08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਾਕਿਸਤਾਨ ’ਚ ਸਿੱਖ ਵਿਰਾਸਤ ਦੀ ਸੰਭਾਲ ਲਈ ਵੱਡੇ ਪੱਧਰ ’ਤੇ ਯਤਨ ਜਾਰੀ-ਪ੍ਰੋ. ਸਤਵੰਤ ਕੌਰ

Ad Position 21
No active advertisement
ਅਜੀਤ ਡੈਸਕ 28-07-2026
ਸੁਖਜਿੰਦਰ ਸਿੰਘ ਢੱਡੇ
ਲੈਸਟਰ (ਇੰਗਲੈਂਡ), 27 ਜੁਲਾਈ-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਪ੍ਰੋ. ਸਤਵੰਤ ਕੌਰ ਨੇ ਕਿਹਾ ਹੈ ਕਿ ਪਾਕਿਸਤਾਨ ਵਿਚ ਸਿੱਖ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ, ਇਤਿਹਾਸਕ ਗੁਰਦੁਆਰਿਆਂ ਦੀ ਬਹਾਲੀ ਅਤੇ ਉੱਥੇ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ, ਸਮਾਜਿਕ ਤੇ ਵਿਦਿਅਕ ਲੋੜਾਂ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਯੂ.ਕੇ. ਦੌਰੇ ਦੌਰਾਨ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਕਿਸਤਾਨ ਦੇ 21 ਗੁਰਦੁਆਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋ ਰਿਹਾ ਹੈ, ਜਦਕਿ 18 ਹੋਰ ਇਤਿਹਾਸਕ ਗੁਰਧਾਮਾਂ ਦੀ ਸੰਭਾਲ, ਮੁਰੰਮਤ ਤੇ ਪੁਨਰ-ਸੁਰਜੀਤੀ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ 1999 ਤੱਕ ਪਾਕਿਸਤਾਨ ਵਿਚ ਸਿਰਫ਼ ਤਿੰਨ ਗੁਰਦੁਆਰਿਆਂ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਸੀ, ਪਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ ਤੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਹਾਲਾਤਾਂ ਵਿਚ ਕਾਫ਼ੀ ਸੁਧਾਰ ਆਇਆ ਹੈ ਅਤੇ ਕਈ ਬੰਦ ਪਏ ਇਤਿਹਾਸਕ ਗੁਰਦੁਆਰੇ ਮੁੜ ਸੰਗਤ ਲਈ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪਾਕਿਸਤਾਨ ਵਿਚ ਕਰੀਬ 15 ਹਜ਼ਾਰ ਸਿੱਖ ਵੱਸਦੇ ਹਨ। ਭਾਵੇਂ ਭਾਈਚਾਰੇ ਦੀ ਗਿਣਤੀ ਘੱਟ ਹੈ, ਪਰ ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਡੀ ਗਿਣਤੀ ਇਤਿਹਾਸਕ ਗੁਰਧਾਮ ਪਾਕਿਸਤਾਨ ਦੀ ਧਰਤੀ ’ਤੇ ਸਥਿਤ ਹਨ, ਜਿਨ੍ਹਾਂ ਦੇ ਪੁਰਾਤਨ ਤੇ ਇਤਿਹਾਸਕ ਸਰੂਪ ਨੂੰ ਬਰਕਰਾਰ ਰੱਖਣਾ ਕਮੇਟੀ ਦੀ ਪਹਿਲੀ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਤੇਜਸ ਸ਼ਿਰਸ਼ੇ ਨੇ ਪੁਰਸ਼ਾਂ ਦੀ 110 ਮੀਟਰ ਹਰਡਲਸ ਦੇ ਫਾਈਨਲ ਲਈ ਕੀਤਾ ਕੁਆਲੀਫਾਈ ਅਗਲੀ ਖ਼ਬਰ ਸੈਮੀਫਾਈਨਲ ’ਚ ਜਗ੍ਹਾ ਬਣਾਉਣ ਤੋਂ ਖੁੰਝੇ ਗੁਰਿੰਦਰਵੀਰ ਸ੍ਰੀਸ਼ੰਕਰ ਲੰਬੀ ਛਾਲ ਦੇ ਫਾਈਨਲ ’ਚ
Ad Position 24