24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਦੇ ਕਵੀ ਦਰਬਾਰ ਵਿੱਚ ਕਵੀਆਂ ਨੇ ਗੀਤਾਂ, ਕਵਿਤਾਵਾਂ ਰਾਹੀਂ ਖੂਬ ਰੰਗ ਬੰਨ੍ਹਿਆਂ

Ad Position 21
No active advertisement
ਅਜੀਤ ਡੈਸਕ 29-07-2026
ਵੈਨਕੂਵਰ, 28 ਜੁਲਾਈ (ਮਲਕੀਤ ਸਿੰਘ)-ਇੰਡੋ ਕੈਨੇਡੀਅਨ ਸੀਨੀਅਰ ਸੈਂਟਰ, ਸਰੀ-ਡੈਲਟਾ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ । ਇਸ ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਕੀਤੀ। ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਨੇ ਸਮਾਜਿਕ ਸਰੋਕਾਰਾਂ, ਪ੍ਰਵਾਸੀ ਜੀਵਨ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਕਾਲੀ ਹਾਲਾਤਾਂ ਨੂੰ ਕੇਂਦਰ ਵਿੱਚ ਰੱਖਦਿਆਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕਵੀ ਦਰਬਾਰ ਵਿੱਚ ਸੁਰਜੀਤ ਸਿੰਘ ਗਿੱਲ, ਦਰਸ਼ਨ ਸਿੰਘ ਅਟਵਾਲ, ਦਵਿੰਦਰ ਕੌਰ ਜੌਹਲ, ਅਮਰਜੀਤ ਕੌਰ, ਮਨਜੀਤ ਸਿੰਘ ਮੱਲ੍ਹਾ, ਗੁਰਦਰਸ਼ਨ ਸਿੰਘ ਤਤਲਾ, ਗੁਰਚਰਨ ਸਿੰਘ ਬਰਾੜ, ਗੁਰਮੀਤ ਸਿੰਘ ਕਾਲਕਟ, ਬਲਬੀਰ ਸਿੰਘ ਸੰਘਾ, ਹਰਚੰਦ ਸਿੰਘ ਗਿੱਲ, ਸਵਰਨਜੀਤ ਸਿੰਘ ਸੰਧੂ, ਪਵਨ ਭਾਮੀਆ, ਇੰਦਰਜੀਤ ਕੌਰ ਸੰਧੂ, ਮਲੂਕ ਚੰਦ ਕਲੇਰ, ਸੁਖਪ੍ਰੀਤ, ਠਾਣਾ ਸਿੰਘ ਖੋਸਾ, ਅਮਰਜੀਤ ਕੌਰ ਚਾਹਲ, ਸਰਬਜੀਤ ਔਖਲਾ, ਹਰਚਰਨ ਸਿੰਘ ਸੰਧੂ, ਜਗਜੀਤ ਸਿੰਘ ਸੇਖੋਂ ਅਤੇ ਬੇਅੰਤ ਸਿੰਘ ਢਿੱਲੋਂ ਸਮੇਤ ਹੋਰ ਕਈ ਕਵੀਆਂ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਹਰਚੰਦ ਸਿੰਘ ਗਿੱਲ ਨੇ ਸੁਚੱਜੇ ਢੰਗ ਨਾਲ ਕੀਤਾ। ਇਸ ਮੌਕੇ ਸਾਬਕਾ ਲੇਬਰ ਮੰਤਰੀ ਹੈਰੀ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰਵਾਸ ਵਿੱਚ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਜਿਉਂਦਾ ਰੱਖਣ ਲਈ ਅਜਿਹੇ ਸਾਹਿਤਕ ਮੰਚਾਂ ਦੀ ਅਹਿਮ ਭੂਮਿਕਾ ਹੈ। ਅੰਤ ’ਚ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ, ਕਵੀਆਂ ਅਤੇ ਹਾਜਰ ਸਰੋਤਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿਖੇ ਵਾਪਰੀ ਅੱਗ ਦੀ ਘਟਨਾ ਸੰਬੰਧੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਦੇ ਸ਼ਹਿਰ ਥੈਟਫੋਰਡ ਵਿਚ ‘ਫੈਸਟੀਵਲ ਆਫ਼ ਥੈਟਫ਼ੋਰਡ ਐਂਡ ਪੰਜਾਬ’ ਕਰਵਾਇਆ ਗਿਆ
Ad Position 24