02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਵਿਦਿਆਰਥੀ ਅੰਦੋਲਨ ਦੀ ਗੂੰਜ ਸਿਡਨੀ ਤੱਕ ਪੁੱਜੀ

Ad Position 21
No active advertisement
ਅਜੀਤ ਡੈਸਕ 25-07-2026
——ਪੈਰਾਮੈਟਾ ਸਕੁਏਅਰ ਵਿਖੇ ਭਾਰਤੀ ਵਿਦਿਆਰਥੀਆਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਆਲੋਚਨਾ
ਸਿਡਨੀ, 24 ਜੁਲਾਈ (ਹਰਕੀਰਤ ਸਿੰਘ ਸੰਧਰ)-ਦਿੱਲੀ ਦੇ ਜੰਤਰ-ਮੰਤਰ ਵਿਖੇ ਸਿੱਖਿਆ ਨੀਤੀ ਅਤੇ ਕੇਂਦਰ ਸਰਕਾਰ ਦੇ ਰਵੱਈਏ ਖ਼ਿਲਾਫ਼ ਚੱਲ ਰਹੇ ਵਿਦਿਆਰਥੀ ਅੰਦੋਲਨ ਦੀ ਗੂੰਜ ਹੁਣ ਵਿਦੇਸ਼ਾਂ ਤੱਕ ਵੀ ਪਹੁੰਚ ਗਈ ਹੈ। ਇਸੇ ਕੜੀ ਤਹਿਤ ਅੱਜ ਸਿਡਨੀ ਦੇ ਪੈਰਾਮੈਟਾ ਸਕੁਏਅਰ ਵਿਖੇ ਸਟੂਡੈਂਟ ਯੂਨੀਅਨ ਦੇ ਸੱਦੇ ’ਤੇ ਭਾਰਤੀ ਵਿਦਿਆਰਥੀਆਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਹ ਦਿੱਲੀ ਵਿੱਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਉਂਦੇ ਹਨ ਅਤੇ ਕੇਂਦਰ ਸਰਕਾਰ ਦੀਆਂ ਸਿੱਖਿਆ ਨਾਲ ਸਬੰਧਤ ਨੀਤੀਆਂ ’ਤੇ ਗੰਭੀਰ ਚਿੰਤਾ ਜ਼ਾਹਰ ਕਰਦੇ ਹਨ। ਉਨ੍ਹਾਂ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ’ਤੇ ਗੌਰ ਕਰਨ ਅਤੇ ਟਕਰਾਅ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਵੀ ਉਠਾਈ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਦੇ ਹੱਥਾਂ ਵਿੱਚ ਭਾਰਤੀ ਤਿਰੰਗਾ ਸੀ ਅਤੇ ਉਨ੍ਹਾਂ ਵੱਲੋਂ “ਭਾਰਤ ਮਾਤਾ ਦੀ ਜੈ” ਦੇ ਨਾਅਰਿਆਂ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਵੀ ਨਾਅਰੇਬਾਜ਼ੀ ਕੀਤੀ ਗਈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਲਾਠੀਚਾਰਜ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾ ਰਹੇ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਇਜ਼ ਨਹੀਂ ਠਹਿਰਾਈ ਜਾ ਸਕਦੀ।
ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਭਾਈਚਾਰੇ ਦੇ ਲੋਕ ਅਤੇ ਵਿਦਿਆਰਥੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸਰਕਾਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ -ਸਰੀ ਸਿਟੀ ਕੌਂਸਲ ਚੋਣਾਂ - ਡੱਗ ਮੈਕੱਲਮ ਦੀ ਅਗਵਾਈ ‘ਚ ਸੇਫ ਸਰੀ ਦੀ ਟੀਮ ਵੀ ਚੋਣ ਪਿੜ ‘ਚ ਨਿਤਰੀ ਅਗਲੀ ਖ਼ਬਰ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪ੍ਰੇਮ ਪਾਲ ਸਿੰਘ ਇਟਲੀ ਦੇ ਗ਼ਜ਼ਲ ਸੰਗ੍ਰਹਿ ਅਧੂਰੇ ਖ਼ਾਬ ਦਾ ਲੋਕ ਅਰਪਣ ਅਤੇ ਵਿਚਾਰ...
Ad Position 24
No active advertisement