19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜੈਸ਼ੰਕਰ ਨੇ ਸਿੰਗਾਪੁਰ ’ਚ ਨਵੇਂ ਭਾਰਤੀ ਹਾਈ ਕਮਿਸ਼ਨ ਚਾਂਸਰੀ ਦਾ ਨੀਂਹ ਪੱਥਰ ਰੱਖਿਆ

ਸਿੰਗਾਪੁਰ, 19 ਅਗਸਤ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਸਿੰਗਾਪੁਰ ਵਿਚ ਭਾਰਤੀ ਹਾਈ ਕਮਿਸ਼ਨ ਦੇ ਨਵੇਂ ਚਾਂਸਰੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।

Ad Position 21
No active advertisement
ਅਜੀਤ ਡੈਸਕ 20-08-2026
ਸਿੰਗਾਪੁਰ, 19 ਅਗਸਤ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਸਿੰਗਾਪੁਰ ਵਿਚ ਭਾਰਤੀ ਹਾਈ ਕਮਿਸ਼ਨ ਦੇ ਨਵੇਂ ਚਾਂਸਰੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸਹੂਲਤ ਦੋਵਾਂ ਦੇਸ਼ਾਂ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਵਿਚ ‘ਨਵੇਂ ਯੁੱਗ’ ਨੂੰ ਦਰਸਾਏਗੀ। ਇਸ ਮੌਕੇ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਵੀ ਮੌਜੂਦ ਸਨ। ਜੈਸ਼ੰਕਰ ਵੀਰਵਾਰ ਨੂੰ ਹੋਣ ਵਾਲੀ ਚੌਥੀ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਗੋਲਮੇਜ਼ ਬੈਠਕ ਲਈ ਇਥੇ ਮੌਜੂਦ ਹਨ। ਉਨ੍ਹਾਂ ਇਕ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਅੱਜ ਸਿੰਗਾਪੁਰ ’ਚ ਭਾਰਤੀ ਹਾਈ ਕਮਿਸ਼ਨ ਦੇ ਨਵੇਂ ਚਾਂਸਰੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾ ਨਾਲ ਸ਼ਾਮਲ ਹੋਏ। ਜੈਸ਼ੰਕਰ ਨੇ ਕਿਹਾ ਕਿ ਵਿਸ਼ਵਾਸ ਹੈ ਕਿ ਇਹ ਕੰਪਲੈਕਸ ਭਾਰਤ-ਸਿੰਗਾਪੁਰ ਵਿਆਪਕ ਰਣਨੀਤਕ ਭਾਈਵਾਲੀ ਦੇ ਨਵੇਂ ਯੁੱਗ ਨੂੰ ਦਰਸਾਏਗਾ ਹੈ ਅਤੇ ਭਾਰਤੀ ਪ੍ਰਵਾਸੀਆਂ ਲਈ ਸੇਵਾਵਾਂ ਨੂੰ ਹੋਰ ਮਜ਼ਬੂਤ ਕਰੇਗਾ। ਇਸ ਤੋਂ ਪਹਿਲਾਂ ਜੈਸ਼ੰਕਰ ਅਤੇ ਬਾਲਕ੍ਰਿਸ਼ਨਨ ਨੇ ਦੋਵਾਂ ਦੇਸ਼ਾਂ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਅਤੇ ਮੌਜੂਦਾ ਭੂ-ਰਾਜਨੀਤਿਕ ਸਥਿਤੀ ਨੂੰ ਹੋਰ ਡੂੰਘਾ ਕਰਨ ’ਤੇ ਵਿਸਤ੍ਰਿਤ ਚਰਚਾ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੇਵਾ ਟਰੱਸਟ ਯੂ.ਕੇ. ਭਾਈਚਾਰਕ ਸੇਵਾਵਾਂ ਲਈ ‘ਪ੍ਰੈਸਟੀਜ਼ ਐਵਾਰਡ ਯੂ.ਕੇ.’ ਨਾਲ ਸਨਮਾਨਿਤ ਅਗਲੀ ਖ਼ਬਰ ਰਾਜਪ੍ਰੀਤ, ਐਂਬਰ ਤੇ ਅਕਮਲ ਨੂੰ ਮਿਲੇਗਾ ‘ਢਾਹਾਂ ਸਾਹਿਤ ਇਨਾਮ 2026’
Ad Position 24