18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੈਨਕੂਵਰ ’ਚ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ

ਵੈਨਕੂਵਰ, 17 ਅਗਸਤ (ਮਲਕੀਤ ਸਿੰਘ)-ਭਾਰਤ ਦਾ 80ਵਾਂ ਆਜ਼ਾਦੀ ਦਿਵਸ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਵਿਖੇ ਧੂਮਧਾਮ ਮਨਾਇਆ ਗਿਆ। ਇਸ ਮੌਕੇ ਕੌਂਸਲ ਜਨਰਲ ਮਸਾਕੁਈ ਰੁੰਗਸੁੰਗ ਨੇ ਕੌਮੀ ਝੰਡਾ ਲਹਿਰਾਇਆ।

Ad Position 21
No active advertisement
ਅਜੀਤ ਡੈਸਕ 18-08-2026
ਵੈਨਕੂਵਰ, 17 ਅਗਸਤ (ਮਲਕੀਤ ਸਿੰਘ)-ਭਾਰਤ ਦਾ 80ਵਾਂ ਆਜ਼ਾਦੀ ਦਿਵਸ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਵਿਖੇ ਧੂਮਧਾਮ ਮਨਾਇਆ ਗਿਆ। ਇਸ ਮੌਕੇ ਕੌਂਸਲ ਜਨਰਲ ਮਸਾਕੁਈ ਰੁੰਗਸੁੰਗ ਨੇ ਕੌਮੀ ਝੰਡਾ ਲਹਿਰਾਇਆ। ਸਮਾਗਮ ’ਚ ਬ੍ਰਿਟਿਸ਼ ਕੋਲੰਬੀਆ ਦੀ ਇੰਡੀਅਨ ਐਕਸ-ਸਰਵਿਸਮੈਨ ਸੋਸਾਇਟੀ ਦੇ ਮੈਂਬਰਾਂ, ਭਾਰਤੀ ਭਾਈਚਾਰੇ ਦੇ ਲੋਕਾਂ, ਭਾਰਤੀ ਮੂਲ ਦੇ ਮੀਡੀਆ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ’ਤੇ ਪੇਂਟਿੰਗ ਤੇ ਫੋਟੋਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ ਅਤੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੰਦੇ ਮਾਤਰਮ ਵਿਸ਼ੇ ’ਤੇ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੇ ਅੰਤ ਵਿੱਚ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਬੜੇ ਹੀ ਸੁਚਾਰੂ ਢੰਗ ਨਾਲ ਦਰਸਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਹਾਰਮੁਜ਼ ਖੋਲ੍ਹਣ ਲਈ ਓਮਾਨ ਵਿਰੁੱਧ ਵੀ ਫ਼ੌਜੀ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ: ਟਰੰਪ — ਇਰਾਨ ਨਾਲ ਸਮਝੌਤੇ ਦੀ 60 ਦ... ਅਗਲੀ ਖ਼ਬਰ ਪਾਕਿਸਤਾਨ ਵਿਰੁੱਧ ਭਾਰਤ ਲਈ ‘ਕਰੋ ਜਾਂ ਮਰੋ’ ਦੀ ਟੱਕਰ
Ad Position 24