02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-08-2026

-ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ
ਵੈਨਕੂਵਰ, 2 ਅਗਸਤ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਸਰੀ–ਡੈਲਟਾ ਦੇ ਸਕਾਟ ਰੋਡ ’ਤੇ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਤੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਖਰਾਬ ਮੌਸਮ ਕਾਰਨ ਮਿਥੇ ਸਮੇਂ ਤੋਂ ਕੁਝ ਘੰਟੇ ਲੇਟ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਆਰੰਭਤਾ ਵੇਲੇ ਸਭ ਤੋਂ ਪਹਿਲਾਂ ਅਰਦਾਸੀਏ ਸਿੰਘ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਤਕਰੀਬਨ 11 ਵਜੇ ਗੁਰੂ ਘਰ ਤੋਂ ਆਰੰਭ ਹੋਇਆ ਜੋ ਨਿਰਧਾਰਤ ਰੂਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਗੁਰੂ ਘਰ ਵਿੱਚ ਸਮਾਪਤ ਹੋਇਆ ਅੱਜ ਦੇ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਈਆਂ ਸੰਗਤਾਂ ਵੱਲੋਂ ਸਜਾਈਆਂ ਗਈਆਂ ਕੇਸਰੀ ਤੇ ਨੀਲੀਆਂ ਦਸਤਾਰਾਂ ਤੇ ਦੁਪੱਟਿਆਂ ਦੀ ਬਹੁਤਾਤ ਨਾਲ ਸਮੁੱਚਾ ਦ੍ਰਿਸ਼ ਖਾਲਸਾਈ ਰੰਗ ’ਚ ਰੰਗਿਆ ਨਜਰੀ ਆਇਆ। ਇਸ ਦੇ ਨਾਲ ਨਾਲ ਵੱਖ ਵੱਖ ਕਾਰੋਬਾਰੀ ਅਦਾਰਿਆਂ ਅਤੇ ਸਥਾਨਕ ਸਿੱਖ ਸੰਗਤਾਂ ਵੱਲੋਂ ਨਿਰਧਾਰਤ ਥਾਵਾਂ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਦੇ ਕੀਤੇ ਗਏ ਇੰਤਜਾਮ ਸਲਾਹੁਣਯੋਗ ਸਨ। ਅੱਜ ਦੇ ਨਗਰ ਕੀਰਤਨ ’ਚ ਸ਼ਾਮਿਲ ਵੱਖ-ਵੱਖ ਢਾਡੀ, ਕਵੀਸ਼ਰੀ ਅਤੇ ਕੀਰਤਨੀ ਜਥਿਆਂ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰਬੰਧਕਾਂ ਤੇ ਸਿਟੀ ਕੌਂਸਲ ਦੇ ਸਾਂਝੇ ਸਹਿਯੋਗ ਸਦਕਾ ਨਗਰ ਕੀਰਤਨ ਦੌਰਾਨ ਆਵਾਜਾਈ ਨੂੰ ਨਿਰਵਿਘਨ ਚੱਲਦਾ ਰੱਖਣ ਲਈ ਕੀਤੇ ਗਏ। ਬਦਲਵੇਂ ਪ੍ਰਬੰਧ ਸਲਾਹੁਣਯੋਗ ਸਨ ਗੁਰਦੁਆਰੇ ਦੀ ਖੁਲੀ ਗਰਾਉਂਡ ਵਿੱਚ ਆਰਜੀ ਤੌਰ ਤੇ ਲਗਾਏ ਗਏ 19  ਟੈਂਟਾਂ ਵਿੱਚ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਛਕਣ ਲਈ ਵੱਡੀ ਗਿਣਤੀ ’ਚ ਸੰਗਤਾਂ ਦੀਆਂ ਭੀੜਾਂ ਨਜ਼ਰੀਂ ਆਈਆਂ ਨਗਰ ਕੀਰਤਨ ਦੌਰਾਨ ਵੱਖ-ਵੱਖ ਗਤਕਾ ਜਥਿਆਂ ਵੱਲੋਂ ਗਤਕੇ ਦੇ ਵਿਖਾਏ ਗਏ। ਜੋਹਰਾਂ ਦੀ ਅਲੌਕਿਕ ਪੇਸ਼ਕਾਰੀ ਦੇਖਣ ਯੋਗ ਸੀ ਨਗਰ ਕੀਰਤਨ ਦੀ ਸਮਾਪਤੀ ਵੇਲੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਲੈਸਟਰ ’ਚ ਤੀਆਂ ਦੀਆਂ ਰੌਣਕਾਂ, ਗਿੱਧੇ-ਬੋਲੀਆਂ, ਰਵਾਇਤੀ ਪਕਵਾਨ ਤੇ ਬੜੇ ਉਤਸ਼ਾਹ ਨਾਲ ਮਨਾਇਆ ਤਿਉਹਾਰ ਅਗਲੀ ਖ਼ਬਰ ਗਲਾਸਗੋ ਵਿਖੇ ਇਕ
Ad Position 24
No active advertisement