20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਸਰੀ ’ਚ ਨਿਸ਼ਾਨ ਸਾਹਿਬ ਦੀ ਸਥਾਪਨਾ

ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ’ਚ ਸੰਗਤਾਂ ਦੇ ਸਹਿਯੋਗ ਨਾਲ 100 ਫੁੱਟ ਉੱਚੇ ਨਿਸ਼ਾਨ ਸਹਿਬ ਦੀ ਸਥਾਪਨਾ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ’ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਕੀਰਤਨੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 21-08-2026
ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ’ਚ ਸੰਗਤਾਂ ਦੇ ਸਹਿਯੋਗ ਨਾਲ 100 ਫੁੱਟ ਉੱਚੇ ਨਿਸ਼ਾਨ ਸਹਿਬ ਦੀ ਸਥਾਪਨਾ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ’ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਕੀਰਤਨੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ’ਤੇ ਸੰਸਦ ਸੁਖ ਧਾਲੀਵਾਲ, ਮੰਤਰੀ ਜਗਰੂਪ ਬਰਾੜ, ਵਿਧਾਇਕ ਗੈਰੀ ਬਿਗ, ਗੈਰੀ ਥਿੰਦ, ਦਵਿੰਦਰ ਬੈਨੀਪਾਲ, ਜਿੰਨੀ ਸਿਮਜ, ਕਸ਼ਮੀਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਸੁੰਨੜ, ਹਰਜੀਤ ਸਿੰਘ ਘੱਗ, ਸੁਰਿੰਦਰ ਸਿੰਘ ਜੱਬਲ, ਚਰਨਜੀਤ ਸਿੰਘ ਮਰਵਾਹਾ, ਰਾਜਿੰਦਰ ਸਿੰਘ ਢਿੱਲੋਂ, ਜਗਦੇਵ ਸਿੰਘ ਮੱਖਣ, ਸਲਿੰਦਰ ਸਿੰਘ, ਗੁਰਬੀਰ ਸਿੰਘ ਸੋਹੀ, ਕੁਲਵੰਤ ਸਿੰਘ ਪੂਨੀਆ, ਕੁਲਵੰਤ ਸਿੰਘ ਢੇਸੀ, ਸੁਰਜੀਤ ਸਿੰਘ ਗਿੱਲ ਤੇ ਅਮਰਜੀਤ ਸਿੰਘ ਸਮਰਾ ਆਦਿ ਪਤਵੰਤੇ ਹਾਜ਼ਰ ਸਨ। ਅਖੀਰ ’ਚ ਪ੍ਰਧਾਨ ਹਰਦੀਪ ਸਿੰਘ ਪਾਵਾ ਤੇ ਖਾਲਸਾ ਦੀਵਾਨ ਸੁਸਾਇਟੀ ਸਰੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਾਰਸਲਾਂ ਰਾਹੀਂ ਨਿਊਯਾਰਕ ਪਹੁੰਚੀ 30 ਕਿਲੋ ਕੋਕੀਨ ਬਰਾਮਦ, 3 ਗ੍ਰਿਫ਼ਤਾਰ ਅਗਲੀ ਖ਼ਬਰ ਫ਼ਿਲਮ ਅਦਾਕਾਰ ਦੇਵ ਖਰੌੜ ਦਾ ਕੈਨੇਡਾ ’ਚ ਹੋਇਆ ਸਨਮਾਨ
Ad Position 24