ਭਾਈ ਮਾਝੀ ਵੱਲੋਂ ਇੰਗਲੈਂਡ ਦੇ 7 ਸ਼ਹਿਰਾਂ ਵਿਚ ਗੁਰਮਤਿ ਪ੍ਰਚਾਰ ਸਮਾਗਮਾਂ ਨੂੰ ਭਰਵਾਂ ਹੁੰਗਾਰਾ
ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਸਿੱਧ ਕਥਾਵਾਚਕ ਅਤੇ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਵੱਲੋਂ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸੱਦੇ ’ਤੇ ਇੰਗਲੈਂਡ ਦੇ 7 ਸ਼ਹਿਰਾਂ ਵਿਚ ਕਰਵਾਏ ਗਏ ਗੁਰਮਤਿ ਪ੍ਰਚਾਰ ਸਮਾਗਮ ਸਫਲਤਾਪੂਰਵਕ ਸੰਪੰਨ ਹੋਏ । ਇਨ੍ਹਾਂ ਸਮਾਗਮਾਂ ਨੂੰ ਸੰਗਤ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਬਣਿਆ ਕਿ ਵਿਦੇਸ਼ਾਂ ਦੀ ਧਰਤੀ ’ਤੇ ਵੱਸਦਿਆਂ ਵੀ ਸਿੱਖ ਸੰਗਤ ਦੇ ਦਿਲਾਂ ਵਿਚ ਗੁਰਬਾਣੀ ਅਤੇ ਸਿੱਖੀ ਪ੍ਰਤੀ ਡੂੰਘਾ ਪਿਆਰ ਅਤੇ ਲਗਾਅ ਮੌਜੂਦ ਹੈ।
ਲੰਡਨ, 19 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਸਿੱਧ ਕਥਾਵਾਚਕ ਅਤੇ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਵੱਲੋਂ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸੱਦੇ ’ਤੇ ਇੰਗਲੈਂਡ ਦੇ 7 ਸ਼ਹਿਰਾਂ ਵਿਚ ਕਰਵਾਏ ਗਏ ਗੁਰਮਤਿ ਪ੍ਰਚਾਰ ਸਮਾਗਮ ਸਫਲਤਾਪੂਰਵਕ ਸੰਪੰਨ ਹੋਏ । ਇਨ੍ਹਾਂ ਸਮਾਗਮਾਂ ਨੂੰ ਸੰਗਤ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਬਣਿਆ ਕਿ ਵਿਦੇਸ਼ਾਂ ਦੀ ਧਰਤੀ ’ਤੇ ਵੱਸਦਿਆਂ ਵੀ ਸਿੱਖ ਸੰਗਤ ਦੇ ਦਿਲਾਂ ਵਿਚ ਗੁਰਬਾਣੀ ਅਤੇ ਸਿੱਖੀ ਪ੍ਰਤੀ ਡੂੰਘਾ ਪਿਆਰ ਅਤੇ ਲਗਾਅ ਮੌਜੂਦ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ, ਵੈਸਟ ਬਰਾਮਵਿਚ, ਕਵੈਂਟਰੀ, ਡਰਬੀ, ਨੌਰਥੈਂਪਟਨ, ਵਾਰਿੰਗਟਨ ਅਤੇ ਸਲੋਹ ਆਦਿ ਸ਼ਹਿਰਾਂ ਵਿਚ ਹੋਏ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਸਾਊਥਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਤ ਪ੍ਰਧਾਨ ਗੁਰਬਚਨ ਸਿੰਘ ਅਟਵਾਲ ਨੇ ਵਿਸ਼ੇਸ਼ ਤੌਰ ਤੇ ਭਾਈ ਮਾਝੀ ਦਾ ਸਨਮਾਨ ਕੀਤਾ। ਕੁਲਦੀਪ ਸਿੰਘ ਨੇ ਦੱਸਿਆ ਕਿ ਭਾਈ ਮਾਝੀ ਨੇ ਸੰਗਤ ਨਾਲ ਗੁਰਬਾਣੀ, ਵਿਲੱਖਣ ਸਿੱਖ ਇਤਿਹਾਸ ਅਤੇ ਅਮੀਰ ਸਿੱਖ ਵਿਰਸੇ ਸਬੰਧੀ ਖੋਜ ਭਰਪੂਰ ਵਿਚਾਰ ਸਾਂਝੇ ਕੀਤੇ। ਉਨ੍ਹਾਂ ਇੰਗਲੈਂਡ ਵੱਸਦੇ ਸਿੱਖ ਮਾਪਿਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਦੁਨਿਆਵੀ ਵਿੱਦਿਆ ਵਿਚ ਅੱਗੇ ਲਿਜਾਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਮਾਂ-ਬੋਲੀ, ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨਾ ਵੀ ਮਾਪਿਆਂ ਦੀ ਅਹਿਮ ਜ਼ਿੰਮੇਵਾਰੀ ਹੈ। ————-