19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜੱਗੂ ਭਗਵਾਨਪੁਰੀਆ ਗਰੋਹ ਨਾਲ ਸੰਬੰਧਿਤ ਮਾਮਲੇ ’ਚ ਮੇਜਰ ਸਿੰਘ ਦੀ ਭਾਲ ਲਈ ਪੋਸਟਰ ਜਾਰੀ

ਨਿਊਯਾਰਕ, 19 ਅਗਸਤ (ਰਾਜੂ ਸਾਹਿਬਾਜ਼ਪੁਰਾ)- ਅਮਰੀਕੀ ਜਾਂਚ ਏਜੰਸੀ ਐੱਫ. ਬੀ.

Ad Position 21
No active advertisement
ਅਜੀਤ ਡੈਸਕ 20-08-2026
ਨਿਊਯਾਰਕ, 19 ਅਗਸਤ (ਰਾਜੂ ਸਾਹਿਬਾਜ਼ਪੁਰਾ)- ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਦੇ ਵਾਸ਼ਿੰਗਟਨ ਡੀਸੀ ਸਥਿਤ ਮੁੱਖ ਦਫ਼ਤਰ ਵਲੋਂ ਜਾਰੀ ਜਾਣਕਾਰੀ ਮੁਤਾਬਕ ਭਾਰਤੀ ਨਾਗਰਿਕ ਮੇਜਰ ਸਿੰਘ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਮਦਦ ਮੰਗੀ ਗਈ ਹੈ। ਉਸ ਦਾ ਨਾਂਅ ਐੱਫ.ਬੀ.ਆਈ. ਦੀ ‘ਮੋਸਟ ਵਾਂਟੇਡ’ ਵੈੱਬਸਾਈਟ ਉੱਤੇ ਦਰਜ ਕਰਦਿਆਂ ਤਸਵੀਰ ਅਤੇ ਪਛਾਣ ਸਬੰਧੀ ਜਾਣਕਾਰੀ ਵੀ ਜਨਤਕ ਕੀਤੀ ਗਈ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੇਜਰ ਸਿੰਘ ਪੰਜਾਬ ਤੋਂ ਸ਼ੁਰੂ ਹੋਏ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਗਰੋਹ ਨਾਲ ਕਥਿਤ ਤੌਰ ’ਤੇ ਜੁੜਿਆ ਹੋਇਆ ਹੈ। ਇਹ ਗਰੋਹ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਸਮੇਤ ਅਮਰੀਕਾ ਦੇ ਹੋਰ ਇਲਾਕਿਆਂ ਵਿਚ ਵੀ ਸਰਗਰਮ ਰਿਹਾ ਹੈ। ਮੇਜਰ ਸਿੰਘ ਖ਼ਿਲਾਫ਼ ਰੀਕੋ ਕਾਨੂੰਨ ਅਧੀਨ ਅਪਰਾਧਿਕ ਸਾਜ਼ਿਸ਼ ਅਤੇ ਬਿਨਾਂ ਲਾਇਸੈਂਸ ਹਥਿਆਰ ਵੇਚਣ ਦਾ ਕਾਰੋਬਾਰ ਕਰਨ ਦੀ ਸਾਜ਼ਿਸ਼ ਦੇ ਦੋਸ਼ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਮਗਰੋਂ 25 ਜੂਨ 2026 ਨੂੰ ਲਾਸ ਏਂਜਲਸ ਸਥਿਤ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਦੀ ਸੰਘੀ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਸੀ। ਹਾਲਾਂਕਿ, ਉਸ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਅਦਾਲਤ ਵਿਚ ਸਾਬਤ ਹੋਣਾ ਅਜੇ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਪ੍ਰੀਤ, ਐਂਬਰ ਤੇ ਅਕਮਲ ਨੂੰ ਮਿਲੇਗਾ ‘ਢਾਹਾਂ ਸਾਹਿਤ ਇਨਾਮ 2026’ ਅਗਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ
Ad Position 24