14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਦਲ (ਬ) ਇਟਲੀ ਇਕਾਈ ਵੱਲੋਂ ਨਿੰਦਾ

ਵੈਨਿਸ (ਇਟਲੀ), 14 ਅਗਸਤ (ਹਰਦੀਪ ਸਿੰਘ ਕੰਗ)-ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਐਨ. ਆਰ.

Ad Position 21
No active advertisement
ਅਜੀਤ ਡੈਸਕ 15-08-2026
ਵੈਨਿਸ (ਇਟਲੀ), 14 ਅਗਸਤ (ਹਰਦੀਪ ਸਿੰਘ ਕੰਗ)-ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ ਵਿੰਗ ਇਟਲੀ ਵੱਲੋਂ ਪੁਰਜੋਰ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਇਕਾਈ ਦੇ ਪ੍ਰਧਾਨ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਬੌਦਲ, ਸਾਬੀ ਕਾਲਰੂ ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ-ਇਕ ਵਰਕਰ ਸੁਖਬੀਰ ਸਿੰਘ ਬਾਦਲ ਨਾਲ ਹਮੇਸ਼ਾ ਚਟਾਨ ਵਾਂਗ ਖੜਾ ਹੈ ਅਤੇ ਖੜਾ ਰਹੇਗਾ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਦਿਨ ਰਾਤ ਹਰ ਵੇਲੇ ਆਵਾਜ਼ ਬੁਲੰਦ ਕਰਦੇ ਹਨ, ਇਹੋ ਜਿਹੀਆਂ ਘਨਾਉਣੀਆਂ ਹਰਕਤਾਂ ਦੇ ਨਾਲ ਹੱਕ ਅਤੇ ਸੱਚ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕੇਗਾ। ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ ਪਾਲਣਾ ਕਰਦਿਆਂ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੀ, ਉਦੋਂ ਵੀ ਉਨ੍ਹਾਂ ਤੇ ਜਾਨਲੇਵਾ ਹਮਲਾ ਹੋਇਆ ਸੀ ਪਰ ਗੁਰੂ ਸਾਹਿਬ ਹਮੇਸ਼ਾ ਸੁਖਬੀਰ ਸਿੰਘ ਬਾਦਲ ਦੇ ਅੰਗ ਸੰਗ ਹਨ, ਉਨ੍ਹਾਂ ਦੇ ਨਾਲ ਹਨ ਅਤੇ ਹਮੇਸ਼ਾ ਨਾਲ ਰਹਿਣਗੇ। ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹੋ ਰਹੇ ਹਮਲਿਆਂ ਦੀ ਜਾਂਚ ਕਰਵਾਈ ਜਾਵੇ ਤੇ ਪ੍ਰਧਾਨ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’... ਅਗਲੀ ਖ਼ਬਰ ਮਸ਼ਹੂਰ ਅਮਰੀਕੀ ਗਾਇਕਾ ਸੇਲੇਨਾ ਗੋਮੇਜ਼ ਦੀ ਸਿਹਤ ਕੰਪਨੀ ਕਾਨੂੰਨੀ ਘੇਰੇ ’ਚ - ਨਿਵੇਸ਼ਕਾਂ ਵੱਲੋਂ 12 ਲੱਖ ਡਾਲਰ ਦੀ ਧੋ...
Ad Position 24