ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਕੌਮੀ ਇਨਸਾਫ ਮੋਰਚੇ ਦੇ 15 ਅਗਸਤ ਦੇ ਮਾਰਚ ਦਾ ਸਮਰਥਨ
ਲੰਡਨ, 11 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਈ ਜਗਤਾਰ ਸਿੰਘ ਹਾਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ ਸਮੇਤ ਲੰਬੇ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਵਾਸਤੇ ‘ਕੌਮੀ ਇੰਨਸਾਫ ਮੋਰਚਾ’ ਲੰਬੇ ਸਮੇਂ ਤੋਂ ਚੱਲ ਰਿਹਾ ਹੈ । ਲੇਕਿਨ ਸਿੱਖ ਵਿਰੋਧੀ ਸਰਕਾਰਾਂ ਨੇ ਇਸ ਮੋਰਚੇ ਦੇ ਸੰਚਾਲਕਾਂ, ਸਮਰਥਕਾਂ ਦਾ ਦ੍ਰਿੜਤਾ ਨੂੰ ਅਣਗੌਲਿਆਂ ਕਰਕੇ ਵੱਡੀ ਭੁੱਲ ਕੀਤੀ ਹੈ ।
ਭ
ਭਾਈ ਨਿਰਮਲ ਸਿੰਘ ਸੰਧੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ
12-08-2026
ਲੰਡਨ, 11 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਈ ਜਗਤਾਰ ਸਿੰਘ ਹਾਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ ਸਮੇਤ ਲੰਬੇ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਵਾਸਤੇ ‘ਕੌਮੀ ਇੰਨਸਾਫ ਮੋਰਚਾ’ ਲੰਬੇ ਸਮੇਂ ਤੋਂ ਚੱਲ ਰਿਹਾ ਹੈ । ਲੇਕਿਨ ਸਿੱਖ ਵਿਰੋਧੀ ਸਰਕਾਰਾਂ ਨੇ ਇਸ ਮੋਰਚੇ ਦੇ ਸੰਚਾਲਕਾਂ, ਸਮਰਥਕਾਂ ਦਾ ਦ੍ਰਿੜਤਾ ਨੂੰ ਅਣਗੌਲਿਆਂ ਕਰਕੇ ਵੱਡੀ ਭੁੱਲ ਕੀਤੀ ਹੈ । ਹੁਣ ਜਦੋਂ ਮੋਰਚਾ ਸੰਚਾਲਕਾਂ ਨੇ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ ਤਾਂ ਸਰਕਾਰ ਦੀ ਨੀਂਦ ਖੁੱਲ੍ਹਣ ਦੀ ਆਸ ਜਾਗੀ ਹੈ ਤੇ ਸਾਡੇ ਬੰਦੀ ਸਿੰਘ ਭਰਾਵਾਂ ਦੀ ਰਿਹਾਈ ਦੀ ਉਮੀਦ ਹੋਈ ਹੈ । ਇਹ ਵਿਚਾਰ ਯੂਨਾਈਟਡ ਖਾਲਸਾ ਦਲ ਯੂ.ਕੇ. ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾਈ ਸਰਕਾਰਾਂ ਵਲੋਂ ਹਮੇਸ਼ਾਂ ਹੀ ਸਿੱਖ ਕੌਮ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ । ਭਾਈ ਜਗਤਾਰ ਸਿੰਘ ਹਾਵਾਰਾ ਨੂੰ ਲੱਖਾਂ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਬਣਾਇਆ ਸੀ ਪਰ ਫੇਰ ਵੀ ਉਸ ਸਰਕਾਰੀ ਧਿਰ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ । ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਪੰਜਾਬ ਭਰ ਦੇ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵਲੋਂ ਕੀਤੇ ਜਾਣ ਵਾਲੇ ਮਾਰਚ ਵਿੱਚ ਸ਼ਮੂਲੀਅਤ ਕੀਤੀ ਜਾਵੇ ।