07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਰਤਾਨੀਆ ਦੇ ਸ਼ਹਿਰ ਵਿਚ ਪ੍ਰਵਾਸ ਵਿਰੋਧੀ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਹਮਲਾ

ਲੰਡਨ, 7 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਥੈਟਫੋਰਡ (ਨਾਰਫੋਕ) ਸ਼ਹਿਰ ਵਿੱਚ ਪ੍ਰਵਾਸੀਆਂ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਇੱਕ ਮਹਿਲਾ ਪੁਲਿਸ ਅਧਿਕਾਰੀ ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 08-08-2026
ਲੰਡਨ, 7 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਥੈਟਫੋਰਡ (ਨਾਰਫੋਕ) ਸ਼ਹਿਰ ਵਿੱਚ ਪ੍ਰਵਾਸੀਆਂ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਇੱਕ ਮਹਿਲਾ ਪੁਲਿਸ ਅਧਿਕਾਰੀ ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਹ ਹੰਗਾਮੇ ਕਥਿਤ ਤੌਰ ’ਤੇ ਸ਼ਰਨਾਰਥੀਆਂ ਅਤੇ ਸ਼ਰਨ ਮੰਗਣ ਵਾਲਿਆਂ ਨੂੰ ਰੱਖੇ ਜਾਣ ਵਾਲੇ ਘਰਾਂ ਦੇ ਬਾਹਰ ਹੋਏ। ਕੁਝ ਪ੍ਰਦਰਸ਼ਨਕਾਰੀਆਂ ਨੇ ਘਰਾਂ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਅਤੇ ਨਸਲੀ ਟਿੱਪਣੀਆਂ ਵੀ ਕੀਤੀਆਂ। ਸਥਿਤੀ ਵਿਗੜਣ ’ਤੇ ਪੁਲਿਸ ਨੇ ਕੁਝ ਸ਼ਰਨਾਰਥੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ। ਨਾਰਫੋਕ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ’ਤੇ ਨਸਲੀ ਨਫ਼ਰਤ ਭੜਕਾਉਣ ਦੇ ਸ਼ੱਕ ਤਹਿਤ ਅਤੇ ਇੱਕ ਹੋਰ ਵਿਅਕਤੀ ’ਤੇ ਹਥਿਆਰ ਰੱਖਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਹਿੰਸਾ, ਧਮਕੀਆਂ, ਨਸਲੀ ਨਫ਼ਰਤ ਅਤੇ ਪੁਲਿਸ ਜਾਂ ਆਮ ਲੋਕਾਂ ’ਤੇ ਹਮਲੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਲਾਕੇ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ’ਚ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਅਗਲੀ ਖ਼ਬਰ ਹੈਟਸ-ਅੱਪ ਵੱਲੋਂ ਡਾ. ਨਿਰਮਲ ਜੌੜਾ ਦਾ ‘ਪੰਜਾਬੀਅਤ ਦਾ ਉੱਚਾ ਸ਼ਮਲਾ ਅਤੇ ਗੁਰਮੀਤ ਸਾਜਨ ਦਾ ‘ਪੰਜਾਬੀ ਸਿਨੇਮੇ ਦਾ ਮਾਣ’ ਐ...
Ad Position 24