21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਵਿਰਕ ਨਗਰ ਨਿਵਾਸੀ ਪਰਿਵਾਰਾਂ ਵੱਲੋ ਸੰਤ ਬਾਬਾ ਫੂਲਾ ਸਿੰਘ ਜੀ ਦੀ 117ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਲੈਸਟਰ,ਬਰਮਿੰਘਮ (ਇੰਗਲੈਡ), 21 ਅਗਸਤ (ਸੁਖਜਿੰਦਰ ਸਿੰਘ ਢੱਡੇ, ਪਰਵਿੰਦਰ ਸਿੰਘ)-ਸੰਤ ਬਾਬਾ ਫੂਲਾ ਸਿੰਘ ਜੀ ਦੀ 117ਵੀਂ ਬਰਸੀ ਯੂ. ਕੇ.

Ad Position 21
No active advertisement
ਅਜੀਤ ਡੈਸਕ 22-08-2026
ਲੈਸਟਰ,ਬਰਮਿੰਘਮ (ਇੰਗਲੈਡ), 21 ਅਗਸਤ (ਸੁਖਜਿੰਦਰ ਸਿੰਘ ਢੱਡੇ, ਪਰਵਿੰਦਰ ਸਿੰਘ)-ਸੰਤ ਬਾਬਾ ਫੂਲਾ ਸਿੰਘ ਜੀ ਦੀ 117ਵੀਂ ਬਰਸੀ ਯੂ.ਕੇ. ਵਿਰਕ ਨਗਰ ਨਿਵਾਸੀ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਾਹਿਬ, ਸਮੈਥਵਿਕ, ਬਰਮਿੰਘਮ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਸਬੰਧੀ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਸਰਵਣ ਅਤੇ ਸਿਮਰਨ ਕਰਨ ਦੇ ਨਾਲ ਚੌਰ ਸਾਹਿਬ, ਲੰਗਰ, ਬਰਤਨ ਅਤੇ ਜੋੜਿਆਂ ਦੀ ਸੇਵਾ ਵਿਚ ਹਿੱਸਾ ਪਾਇਆ ਅਤੇ ਗੁਰੂ ਕੇ ਲੰਗਰ ਲਈ ਆਟਾ, ਫਲ, ਸਬਜ਼ੀਆਂ, ਮਠਿਆਈਆਂ ਤੇ ਦੁੱਧ ਆਦਿ ਭੇਟ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੋਹਿੰਦਰ ਸਿੰਘ ਵਿਰਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਗ੍ਰੰਥੀ ਸਿੰਘ ਨੇ ਸੰਤ ਬਾਬਾ ਫੂਲਾ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਜੀ ਖੁਦ ਗੁਰਬਾਣੀ ਦਾ ਪਾਠ ਕਰਨ ਦੇ ਨਾਲ ਸੰਗਤ ਨੂੰ ਵੀ ਵੱਧ ਤੋਂ ਵੱਧ ਗੁਰਬਾਣੀ ਪੜ੍ਹਨ ਅਤੇ ਸਰਵਣ ਕਰਨ ਲਈ ਪ੍ਰੇਰਿਤ ਕਰਦੇ ਸਨ ਅਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਪਿੰਡ ਵਿਰਕ ਵਿਖੇ ਵੀ ਹਰ ਸਾਲ 26 ਜੁਲਾਈ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਮੱਖਣ ਸਿੰਘ ਜੀ ਦੇ ਕਵੀਸ਼ਰੀ ਜਥੇ ਨੇ ਸੰਤ ਬਾਬਾ ਫੂਲਾ ਸਿੰਘ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਬਾਬਾ ਫੂਲਾ ਸਿੰਘ ਜੀ ਦਾ ਜਨਮ ਪਿੰਡ ਕਾਹਮਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ ਅਤੇ ਸੰਤ ਮਾਲਾ ਸਿੰਘ ਜੀ ਵਿਰਕ ਦੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਉਹ ਫਗਵਾੜਾ ਨੇੜਲੇ ਪਿੰਡ ਵਿਰਕ ਵਿਖੇ ਆ ਵੱਸੇ ਸਨ। ਉਨ੍ਹਾਂ ਦੀ ਯਾਦ ਵਿਚ ਪਿੰਡ ਵਿਰਕ ਵਿਖੇ ਗੁਰਦੁਆਰਾ ਸਾਹਿਬ ਸਥਾਪਿਤ ਹੈ, ਜਿੱਥੇ ਰੋਜ਼ਾਨਾ ਧਾਰਮਿਕ ਸਮਾਗਮ ਹੁੰਦੇ ਹਨ। ਜੀ.