ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਇੰਗਲੈਂਡ ਪਹੁੰਚਣ ’ਤੇ ਭਰਵਾਂ ਸਵਾਗਤ
ਲੰਡਨ/ਲੈਸਟਰ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ’ਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਅੱਜ ਬਰਮਿੰਘਮ ਏਅਰਪੋਰਟ ਇੰਗਲੈਂਡ ਵਿਖੇ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਿਕ ਸ਼ਸਤ੍ਰਾਂ ਸਮੇਤ ਪੁੱਜੇ। ਏਅਰਪੋਰਟ ’ਤੇ ਪੁੱਜਣ ’ਤੇ ਉਨ੍ਹਾਂ ਦਾ ਇੰਗਲੈਂਡ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਸਿਰਪਾਓ ਨਾਲ ਭਰਵਾ ਨਿੱਘਾ ਸੁਆਗਤ ਕੀਤਾ ਅਤੇ ਜੀ ਆਇਆ ਕਿਹਾ ਗਿਆ।
ਲੰਡਨ/ਲੈਸਟਰ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ’ਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਅੱਜ ਬਰਮਿੰਘਮ ਏਅਰਪੋਰਟ ਇੰਗਲੈਂਡ ਵਿਖੇ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਿਕ ਸ਼ਸਤ੍ਰਾਂ ਸਮੇਤ ਪੁੱਜੇ। ਏਅਰਪੋਰਟ ’ਤੇ ਪੁੱਜਣ ’ਤੇ ਉਨ੍ਹਾਂ ਦਾ ਇੰਗਲੈਂਡ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਸਿਰਪਾਓ ਨਾਲ ਭਰਵਾ ਨਿੱਘਾ ਸੁਆਗਤ ਕੀਤਾ ਅਤੇ ਜੀ ਆਇਆ ਕਿਹਾ ਗਿਆ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇੰਗਲੈਂਡ ਦੀ ਧਰਤੀ ’ਤੇ ਪਹੁੰਚੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਜਥੇ ਸਮੇਤ ਯੂ.ਕੇ. ਦੇ ਵੱਖ-ਵੱਖ ਪ੍ਰਮੁੱਖ ਸ਼ਹਿਰਾਂ ਜਿਵੇਂ ਕਿ ਲੰਡਨ, ਬਰਮਿੰਘਮ, ਲੀਡਜ਼, ਮਾਨਚੈਸਟਰ ਤੇ ਵੈਸਟ ਮਿਡਲੈਂਡਜ਼ ਦੇ ਗੁਰਦੁਆਰਾ ਸਾਹਿਬਾਨ ਵਿਚ ਗੁਰੂ ਸਾਹਿਬਾਨ ਤੇ ਮਹਾਨ ਸ਼ਹੀਦ ਸਿੰਘਾਂ ਦੇ ਪਵਿੱਤਰ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਉਣਗੇ ਤੇ ਉਨ੍ਹਾਂ ਨਾਲ ਸਬੰਧਿਤ ਇਤਿਹਾਸਕ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਇਸ ਸਮੇਂ ਨਾਲ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਗੋਪਾ ਸਿੰਘ, ਜਸਵਿੰਦਰ ਸਿੰਘ ਕਾਲਾ, ਕਿਰਤਰਾਜ ਸਿੰਘ ਸਾਹਿਬ ਸੇਵਾ ਸੁਸਾਇਟੀ, ਭਾਈ ਭੇਰਵਿੰਦਰ ਸਿੰਘ ਬਵੀ, ਬਾਬਾ ਮਹਿੰਦਰ ਸਿੰਘ, ਬਾਬਾ ਮਨਪ੍ਰੀਤ ਸਿੰਘ ਅਲੀਪੁਰ, ਬਾਬਾ ਜਸਵਿੰਦਰ ਸਿੰਘ ਨਾਨਕਸਰ, ਦੀਪ ਰਾਏ ਮੱਘਰ ਅਤੇ ਸਥਾਨਕ ਸੰਗਤਾਂ ਹਾਜ਼ਰ ਸਨ।