22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਬਰਸੀ ਸਮਾਗਮ ਆਰੰਭ

- ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਦੇਸ਼-ਵਿਦੇਸ਼ ਤੋਂ ਸੰਤ ਮਹਾਂਪੁਰਸ਼, ਹਜ਼ੂਰੀ ਰਾਗੀ ਤੇ ਪ੍ਰਸਿੱਧ ਕੀਰਤਨੀ ਜਥੇ ਪੁੱਜਣੇ ਸ਼ੁਰੂ -30 ਅਗਸਤ ