20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਰਮਿੰਘਮ ’ਚ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਵਾਲੇ ਨਾਸਿਰ ਢਿੱਲੋਂ ਦਾ ਸਨਮਾਨ

ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 1947 ਵਿਚ ਵਿੱਛੜੇ ਪੰਜਾਬੀ ਪਰਿਵਾਰਾਂ ਨੂੰ ਮਿਲਾਉਣ ਲਈ ਯਤਨ ਕਰਨ ਵਾਲੇ ਲਹਿੰਦੇ ਪੰਜਾਬ ਤੋਂ ਯੂ. ਕੇ.

Ad Position 21
No active advertisement
ਅਜੀਤ ਡੈਸਕ 20-08-2026
ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 1947 ਵਿਚ ਵਿੱਛੜੇ ਪੰਜਾਬੀ ਪਰਿਵਾਰਾਂ ਨੂੰ ਮਿਲਾਉਣ ਲਈ ਯਤਨ ਕਰਨ ਵਾਲੇ ਲਹਿੰਦੇ ਪੰਜਾਬ ਤੋਂ ਯੂ.ਕੇ. ਪਹੁੰਚੇ ਪ੍ਰਸਿੱਧ ਪੰਜਾਬੀ ਕਾਰਕੁਨ ਨਾਸਿਰ ਢਿੱਲੋਂ ਦੇ ਸਵਾਗਤ ਅਤੇ ਸਨਮਾਨ ਲਈ ਬਰਮਿੰਘਮ ਵਿਖੇ ਵਿਸ਼ੇਸ਼ ਸਮਾਗਮ ਯੂਰਪੀ ਪੰਜਾਬੀ ਸੱਥ ਅਤੇ ਸਿੱਖ ਐਜੂਕੇਸ਼ਨ ਫੋਰਮ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕਾਂ ਵਿਚ ਸ਼ਰਨਜੀਤ ਕੌਰ ਢੇਸੀ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਸਮਾਗਮ ਵਿਚ ਸਿੱਖਿਆ-ਸ਼ਾਸਤਰੀਆਂ, ਕਵੀਆਂ, ਲੇਖਕਾਂ, ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੇ ਕਾਰਕੁਨਾਂ ਅਤੇ ਭਾਈਚਾਰੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸ਼ਰਨਜੀਤ ਕੌਰ ਢੇਸੀ ਨੇ ਨਾਸਿਰ ਢਿੱਲੋਂ ਦਾ ਯੂ.ਕੇ. ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਵੰਡ ਨਾਲ ਜੁੜੀਆਂ ਯਾਦਾਂ ਅਤੇ ਲੋਕਾਂ ਦੇ ਨਿੱਜੀ ਤਜਰਬੇ ਸਾਡੀ ਸਾਂਝੀ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨੂੰ ਸੰਭਾਲਣਾ ਸਮੇਂ ਦੀ ਲੋੜ ਹੈ। ਯੂਰਪੀ ਪੰਜਾਬੀ ਸੱਥ ਦੇ ਮੁੱਖ ਸੇਵਾਦਾਰ ਸਰਦਾਰ ਮੋਤਾ ਸਿੰਘ ਸਰਾਏ ਨੇ ਅਮਰੀਕਾ ਤੋਂ ਆਪਣਾ ਸੰਦੇਸ਼ ਭੇਜਿਆ। ਜੈ ਸੁਖ ਸਿੰਘ ਢੇਸੀ ਨੇ ਨਾਸਿਰ ਢਿੱਲੋਂ ਦੀ ਜਾਣ-ਪਛਾਣ ਕਰਵਾਉਂਦਿਆਂ ਉਨ੍ਹਾਂ ਵੱਲੋਂ ਵੰਡ ਨਾਲ ਸਬੰਧਤ ਕਹਾਣੀਆਂ ਅਤੇ ਯਾਦਾਂ ਨੂੰ ਇਕੱਠਾ ਕਰਨ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੀ ਸਟੇਜ ਕਾਰਵਾਈ ਪ੍ਰਸਿੱਧ ਲੇਖਕ ਨਿਰਮਲ ਸਿੰਘ ਕੰਧਾਲਵੀ ਨੇ ਬਾਖੂਬੀ ਨਿਭਾਈ। ਹਰਮਿੰਦਰ ਕੌਰ ਭੋਗਲ ਨੇ ਨਾਸਿਰ ਢਿੱਲੋਂ ਦੇ ਕੰਮ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ। ਇਸ ਮੌਕੇ ਅਜੈਬ ਸਿੰਘ ਗਰਚਾ, ਡਾ. ਮਹਿੰਦਰ ਗਿੱਲ ਅਤੇ ਗੁਰਦੇਵ ਸਿੰਘ ਚੋਹਾਨ ਸਮੇਤ ਹੋਰ ਬੁਲਾਰਿਆਂ ਨੇ ਵੀ ਵਿਚਾਰ ਪੇਸ਼ ਕੀਤੇ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਕਵੀ ਦਰਬਾਰ ਰਿਹਾ। ਕੋਵੈਂਟਰੀ ਅਤੇ ਹੋਰ ਇਲਾਕਿਆਂ ਤੋਂ ਪਹੁੰਚੇ ਕੁਲਵੰਤ ਸਿੰਘ ਢੇਸੀ, ਰੁਪਿੰਦਰਜੀਤ ਕੌਰ, ਇੰਦੀ, ਬਲਵੰਤ ਸਿੰਘ ਸੱਗੂ ਸਮੇਤ ਹੋਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਅੰਤ ਵਿੱਚ ਸਰਵਣ ਸਿੰਘ ਘਟੌੜਾ ਨੇ ਸਮਾਪਤੀ ਭਾਸ਼ਣ ਦਿੰਦਿਆਂ ਨਾਸਿਰ ਢਿੱਲੋਂ, ਬੁਲਾਰਿਆਂ, ਕਵੀਆਂ, ਪ੍ਰਬੰਧਕਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ਦੇ 14ਵੇਂ ਜ਼ਿਲ੍ਹੇ ਤੋਂ ਕਾਂਗਰਸ ਲਈ ਡੈਮੋਕ੍ਰੇਟਿਕ ਉਮੀਦਵਾਰ ਮੇਲਿਸਾ ਅਗਲੀ ਖ਼ਬਰ ਆਜ਼ਾਦੀ ਤੇ ਕੌਮੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਾਹਿਤਕ ਮੰਚ ਨਿਊਯਾਰਕ ਦੀ ਕਾਵਿ ਤੇ ਸੰਗੀਤਕ ਮਹਿਫ਼ਲ
Ad Position 24