ਟੀ. ਰੋਡ ਤੋਂ ਪਿੰਡ ਇੰਦਨਾ ਕਲਸਕੇ ਵੱਲ ਜਾਂਦੀ ਸੜਕ ਦਾ ਨਾਂ ‘108 ਸੰਤ ਬਾਬਾ ਫੂਲਾ ਸਿੰਘ ਜੀ ਮਾਰਗ’ ਰੱਖਿਆ ਗਿਆ ਸੀ, ਜਿਸ ਦਾ ਉਦਘਾਟਨ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ 28 ਜੁਲਾਈ 1998 ਨੂੰ ਧਾਰਮਿਕ ਜੋੜ ਮੇਲੇ ਮੌਕੇ ਕੀਤਾ ਸੀ। ਬਾਬਾ ਜੀ ਦੀ ਬਰਸੀ ਪਿੰਡ ਵਿਰਕ ਤੇ ਕਾਹਮਾ ਤੋਂ ਇਲਾਵਾ ਅਮਰੀਕਾ, ਕੈਨੇਡਾ ਅਤੇ ਯੂ.ਕੇ. ਵਿਚ ਵੀ ਮਨਾਈ ਜਾਂਦੀ ਹੈ। ਸਮਾਗਮ ਦੌਰਾਨ ਮਾਂ-ਬੋਲੀ ਪੰਜਾਬੀ ਦੀ ਸੇਵਾ ਅਤੇ ਪਿੰਡ ਵਿਰਕ ਦੇ ਧਾਰਮਿਕ ਜੋੜ ਮੇਲੇ ਨੂੰ ਦੇਸ਼ - ਵਿਦੇਸ਼ ਤੱਕ ਪਹੁੰਚਾਉਣ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀ ਮੀਡੀਆ ਅਦਾਰਿਆਂ ਅਤੇ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਪ੍ਰਸਿੱਧ ਪੰਜਾਬੀ ਕਵੀ ਤੇ ਲੇਖਕ ਤਰਲੋਚਨ ਸਿੰਘ ਚੰਨ ਜੰਡਾਲਵੀ, ਜੋ 25 ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ, ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸੰਤ ਬਾਬਾ ਫੂਲਾ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਇਤਿਹਾਸ ਸਬੰਧੀ ਪੁਸਤਿਕਾ, ਨਵਾਬ ਕਪੂਰ ਸਿੰਘ ਵਿਰਕ ਦੀ ਤਸਵੀਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਨਾਲ ਸਬੰਧਤ ਵਰਣਮਾਲਾ-ਰੂਪ ਪੁਸਤਿਕਾ ਭੇਟ ਕੀਤੀਆਂ ਗਈਆਂ । ਇਸ ਮੌਕੇ ਖ਼ਾਲਸਾ ਏਡ ਇੰਟਰਨੈਸ਼ਨਲ ਵੱਲੋਂ ਲਗਾਏ ਸਟਾਲ ਰਾਹੀਂ 251 ਪੌਂਡ ਦੀ ਰਾਸ਼ੀ ਇਕੱਤਰ ਕੀਤੀ ਗਈ। ਯੂ.ਕੇ.ਦੇ ਵਿਰਕ ਨਗਰ ਨਿਵਾਸੀ ਸੰਗਤ ਵੱਲੋਂ ਭਾਈ ਜਤਿੰਦਰ ਸਿੰਘ, ਪ੍ਰਧਾਨ ਗੁਰੂ ਨਾਨਕ ਗੁਰਦੁਆਰਾ ਸਾਹਿਬ, ਸਮੁੱਚੀ ਪ੍ਰਬੰਧਕ ਕਮੇਟੀ, ਖ਼ਾਲਸਾ ਏਡ ਇੰਟਰਨੈਸ਼ਨਲ ਦੇ ਰਵਿੰਦਰ ਸਿੰਘ ਅਤੇ ਸਮਾਗਮ ਵਿਚ ਸੇਵਾ ਤੇ ਸਹਿਯੋਗ ਦੇਣ ਵਾਲੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਅਨੁਸਾਰ ਸੰਤ ਬਾਬਾ ਫੂਲਾ ਸਿੰਘ ਜੀ ਦੀ 118ਵੀਂ ਬਰਸੀ ਅਗਲੇ ਸਾਲ 23, 24 ਅਤੇ 25 ਜੁਲਾਈ 2027 ਨੂੰ ਇਸੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ —ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ— ਤ੍ਰਿਸ਼ਾ-ਗਾਇਤਰੀ ਦੀ ਜੋੜੀ ਸੈਮੀਫਾਈਨਲ ’ਚ, ਤਗਮਾ ਪੱਕਾ ਅਗਲੀ ਖ਼ਬਰ ਔਰਤ ਦੀ ਹੱਤਿਆ ਦੇ ਮਾਮਲੇ ’ਚ ਗੈਰ ਕਾਨੂੰਨੀ ਪ੍ਰਵਾਸੀ ਗ੍ਰਿਫਤਾਰ
Ad Position 24