18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਡਿਨਬਰਾ ’ਚ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ - ਕੌਂਸਲ ਜਨਰਲ ਸਿਧਾਰਥ ਮਲਿਕ ਨੇ ਲਹਿਰਾਇਆ ਤਿਰੰਗਾ

ਗਲਾਸਗੋ, 17 ਅਗਸਤ (ਹਰਜੀਤ ਸਿੰਘ ਦੁਸਾਂਝ)-ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਦੇ ਰਟਲੈਂਡ ਸਕੁਏਅਰ ਗਾਰਡਨ ਵਿੱਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡਿਨਬਰਾ ਸਥਿਤ ਭਾਰਤ ਦੇ ਕੌਂਸਲ ਜਨਰਲ ਸ੍ਰੀ ਸਿਧਾਰਥ ਮਲਿਕ ਨੇ ਤਿਰੰਗਾ ਲਹਿਰਾਇਆ ਅਤੇ ਭਾਰਤ ਦੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਮ ਸੰਬੋਧਨ ਪੜ੍ਹ ਕੇ ਸੁਣਾਇਆ।

Ad Position 21
No active advertisement
ਅਜੀਤ ਡੈਸਕ 18-08-2026
ਗਲਾਸਗੋ, 17 ਅਗਸਤ (ਹਰਜੀਤ ਸਿੰਘ ਦੁਸਾਂਝ)-ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਦੇ ਰਟਲੈਂਡ ਸਕੁਏਅਰ ਗਾਰਡਨ ਵਿੱਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡਿਨਬਰਾ ਸਥਿਤ ਭਾਰਤ ਦੇ ਕੌਂਸਲ ਜਨਰਲ ਸ੍ਰੀ ਸਿਧਾਰਥ ਮਲਿਕ ਨੇ ਤਿਰੰਗਾ ਲਹਿਰਾਇਆ ਅਤੇ ਭਾਰਤ ਦੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਮ ਸੰਬੋਧਨ ਪੜ੍ਹ ਕੇ ਸੁਣਾਇਆ। ਸਮਾਗਮ ਵਿੱਚ ਐਡਿਨਬਰਾ ਦੀ ਡਿਪਟੀ ਲਾਰਡ ਪ੍ਰੋਵੋਸਟ ਲੇਜ਼ਲੀ ਮੈਰੀਅਨ ਕੈਮਰਨ ਅਤੇ ਸਕਾਟਿਸ਼ ਸੰਸਦ ਦੇ ਮੈਂਬਰਾਂ ਸਮੇਤ ਕਈ ਵਿਸ਼ੇਸ਼ ਮਹਿਮਾਨਾਂ ਨੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ ਵਿੱਚ ਭਾਰਤੀ ਭਾਈਚਾਰੇ ਦੇ ਲੋਕ ਅਤੇ ਬੱਚੇ ਵੀ ਸਮਾਗਮ ਦਾ ਹਿੱਸਾ ਬਣੇ। ਇਸ ਸਾਲ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਨੂੰ ਵੀ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਰਤੀ ਸ਼ਾਸਤਰੀ ਨਾਚ, ਸਿਤਾਰ ਵਾਦਨ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਤਿਰੰਗੇ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਅਤੇ ਤਿਰੰਗਾ ਸੈਲਫੀ ਬੂਥ ਵੀ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ‘ਵਿਕਸਿਤ ਭਾਰਤ 2047’ ਵਿਸ਼ੇ ’ਤੇ ਕਰਵਾਏ ਪੇਂਟਿੰਗ ਮੁਕਾਬਲੇ ਦੀਆਂ ਕਲਾਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕੌਂਸਲੇਟ ਵੱਲੋਂ ਭਾਰਤੀ ਭਾਈਚਾਰੇ, ਕਲਾਕਾਰਾਂ, ਬੱਚਿਆਂ ਅਤੇ ਭਾਰਤ ਦੇ ਦੋਸਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਲੋਕ ਸੇਵਾ ਸਮਿਤੀ ਦੀ ਮੀਟਿੰਗ ਅਗਲੀ ਖ਼ਬਰ ਟਰੰਪ ਨੇ ਦੱਖਣੀ ਕੋਰੀਆ ਨਾਲ ਫੌਜੀ ਮਸ਼ਕਾਂ ਘਟਾਉਣ ਦੇ ਦਿੱਤੇ ਹੁਕਮ
Ad Position 24