ਗੁਰੂ ਘਰ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਸਿੱਖ ਸਿਧਾਂਤਾਂ ਦੇ ਖ਼ਿਲਾਫ਼, ਸੀ.ਬੀ.ਆਈ. ਜਾਂਚ ਹੋਵੇ: ਬਰਾੜ
ਨਿਊਯਾਰਕ, 14 ਅਗਸਤ (ਰਾਜੂ ਸਹਿਬਾਜ਼ਪੁਰਾ)-ਸ਼੍ਰੋਮਣੀ ਅਕਾਲੀ ਦਲ (ਬ) ਅਮਰੀਕਾ ਦੀ ਸਮੁੱਚੀ ਲੀਡਰਸ਼ਿਪ ਨੇ ਨਾਂਦੇੜ ਸਾਹਿਬ ਵਿਖੇ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਜਾਂਚ ਸੀ. ਬੀ.
ਨਿਊਯਾਰਕ, 14 ਅਗਸਤ (ਰਾਜੂ ਸਹਿਬਾਜ਼ਪੁਰਾ)-ਸ਼੍ਰੋਮਣੀ ਅਕਾਲੀ ਦਲ (ਬ) ਅਮਰੀਕਾ ਦੀ ਸਮੁੱਚੀ ਲੀਡਰਸ਼ਿਪ ਨੇ ਨਾਂਦੇੜ ਸਾਹਿਬ ਵਿਖੇ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਸਤਪਾਲ ਸਿੰਘ ਬਰਾੜ ਨੇ ਕਿਹਾ ਕਿ ਗੁਰੂ ਘਰ ਵਿੱਚ ਨਤਮਸਤਕ ਹੋਣ ਗਏ ਗੁਰਸਿੱਖ ਉੱਤੇ ਹਮਲਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਪਵਿੱਤਰ ਧਾਰਮਿਕ ਅਸਥਾਨ ਉੱਤੇ ਹਿੰਸਾ ਦਾ ਸਹਾਰਾ ਲੈਣਾ ਸਿੱਖ ਮਰਿਆਦਾ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਪੰਜਾਬ ਦੀ ਅਮਨ-ਸ਼ਾਂਤੀ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ। ਬਰਾੜ ਨੇ ਕਿਹਾ ਕਿ ਇਹ ਸਿਰਫ਼ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਨਹੀਂ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਮਾਜਿਕ ਭਾਈਚਾਰੇ ਉੱਤੇ ਵੀ ਸਿੱਧਾ ਵਾਰ ਹੈ। ਇਸ ਘਟਨਾ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਸਾਹਮਣੇ ਲਿਆਉਣ ਲਈ ਨਿਰਪੱਖ ਅਤੇ ਡੂੰਘੀ ਜਾਂਚ ਹੋਣੀ ਜ਼ਰੂਰੀ ਹੈ। ਹਰ ਗੁਰਸਿੱਖ ਅਤੇ ਅਮਨ ਪਸੰਦ ਨਾਗਰਿਕ ਨੂੰ ਅਜਿਹੀ ਹਿੰਸਾ ਦੀ ਇਕਜੁੱਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਵਾਹਿਗੁਰੂ ਦੀ ਕਿਰਪਾ ਨਾਲ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿੱਚ ਹਨ। ਬਰਾੜ ਨੇ ਹਮਲੇ ਦੀ ਸਖ਼ਤ ਨਿਖੇਧੀ ਕਰਨ ਵਾਲੀਆਂ ਅਮਰੀਕਾ ਅਤੇ ਕੈਨੇਡਾ ਦੀਆਂ ਸਿੱਖ ਸੰਗਤਾਂ ਦਾ ਵੀ ਧੰਨਵਾਦ ਕੀਤਾ।