06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਾਊਥ ਏਸ਼ੀਆ ਸੋਲਿਡੈਰਿਟੀ ਗਰੁੱਪ ਵੱਲੋਂ ਲੰਡਨ ਵਿਚ ਭਾਰਤੀ ਵਿਦਿਆਰਥੀਆਂ ਦੇ ਹੱਕ ਵਿਚ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-07-2026
ਲੰਡਨ, 26 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥ ਏਸ਼ੀਆ ਸੋਲਿਡੈਰਿਟੀ ਗਰੁੱਪ ਵੱਲੋਂ ਹਮ ਖਿਆਲੀ ਜੱਥੇਬੰਦੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਲੰਡਨ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਵੇਂ ਦਿੱਲੀ ਦੇ ਜੰਤਰ-ਮੰਤਰ ਵਿਖੇ ਉਹਨਾਂ ਵਿਦਿਆਰਥੀਆਂ ਦੇ ਹੱਕ ਵਿੱਚ ਉਲੀਕਿਆ ਗਿਆ ਸੀ ਜਿਸ ਨੂੰ ਲੈ ਕੇ ਬੀਤੇ ਕੱਲ ਭਾਰਤ ਦੇ ਸਿੱਖਿਆ ਮੰਤਰੀ ਨੂੰ ਅਸਤੀਫਾ ਦੇਣਾ ਪਿਆ ਸੀ। ਇਸ ਪ੍ਰਦਰਸ਼ਨ ਵਿੱਚ ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਦੇ ਕਾਰਕੁਨਾਂ ਨੇ ਉਚੇਚੇ ਤੌਰ ਤੇ ਹਿੱਸਾ ਲਿਆ। ਅਜੀਤ ਨਾਲ ਗੱਲ ਕਰਦਿਆਂ ਹਰਸੇਵ ਬੈਂਸ ਨੇ ਕਿਹਾ ਕਿ ਨੌਜਵਾਨ ਅਤੇ ਖਾਸ ਤੌਰ ਤੇ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ, ਪਰ ਪਤਾ ਨਹੀਂ ਕਿਉਂ ਭਾਰਤ ਦੀ ਸਰਕਾਰ ਨੇ ਵਿਦਿਆਰਥੀਆਂ ਦੀ ਗੱਲ ਸੁਣਨ ਲਈ ਜਾਂ ਮੰਨਣ ਲਈ ਕਈ ਹਫ਼ਤਿਆਂ ਤੱਕ ਸੰਘਰਸ਼ ਕਰਨ ਲਈ ਮਜਬੂਰ ਕੀਤਾ। ਉਹਨਾਂ ਕਿਹਾ ਕਿ ਅੱਜ ਲੰਡਨ ਵਿੱਚ‘ਲੰਡਨ ਡੇ ਆਫ਼ ਐਕਸ਼ਨ’ ਪ੍ਰਦਰਸ਼ਨ ਦੌਰਾਨ ਅਸੀਂ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਾਂ ਜੋ ਭਾਰਤ ਵਿੱਚ ਨਿਆਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਅਰਥਪੂਰਨ ਸੁਧਾਰਾਂ ਦੀ ਮੰਗ ਕਰ ਰਹੇ ਹਨ। ਇਹ ਪ੍ਰਦਰਸ਼ਨ ਟਰਾਫ਼ਲਗਰ ਸੁਕੇਅਰ ਤੋਂ ਸ਼ੁਰੂ ਹੋ ਕੇ ਭਾਰਤੀ ਹਾਈ ਕਮਿਸ਼ਨ ਤੱਕ ਪਹੁੰਚਿਆ। ਇਸ ਮੁਹਿੰਮ ਨੂੰ ਪਰਵਾਸੀ ਭਾਰਤੀ ਭਾਈਚਾਰੇ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਸਮਰਥਨ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਸਰਕਾਰੀ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਦੂਜੇ ਪਾਸੇ ਪ੍ਰਦਰਸ਼ਨਕਾਰੀ ਭਾਰਤ ਦੇ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਨੌਜਵਾਨਾਂ ਦੀ ਵੱਡੀ ਜਿੱਤ ਮੰਨ ਰਹੇ ਹਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਉਹਨਾਂ ਨੂੰ ਚੰਗੀ ਵਿੱਦਿਆ ਦੇ ਮੌਕੇ ਦੇਣਾ, ਰੁਜ਼ਗਾਰ ਦੇਣਾ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਸਰਕਾਰਾਂ ਦਾ ਫਰਜ਼ ਬਣਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਯੂਕੇ ਦੀ ਰਾਸ਼ਟਰੀ ਮੀਟਿੰਗ ਕੋਵੈਂਟਰੀ ਵਿਖੇ ਸੰਪੰਨ, 13 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਕਲਿੰਟਨ ਇਲਾਕੇ ’ਚ ਜੰਗਲੀ ਅੱਗ ਦੇ ਕਹਿਰ ਮਗਰੋਂ ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ
Ad Position 24
No active advertisement