07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੈਲਗਰੀ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਖ਼ਤਮ, ਪ੍ਰਦਰਸ਼ਨ ਜਾਰੀ

Ad Position 21
No active advertisement
ਅਜੀਤ ਡੈਸਕ 26-07-2026
ਕੈਲਗਰੀ, 25 ਜੁਲਾਈ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਖੇ ਸੜਕਾਂ ’ਤੇ ਉੱਤਰੇ ਤੇ ਭੁੱਖ ਹੜਤਾਲ ’ਤੇ ਬੈਠੇ ਸੈਕੜੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਅੱਜ ਸ਼ਹਿਰ ਦੇ ਮਹੱਤਵਪੂਰਨ ਵਿਅਕਤੀਆਂ ਸਮੇਤ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਪਾਲ ਸਿੰਘ ਗਰੇਵਾਲ ਪ੍ਰਧਾਨ ਸਮੇਤ ਹੋਰਨਾਂ ਮੈਂਬਰਾਂ, ਪਰਮੀਤ ਸਿੰਘ ਬੋਪਾਰਾਏ ਵਿਧਾਇਕ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਉਪਰੰਤ ਭੁੱਖ ਹੜਤਾਲ ਆਉਣ ਵਾਲੇ ਸੋਮਵਾਰ ਸ਼ਾਮ ਤੱਕ ਖਤਮ ਕਰ ਦਿੱਤੀ ਹੈ। ਇਸ ਸਮੇਂ ਗੁਰੂਘਰ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਵਾਸਤੇ ਹਰ ਤਰ੍ਹਾਂ ਦਾ ਸੰਭਵ ਯਤਨ ਕਰਨ ਦੀ ਕੋਸ਼ਿਸ਼ ਕਰਨਗੇ। ਭਾਵੇਂ ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ, ਵਿਧਾਇਕ ਅਤੇ ਕੌਂਸਲਰਾਂ ਨਾਲ ਮੀਟਿੰਗ ਕਰਨੀ ਪਵੇ। ਇੱਥੇ ਦੱਸਣਾ ਬਣਦਾ ਹੈ ਕਿ ਇਹ ਵਿਦਿਆਰਥੀ 2022 ਤੋਂ ਲੈ ਕੇ 2024 ਤੱਕ ਕੈਲਗਰੀ ਵਿਚ ਇਕ ਪ੍ਰਾਈਵੇਟ ਕਾਲਜ ’ਚ ਦਾਖਲਾ ਲੈ ਕੇ ਆਪਣਾ ਭਵਿੱਖ ਬਣਾਉਣ ਵਾਸਤੇ ਪੜ੍ਹਨ ਲਈ ਆਏ ਸਨ। ਪਰ ਉਨ੍ਹਾਂ ਦੀ ਪੜ੍ਹਾਈ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵਰਕ ਪਰਮਿਟ ਜਾਰੀ ਨਹੀਂ ਕੀਤੇ ਗਏ। ਜਦਕਿ ਉਨ੍ਹਾਂ ਕੋਲੋਂ ਪੜ੍ਹਾਈ ਦੇ ਤਕਰੀਬਨ 30 ਤੋਂ 32 ਹਜ਼ਾਰ ਡਾਲਰ ਪ੍ਰਤੀ ਵਿਦਿਆਰਥੀ ਫੀਸਾਂ ਲਈਆਂ ਗਈਆਂ ਹਨ। ਇਸ ਸਮੇਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਤੂਰ ਹੁਰਾਂ ਵਿਦਿਆਰਥੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਉਨ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਸਮੇਂ ਵਿਦਿਆਰਥੀ ਆਗੂ ਸਿਕੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੁੱਝ ਜ਼ਰੂਰੀ ਗੱਲਾਂ ਵੱਲ ਧਿਆਨ ਦੇਣ ਵਾਸਤੇ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ ’ਚ 16 ਸਾਲਾ ਲੜਕੀ ਦੀ ਮੌਤ ਤੇ 5 ਨਾਬਾਲਗ ਜ਼ਖ਼ਮੀ ਅਗਲੀ ਖ਼ਬਰ ਕੈਨੇਡਾ ’ਚ ਪੰਜਾਬੀ ਲੜਕੀ ਦੀ ਹੱਤਿਆ, ਦੋਸ਼ੀ ਗ੍ਰਿਫ਼ਤਾਰ
Ad Position 24
No active advertisement