੀੜਤਾਂ ਨੂੰ ਹੁਣ ਰਿਹਾਇਸ਼, ਭੋਜਨ, ਕਾਊਂਸਲਿੰਗ ਅਤੇ ਹੋਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕਾਰਵਾਈਆਂ ਤੋਂ ਕਈ ਨਵੇਂ ਸੁਰਾਗ ਮਿਲੇ ਹਨ ਅਤੇ ਕੁਝ ਮਾਮਲਿਆਂ ਦੀ ਜਾਂਚ ਅਜੇ ਜਾਰੀ ਹੈ। ਵਿਸ਼ਵ ਕੱਪ ਦੇ ਅੱਠ ਮੁਕਾਬਲੇ ਨਿਊਜਰਸੀ ਦੇ ਮੈਟਲਾਈਫ ਸਟੇਡੀਅਮ ਵਿੱਚ ਖੇਡੇ ਗਏ ਸਨ। ਵੱਡੀ ਭੀੜ ਅਤੇ ਸੈਲਾਨੀਆਂ ਦੀ ਆਵਾਜਾਈ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਨੇ ਕਈ ਸਾਲ ਪਹਿਲਾਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਸੀ।
ਅਮਰੀਕੀ ਹੋਮਲੈਂਡ ਸਕਿਉਰਿਟੀ ਵਿਭਾਗ ਮੁਤਾਬਕ ਵਿਸ਼ਵ ਕੱਪ ਦੌਰਾਨ ਦੇਸ਼ ਭਰ ਵਿੱਚ ਮਨੁੱਖੀ ਤਸਕਰੀ ਨਾਲ ਸਬੰਧਤ 673 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ। ਇਸੇ ਮੁਹਿੰਮ ਦੌਰਾਨ 61 ਬਾਲਗਾਂ ਅਤੇ 13 ਨਾਬਾਲਗਾਂ ਨੂੰ ਬਚਾਉਣ ਦਾ ਦਾਅਵਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਤੇ ਵਿਦਿਆਰਥੀਆਂ ’ਤੇ ਪੁਲਿਸ ਜ਼ੁਲਮ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਵਣ ਸਿੰਘ ਧੁੰਨ ਨੇ ਸਬ ਡਵੀਜ਼ਨ ਭਿੱਖੀਵਿੰਡ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24