19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੁਲਿਸ ਦੀ ਗੋਲੀ ਨਾਲ ਮਾਰੇ ਗਏ 28 ਸਾਲਾ ਨੌਜਵਾਨ ਦੇ ਮਾਮਲੇ ਦੀ ਜਾਂਚ ਸ਼ੁਰੂ

ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਫਸਟ ਨੇਸ਼ਨ ਭਾਈਚਾਰੇ (ਮੂਲ ਨਿਵਾਸੀ) ਨਾਲ ਸਬੰਧਤ 28 ਸਾਲਾ ਜੂਲੀਅਨ ਜੋਨਜ਼ ਦੀ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਵਿਚ ਕੋਰੋਨਰ ਦੀ ਜਾਂਚ ਸ਼ੁਰੂ ਹੋ ਰਹੀ ਹੈ। ਇਸ ਜਾਂਚ ਦੌਰਾਨ ਘਟਨਾ ਨਾਲ ਜੁੜੇ ਹਾਲਾਤਾਂ, ਪੁਲਸ ਦੀ ਕਾਰਵਾਈ ਅਤੇ ਜੋਨਜ਼ ਦੀ ਮੌਤ ਦੇ ਕਾਰਨਾਂ ਬਾਰੇ ਗਵਾਹੀਆਂ ਅਤੇ ਹੋਰ ਸਬੂਤਾਂ ਦੀ ਘੋਖ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 20-08-2026
ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਫਸਟ ਨੇਸ਼ਨ ਭਾਈਚਾਰੇ (ਮੂਲ ਨਿਵਾਸੀ) ਨਾਲ ਸਬੰਧਤ 28 ਸਾਲਾ ਜੂਲੀਅਨ ਜੋਨਜ਼ ਦੀ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਵਿਚ ਕੋਰੋਨਰ ਦੀ ਜਾਂਚ ਸ਼ੁਰੂ ਹੋ ਰਹੀ ਹੈ। ਇਸ ਜਾਂਚ ਦੌਰਾਨ ਘਟਨਾ ਨਾਲ ਜੁੜੇ ਹਾਲਾਤਾਂ, ਪੁਲਸ ਦੀ ਕਾਰਵਾਈ ਅਤੇ ਜੋਨਜ਼ ਦੀ ਮੌਤ ਦੇ ਕਾਰਨਾਂ ਬਾਰੇ ਗਵਾਹੀਆਂ ਅਤੇ ਹੋਰ ਸਬੂਤਾਂ ਦੀ ਘੋਖ ਕੀਤੀ ਜਾਵੇਗੀ। ਇੱਥੇ ਜ਼ਿਕਰਯੋਗ ਹੈ ਕਿ ਫਰਵਰੀ 2021 ਵਿਚ ਜੂਲੀਅਨ ਜੋਨਜ਼ ਦੀ ਮੌਤ ਤੋਂ ਬਾਅਦ ਫਸਟ ਨੇਸ਼ਨ ਭਾਈਚਾਰੇ ਵਿਚ ਭਾਰੀ ਰੋਸ ਪੈਦਾ ਹੋਇਆ ਸੀ। ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਪੁਲਿਸ ਅਤੇ ਸਥਾਨਕ ਲੋਕਾਂ ਵਿਚਾਲੇ ਭਰੋਸੇ ਨੂੰ ਡੂੰਘੀ ਸੱਟ ਮਾਰੀ ਹੈ। ਫਸਟ ਨੇਸ਼ਨ ਦੇ ਆਗੂ ਹੁਣ ਇਸ ਜਾਂਚ ਤੋਂ ਘਟਨਾ ਸਬੰਧੀ ਸਾਰੇ ਤੱਥ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਡਾਇਨਾ ਦੇ ਭਰਾ ਚਾਰਲਸ ਸਪੈਂਸਰ ਦੀ ਨਵੀਂ ਕਿਤਾਬ ’ਚ ‘ਸੱਚ’ ਸਾਹਮਣੇ ਲਿਆਉਣ ਦਾ ਦਾਅਵਾ ਅਗਲੀ ਖ਼ਬਰ ਜਿਨਸੀ ਜ਼ਬਰਦਸਤੀ ਤੇ ਚੋਰੀ ਦੇ ਮਾਮਲਿਆਂ ’ਚ ਸਜ਼ਾਯਾਫ਼ਤਾ ਜਸ਼ਨਦੀਪ ਸਿੰਘ ਨੂੰ ਅਮਰੀਕਾ ਤੋਂ ਵਾਪਸ ਭੇਜਿਆ
Ad Position 24