09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ

ਲੈਸਟਰ, (ਇੰਗਲੈਡ), 3 ਅਗਸਤ (ਸੁਖਜਿੰਦਰ ਸਿੰਘ ਢੱਡੇ)-ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ, ਲੈਸਟਰ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਇਤਿਹਾਸਕ ‘ਸਾਚਾ ਗੁਰੂ ਲਾਧੋ ਰੇ’ ਦਿਹਾੜੇ, ਬਾਬਾ ਮੱਖਣ ਸ਼ਾਹ ਲੁਬਾਣਾ ਜੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ।

Ad Position 21
No active advertisement
ਧਾਰਮਿਕ ਸਮਾਗਮ ’ਚ ਹਾਜਰ ਲੈਸਟਰ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ ਅਤੇ ਸੰਤ ਬਾਬਾ ਪ੍ਰੇਮ ਸਿੰਘ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰ। ਤਸਵੀਰ -ਸੁਖਜਿੰਦਰ ਸਿੰਘ ਢੱਡੇ 04-08-2026
ਲੈਸਟਰ, (ਇੰਗਲੈਡ), 3 ਅਗਸਤ (ਸੁਖਜਿੰਦਰ ਸਿੰਘ ਢੱਡੇ)-ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ, ਲੈਸਟਰ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਇਤਿਹਾਸਕ ‘ਸਾਚਾ ਗੁਰੂ ਲਾਧੋ ਰੇ’ ਦਿਹਾੜੇ, ਬਾਬਾ ਮੱਖਣ ਸ਼ਾਹ ਲੁਬਾਣਾ ਜੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ। ਸਮਾਗਮ ਵਿਚ ਭਾਈ ਹਰਦੀਪ ਸਿੰਘ ਜੀ ਹਜ਼ੂਰੀ ਰਾਗੀ ਜਥਾ, ਭਾਈ ਸਰਵਣ ਸਿੰਘ ਜੀ (ਕਥਾਵਾਚਕ) ਅਤੇ ਭਾਈ ਬਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਲੈਸਟਰ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ ਅਤੇ ਤੀਰ ਗਰੁੱਪ ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਬੁਲਾਰਿਆਂ ਨੇ ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਵੱਲੋਂ ਧਾਰਮਿਕ, ਸਮਾਜਿਕ ਅਤੇ ਪੰਥਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਸਮਾਗਮ ਦੇ ਸਫ਼ਲ ਆਯੋਜਨ ਵਿੱਚ ਸ. ਹਰਪਿੰਦਰਪਾਲ ਸਿੰਘ, ਸ. ਪਲਵਿੰਦਰ ਸਿੰਘ ਘੋਤੜਾ, ਸ. ਕੁਲਵਿੰਦਰ ਸਿੰਘ ਸਾਹੀ, ਸ. ਕਰਨੈਲ ਸਿੰਘ ਮੁਟਿਆਣਾ, ਸ. ਅਮਰੀਕ ਸਿੰਘ (ਇਟਲੀ), ਸ. ਜਸਵਿੰਦਰ ਸਿੰਘ ਸੰਧੂ, ਸ. ਸ਼ਮਸ਼ੇਰ ਸਿੰਘ ਮੁਲਤਾਨੀ, ਸ. ਪਲਵਿੰਦਰਜੀਤ ਸਿੰਘ ਨਡਾਲਾ ਅਤੇ ਸ. ਜਸਵਿੰਦਰ ਸਿੰਘ ਮੁਲਤਾਨੀ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸ. ਅਮਰੀਕ ਸਿੰਘ ਗਿੱਲ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸੋਸਾਇਟੀ ਵੱਲੋਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਸਮਾਗਮ ਵਿੱਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ। lesture pic ਧਾਰਮਿਕ ਸਮਾਗਮ ’ਚ ਹਾਜਰ ਲੈਸਟਰ ਦੇ ਲਾਰਡ ਮੇਅਰ ਕੁਲਵਿੰਦਰ ਸਿੰਘ ਜੌਹਲ ਅਤੇ ਸੰਤ ਬਾਬਾ ਪ੍ਰੇਮ ਸਿੰਘ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰ। ਤਸਵੀਰ -ਸੁਖਜਿੰਦਰ ਸਿੰਘ ਢੱਡੇ
Ad Position 22
No active advertisement
ਪਿਛਲੀ ਖ਼ਬਰ ਸਵੇਨਸੀ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਖਾਧ ਸੁਰੱਖਿਆ ਅਤੇ ਡਰੱਗ ਵਿਭਾਗ ਵਲੋਂ ਬੇਕਰੀਆਂ, ਫਾਸਟ ਫੂਡ, ਡਰਾਈ ਫਰੂਟ ਸਟੋਰਾਂ ਅਤੇ ਗੈਰ-ਕਾਨੂੰਨੀ ਤੰਬਾਕੂ ਉਤਪਾਦਾਂ ਖ਼...
Ad Position 24