18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਦਾ ਸਿਡਨੀ ਵਿਖੇ ਵਿਸ਼ੇਸ਼ ਸਨਮਾਨ

ਸਿਡਨੀ, 17 ਅਗਸਤ (ਹਰਕੀਰਤ ਸਿੰਘ ਸੰਧਰ)-ਲੰਮੇ ਸਮੇਂ ਤੋਂ ਸੰਗਤ ਨੂੰ ਸਿੱਖੀ, ਗੁਰਬਾਣੀ ਤੇ ਧਾਰਮਿਕ ਜੀਵਨ ਨਾਲ ਜੋੜਨ ਲਈ ਪ੍ਰਚਾਰ ਕਰ ਰਹੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ ਇਨ੍ਹਾਂ ਦਿਨੀਂ ਆਸਟ੍ਰੇਲੀਆ ਦੇ ਦੌਰੇ ’ਤੇ ਹਨ। ਇਸੇ ਤਹਿਤ ਉਨ੍ਹਾਂ ਵੱਲੋਂ ਸਿਡਨੀ ਦੇ ਪ੍ਰਮੁੱਖ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 18-08-2026
ਸਿਡਨੀ, 17 ਅਗਸਤ (ਹਰਕੀਰਤ ਸਿੰਘ ਸੰਧਰ)-ਲੰਮੇ ਸਮੇਂ ਤੋਂ ਸੰਗਤ ਨੂੰ ਸਿੱਖੀ, ਗੁਰਬਾਣੀ ਤੇ ਧਾਰਮਿਕ ਜੀਵਨ ਨਾਲ ਜੋੜਨ ਲਈ ਪ੍ਰਚਾਰ ਕਰ ਰਹੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ ਇਨ੍ਹਾਂ ਦਿਨੀਂ ਆਸਟ੍ਰੇਲੀਆ ਦੇ ਦੌਰੇ ’ਤੇ ਹਨ। ਇਸੇ ਤਹਿਤ ਉਨ੍ਹਾਂ ਵੱਲੋਂ ਸਿਡਨੀ ਦੇ ਪ੍ਰਮੁੱਖ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਆਪਣੇ ਸੰਬੋਧਨ ਦੌਰਾਨ ਸੰਤ ਬਾਬਾ ਲਖਵੀਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸਿੱਖੀ ਜੀਵਨ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਭਾਵੇਂ ਅਸੀਂ ਰੋਜ਼ਗਾਰ ਅਤੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਵਿੱਚ ਆ ਵੱਸੇ ਹਾਂ, ਪਰ ਆਪਣੀ ਗੁਰੂ-ਘਰ ਨਾਲ ਸਾਂਝ, ਸਿੱਖੀ ਸਰੂਪ ਅਤੇ ਵਿਰਸੇ ਨੂੰ ਕਾਇਮ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ।ਇਸ ਮੌਕੇ ਐਸੋਸੀਏਸ਼ਨ ਦੀ ਕਮੇਟੀ ਦੇ ਮਹਿੰਗਾ ਸਿੰਘ ਖੱਖ, ਬਲਵਿੰਦਰ ਸਿੰਘ ਚਾਹਲ, ਨਰਿੰਦਰ ਸਿੰਘ ਚਾਰਲੀ, ਬਲਵੀਰ ਪਵਾਰ ਸਮੇਤ ਹੋਰ ਅਹੁਦੇਦਾਰ ਅਤੇ ਸੰਗਤ ਦੇ ਮੈਂਬਰ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਵਾਲੇ ਪ੍ਰਚਾਰਕਾਂ ਦਾ ਸਨਮਾਨ ਕਰਨਾ ਸਮੁੱਚੀ ਸੰਗਤ ਲਈ ਮਾਣ ਵਾਲੀ ਗੱਲ ਹੈ।ਸੰਗਤ ਵੱਲੋਂ ਵੀ ਸੰਤ ਬਾਬਾ ਲਖਵੀਰ ਸਿੰਘ ਜੀ ਦੇ ਵਿਚਾਰਾਂ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਸੁਣਿਆ ਗਿਆ। ਇਸ ਮੌਕੇ ਗੁਰੂ ਘਰ ਵਿੱਚ ਸਿੱਖੀ, ਗੁਰਬਾਣੀ ਅਤੇ ਸੇਵਾ ਨਾਲ ਜੁੜੇ ਵਿਚਾਰਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਸ਼ਾਮ ਏ ਸੂਫੀ’ ਦੌਰਾਨ ਲੱਖਾ ਤੇ ਨਾਜ ਦੀ ਜੋੜੀ ਨੇ ਸਿਰਜਿਆ ਸੰਗੀਤਕ ਮਾਹੌਲ — ਪਾਕਿਸਤਾਨੀ ਕਲਾਕਾਰ ਸਲੀਮ ਅਲਬੇਲਾ ਨਵੀ... ਅਗਲੀ ਖ਼ਬਰ ਆਪਣੀ ਦੋ ਸਾਲਾ ਧੀ ਨੂੰ ਬਾਲਗਾਂ ਦੀਆਂ ਦਵਾਈਆਂ ਦੇ ਕੇ ਮਾਰਨ ਦੀ ਕੋਸ਼ਿਸ਼, ਮਾਂ ਨੂੰ ਉਮਰ ਕੈਦ
Ad Position 24