ਮੈਨਚੈਸਟਰ ਗੁਰਮਤਿ ਸਮਾਗਮ ਦੇ ਦੂਜੇ ਦਿਨ ਗੁਰਬਾਣੀ ਦੀ ਅੰਮ੍ਰਿਤਮਈ ਵਰਖਾ ਨਾਲ ਗੂੰਜਦਾ ਰਿਹਾ ਹੀਟਨ ਪਾਰਕ
ਮੈਨਚੇਸਟਰ (ਇੰਗਲੈਂਡ), 7 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਨਚੇਸਟਰ ਦੇ ਹੀਟਨ ਪਾਰਕ ਵਿਖੇ ਕਰਵਾਏ ਜਾ ਰਹੇ ਸਾਲਾਨਾ ਚਾਰ ਰੋਜਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਦਾ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਪਹੁੰਚੇ ਭਾਈ ਸਿਮਰਨਪ੍ਰੀਤ ਸਿੰਘ ਵੱਲੋਂ ਆਸਾ ਦੀ ਵਾਰ ਦੇ ਇਲਾਹੀ ਕੀਰਤਨ ਨਾਲ ਹੋਈ।
ਮੈਨਚੇਸਟਰ (ਇੰਗਲੈਂਡ), 7 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਨਚੇਸਟਰ ਦੇ ਹੀਟਨ ਪਾਰਕ ਵਿਖੇ ਕਰਵਾਏ ਜਾ ਰਹੇ ਸਾਲਾਨਾ ਚਾਰ ਰੋਜਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਦਾ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਪਹੁੰਚੇ ਭਾਈ ਸਿਮਰਨਪ੍ਰੀਤ ਸਿੰਘ ਵੱਲੋਂ ਆਸਾ ਦੀ ਵਾਰ ਦੇ ਇਲਾਹੀ ਕੀਰਤਨ ਨਾਲ ਹੋਈ। ਇਸ ਉਪਰੰਤ ਭਾਈ ਦਵਿੰਦਰ ਸਿੰਘ ਖਾਲਸਾ (ਖੰਨੇ ਵਾਲੇ) ਨੇ ਨਾਮ ਸਿਮਰਨ ਤੇ ਗੁਰਬਾਣੀ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਵਾਈ। ਭਾਈ ਬਲਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੁਕਮਨਾਮੇ ਦੀ ਵਿਸਥਾਰ ਸਹਿਤ ਕਥਾ-ਵੀਚਾਰ ਕੀਤਾ। ਸਮਾਗਮ ਦੀ ਇਕ ਵਿਸ਼ੇਸ਼ ਖਿੱਚ ਮੈਨਚੇਸਟਰ ਗੁਰਮਤਿ ਸਮਾਗਮ ਨਾਲ ਜੁੜੇ ਬੱਚਿਆਂ ਵੱਲੋਂ ਸੰਗਤੀ ਰੂਪ ਵਿਚ ਕੀਤੇ ਗਏ ਸੁਖਮਨੀ ਸਾਹਿਬ ਦੇ ਪਾਠ ਨੇ ਬਣਾਈ। ਇਸ ਮੌਕੇ ਭਾਈ ਦਵਿੰਦਰ ਸਿੰਘ ਖਾਲਸਾ (ਖੰਨੇ ਵਾਲੇ), ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਨੰਤਵੀਰ ਸਿੰਘ ਜੀ (ਅਮਰੀਕਾ), ਭਾਈ ਸਰਬਜੀਤ ਸਿੰਘ ਦੁਰਗ ਵਾਲੇ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਵਡਹੰਸ ਸਿੰਘ ਕਾਬੁਲ ਵਾਲੇ, ਭਾਈ ਮਹਿੰਦਰ ਸਿੰਘ ਜੀ ਸਾਥੀ, ਭਾਈ ਚਰਨਜੀਤ ਸਿੰਘ ਜੀ ਚੰਨੀ ਤੇ ਭਾਈ ਸੰਨਪ੍ਰੀਤ ਸਿੰਘ ਜੀ ਨੇ ਆਤਮ ਰਸ ਭਰੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਧਾਰਮਿਕ ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਪ੍ਰਬੰਧਕਾ ਵੱਲੋ ਬਜੁਰਗਾ ਦੀ ਸਹੂਲਤ ਲਈ ਬਜੁਰਗਾ ਨੂੰ ਕਾਰ ਪਾਰਕ ਤੋ ਸਮਾਗਮ ਵਾਲੀ ਜਗਾ ਲਿਆਉਣ ਲਈ ਬੱਗੀਆ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਸ਼ਾਮ ਸਮੇਂ ਪੰਜ ਪਿਆਰੇ ਸਾਹਿਬਾਨਾਂ ਨੇ ਰਹਿਰਾਸ ਸਾਹਿਬ ਜੀ ਦੇ ਪਾਠ, ਅਰਦਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੁਕਮਨਾਮੇ ਦੀ ਸੇਵਾ ਨਿਭਾਈ। ਅਰਦਾਸ ਉਪਰੰਤ ਦੂਜੇ ਦਿਨ ਦੇ ਸਮਾਗਮ ਦੀ ਸਮਾਪਤੀ ਹੋਈ।