ਹੱਤਿਆ ਦੇ ਦੋਸ਼ਾਂ ਤਹਿਤ ਭਾਰਤੀ ਵਿਦਿਆਰਥੀ ਗ੍ਰਿਫ਼ਤਾਰ
ਸੈਕਰਾਮੈਂਟੋ, 12 ਅਗਸਤ ( ਹੁਸਨ ਲੜੋਆ ਬੰਗਾ)- ਇਕ 20 ਸਾਲਾ ਭਾਰਤੀ ਵਿਦਿਆਰਥੀ ਨੂੰ ਐਰੀਜ਼ੋਨਾ ਯੂਨੀਵਰਸਿਟੀ ਨੇੜੇ ਇਕ ਅਪਾਰਟਮੈਂਟ ਵਿਚ ਆਪਣੀ 19 ਸਾਲਾ ਪ੍ਰੇਮਿਕਾ ਦੀ ਮੌਤ ਦੇ ਸਬੰਧ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਵਰੁਣ ਬਾਚਿਗਾਰੀ ’ਤੇ ਜੂਲੀਸਾ ਰੂਬੀ ਸਲਾਜ਼ਾਰ ਨਾਂਅ ਦੀ ਕੁੜੀ ਦੀ ਹੱਤਿਆ ਦਾ ਦੋਸ਼ ਹੈ।
ਸੈਕਰਾਮੈਂਟੋ, 12 ਅਗਸਤ ( ਹੁਸਨ ਲੜੋਆ ਬੰਗਾ)- ਇਕ 20 ਸਾਲਾ ਭਾਰਤੀ ਵਿਦਿਆਰਥੀ ਨੂੰ ਐਰੀਜ਼ੋਨਾ ਯੂਨੀਵਰਸਿਟੀ ਨੇੜੇ ਇਕ ਅਪਾਰਟਮੈਂਟ ਵਿਚ ਆਪਣੀ 19 ਸਾਲਾ ਪ੍ਰੇਮਿਕਾ ਦੀ ਮੌਤ ਦੇ ਸਬੰਧ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਵਰੁਣ ਬਾਚਿਗਾਰੀ ’ਤੇ ਜੂਲੀਸਾ ਰੂਬੀ ਸਲਾਜ਼ਾਰ ਨਾਂਅ ਦੀ ਕੁੜੀ ਦੀ ਹੱਤਿਆ ਦਾ ਦੋਸ਼ ਹੈ। ਜਾਂਚਕਰਤਾਵਾਂ ਨੇ ਕਿਹਾ ਕਿ ਬਾਚਿਗਾਰੀ ਨੇ ਸਲਾਜ਼ਾਰ ਦੇ ਫੋਨ ਅਤੇ ਕ੍ਰੈਡਿਟ ਕਾਰਡਾਂ ਦੀ ਵਰਤੋਂ ਕੀਤੀ, ਜਿਸ ਕਾਰਨ ਪਹਿਲੀ ਨਜ਼ਰੇ ਸ਼ੱਕ ਉਸ ਉਪਰ ਹੋਇਆ। ਪੁਲਿਸ ਅਨੁਸਾਰ ਟਕਸਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਹ ਹਿਊਸਟਨ ਲਈ ਇਕ ਉਡਾਣ ਵਿਚ ਸਵਾਰ ਹੋਇਆ ਸੀ। ਉਹ ਭਾਰਤ ਭੱਜਣ ਦੀ ਕੋਸ਼ਿਸ਼ ’ਚ ਸੀ। ਬਾਚਿਗਾਰੀ ਐਰੀਜ਼ੋਨਾ ਯੂਨੀਵਰਸਿਟੀ ਵਿਚ ਵਪਾਰਕ ਵਿਸ਼ਲੇਸ਼ਣ ਦੀ ਪੜ੍ਹਾਈ ਕਰ ਰਿਹਾ ਸੀ ਪਰ ਉਸ ਦੀ ਕਿਸੇ ਨਾਲ ਹੋਈ ਲੜਾਈ ਤੋਂ ਬਾਅਦ ਉਸ ਨੂੰ ਯੁਨੀਵਰਸਿਟੀ ਵਿਚੋਂ ਕੱਢ ਦਿੱਤਾ ਸੀ। ਇਸ ਸੰਬੰਧ ’ਚ ਮਈ ਵਿਚ ਪੀਮਾ ਕਾਉਂਟੀ ਅਦਾਲਤ ਵਿਚ ਉਸ ਵਿਰੁੱਧ ਇਕ ਵੱਖਰਾ ਮਾਮਲਾ ਦਾਇਰ ਕੀਤਾ ਗਿਆ ਸੀ।