19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ

ਲੈਸਟਰ , 19 ਅਗਸਤ (ਸੁਖਜਿੰਦਰ ਸਿੰਘ ਢੱਡੇ)- ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ 30 ਅਗਸਤ ਤੱਕ ਬਾਬੇ ਕੇ ਫਾਰਮ, ਸਟ੍ਰੈਟਫੋਰਡ-ਅਪਾਨ, ਵਾਰਵਿਕਸ਼ਾਇਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਗੁਰਮਤਿ ਸਮਾਗਮ ਵਿਚ ਨਾਮਵਰ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 20-08-2026

ਲੈਸਟਰ , 19 ਅਗਸਤ (ਸੁਖਜਿੰਦਰ ਸਿੰਘ ਢੱਡੇ)- ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ 30 ਅਗਸਤ ਤੱਕ ਬਾਬੇ ਕੇ ਫਾਰਮ, ਸਟ੍ਰੈਟਫੋਰਡ-ਅਪਾਨ, ਵਾਰਵਿਕਸ਼ਾਇਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਗੁਰਮਤਿ ਸਮਾਗਮ ਵਿਚ ਨਾਮਵਰ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਜਗਜੀਤ ਸਿੰਘ ਲੋਪੋਂ, ਬਾਬਾ ਹਰਜੀਤ ਸਿੰਘ ਮਹਿਤਾ ਚੌਕ, ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਸਰਬਜੀਤ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਜੀ ਨਾਨਕਸਰ ਠਾਠ ਈਸ਼ਰ ਦਰਬਾਰ ਅਤੇ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਸਮੇਤ ਅਨੇਕਾਂ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਜਾਣਗੇ, ਜਦਕਿ 30 ਅਗਸਤ ਨੂੰ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਬਾਬੇ ਕੇ, ਬਰਮਿੰਘਮ ਤੋਂ ਰੋਜ਼ਾਨਾ ਤਿੰਨ ਵਾਰ ਮਿੰਨੀ ਬੱਸਾਂ ਚਲਾਈਆਂ ਜਾਣਗੀਆਂ, ਜੋ ਸੰਗਤਾਂ ਨੂੰ ਬਾਬੇ ਕੇ ਫਾਰਮ ਵਿਖੇ ਸਮਾਗਮ ਵਾਲੀ ਥਾਂ ਤੱਕ ਲੈ ਕੇ ਜਾਣ ਅਤੇ ਸਮਾਗਮ ਉਪਰੰਤ ਵਾਪਸ ਬਰਮਿੰਘਮ ਲਿਆਉਣ ਦੀ ਸੇਵਾ ਨਿਭਾਉਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ 30 ਅਗਸਤ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬੇ ਕੇ ਫਾਰਮ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਗਰੋਹ ਨਾਲ ਸੰਬੰਧਿਤ ਮਾਮਲੇ ’ਚ ਮੇਜਰ ਸਿੰਘ ਦੀ ਭਾਲ ਲਈ ਪੋਸਟਰ ਜਾਰੀ ਅਗਲੀ ਖ਼ਬਰ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਦੇ ਸਕਾਈਟਰੇਨ ਟਰੈਕ ’ਤੇ ਨੌਜਵਾਨ ਵਲੋਂ ਕੀਤੇ ਹੰਗਾਮੇ ਦੀ ਵੀਡੀਓ ਵਾਇਰਲ
Ad Position 24