ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ ਲੈਸਟਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ
ਲੈਸਟਰ (ਇੰਗਲੈਂਡ), 10 ਅਗਸਤ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ ਲੈਸਟਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਆਗਮਨ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਦੌਰਾਨ ਹਜ਼ੂਰੀ ਰਾਗੀ ਗਿਆਨੀ ਜਤਿੰਦਰ ਸਿੰਘ ਹਿਆਲਾ, ਭਾਈ ਕੁਲਬੀਰ ਸਿੰਘ ਜੀ ਮਹਿਤਾ ਚੌਂਕ ਵਾਲੇ ਅਤੇ ਗਿਆਨੀ ਸੁਖਚੈਨ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਗ
ਗੁਰਬਾਣੀ ਰਸ ਗਾਇਨ ਕਰਦਾ ਹੋਇਆ ਕੀਰਤਨੀ ਜਥਾ।
ਤਸਵੀਰ :- ਸੁਖਜਿੰਦਰ ਸਿੰਘ ਢੱਡੇ
11-08-2026
ਲੈਸਟਰ (ਇੰਗਲੈਂਡ), 10 ਅਗਸਤ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਾਹਿਬ ਲੈਸਟਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਆਗਮਨ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਸਬੰਧੀ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਦੌਰਾਨ ਹਜ਼ੂਰੀ ਰਾਗੀ ਗਿਆਨੀ ਜਤਿੰਦਰ ਸਿੰਘ ਹਿਆਲਾ, ਭਾਈ ਕੁਲਬੀਰ ਸਿੰਘ ਜੀ ਮਹਿਤਾ ਚੌਂਕ ਵਾਲੇ ਅਤੇ ਗਿਆਨੀ ਸੁਖਚੈਨ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਗੁਰਪ੍ਰੇਮ ਸਿੰਘ ਰੋਡਿਆਂ ਵਾਲਿਆਂ ਨੇ ਵੀ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਦਿਆਂ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਹਾਨ ਅਤੇ ਪਵਿੱਤਰ ਜੀਵਨ, ਮਨੁੱਖਤਾ ਪ੍ਰਤੀ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਦਇਆ, ਨਿਮਰਤਾ ਤੇ ਸੇਵਾ ਦੇ ਸੰਦੇਸ਼ ’ਤੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਰਨੈਲ ਸਿੰਘ ਰਾਣਾ, ਜਸਪਾਲ ਸਿੰਘ ਢਿੱਲੋਂ ਅਤੇ ਸਟੇਜ ਦੀ ਸੇਵਾ ਬਾਖੂਬੀ ਨਿਭਾਉਂਦਿਆਂ ਸਰਬਜੀਤ ਸਿੰਘ ਸੰਘਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾ ਗਿਆਨੀ ਮਲਕੀਤ ਸਿੰਘ, ਸ. ਹਾਕਮ ਸਿੰਘ, ਜਗਤਾਰ ਸਿੰਘ ਰਾਹੋਂ, ਸ. ਗੁਰਜੰਟ ਸਿੰਘ ਸੰਧੂ, ਬੀਬੀ ਅੰਮ੍ਰਿਤਪਾਲ ਕੌਰ, ਸ. ਕੁਲਤਾਰਨ ਸਿੰਘ, ਸਨਦੀਪ ਸਿੰਘ, ਨਿਰਮਲ ਸਿੰਘ ਲੱਡੂ, ਅਮਰਜੀਤ ਕੌਰ ਰਾਣਾ, ਗੁਰਇਕਬਾਲ ਸਿੰਘ, ਦਵਿੰਦਰ ਸਿੰਘ ਲਹਿਲੀ, ਤਰਨਜੀਤ ਸਿੰਘ ਵਾਲੀਆ, ਕਰਤਾਰ ਸਿੰਘ, ਬਲਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਅਤੇ ਅਮਨਦੀਪ ਸਿੰਘ ਅਟਵਾਲ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਮੌਕੇ ਵਿਦਵਾਨ ਲਿਖਾਰੀ ਅਤੇ ਸਿੱਖ ਬੁੱਧੀਜੀਵੀ ਗਿਆਨੀ ਰਣਧੀਰ ਸਿੰਘ ਸੰਭਲ ਨੇ ਗੁਰੂ ਘਰ ਦੇ ਗ੍ਰੰਥੀ ਸਾਹਿਬਾਨ, ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ, ਟਰੱਸਟੀ ਵੀਰਾਂ, ਸੇਵਾਦਾਰਾਂ ਅਤੇ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦੀ ਅਪੀਲ ਕੀਤੀ।