ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਭਾਰਤ ਦਾ 80ਵਾਂ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਆ ਕੇ ਯੂ.ਕੇ. ’ਚ ਵੱਸਦੇ ਭਾਈਚਾਰਿਆਂ ਦੇ ਆਗੂਆਂ ਨੇ ਅਜ਼ਾਦੀ ਦਿਵਸ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਅਜ਼ਾਦੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਭਾਰਤੀ ਸੱਭਿਆਚਾਰ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ। ਭਾਰਤੀ ਹਾਈ ਕਮਿਸ਼ਨਰ ਕੁਮਾਰਨ ਪੇਰੀਸਾਮੀ ਨੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਤੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ। ਉਹਨਾਂ ਯੂ.ਕੇ. ਵਿਚ ਵੱਸਦੇ ਭਾਰਤੀ ਭਾਈਚਾਰੇ ਨੂੰ ਅਜ਼ਾਦੀ ਦੀਆਂ ਵਧਾਈਆਂ ਦਿੰਦਿਆਂ ਯੂ.ਕੇ. ਵੱਸਦੇ ਭਾਈਚਾਰੇ ਨੂੰ ਦੇਸ਼ ਦਾ ਮਾਣ ਕਿਹਾ। ਉਹਨਾਂ ਕਿਹਾ ਕਿ ਭਾਰਤ ਅੱਜ ਵਿਸ਼ਵ ਦੇ ਨਕਸ਼ੇ ’ਤੇ ਮੋਹਰੀ ਦੇਸ਼ਾਂ ਵਿਚ ਸ਼ੁਮਾਰ ਹੈ। ਇਸ ਮੌਕੇ ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੋਕਾਂ ਨੂੰ ਯਾਦ ਕਰਦਿਆਂ ਇੰਡੀਆ ਹਾਊਸ ਵਿਚ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਨਮ ਅੱਖਾਂ ਨਾਲ ਵੇਖਿਆ।
ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਮਨਾਇਆ ਭਾਰਤ ਦਾ 80 ਵਾਂ ਆਜ਼ਾਦੀ ਦਿਹਾੜਾ
ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਭਾਰਤ ਦਾ 80ਵਾਂ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਆ ਕੇ ਯੂ.
ਅਜ਼ਾਦੀ ਦਿਹਾੜੇ ’ਤੇ ਸੰਬੋਧਨ ਕਰਦੇ ਹੋਏ ਭਾਰਤੀ ਹਾਈ ਕਮਿਸ਼ਨਰ ਕੁਮਾਰਨ ਪੇਰੀਸਾਮ। ਤਸਵੀਰਾ : ਮਨਪ੍ਰੀਤ ਸਿੰਘ ਬੱਧਨੀ ਕਲਾਂ
17-08-2026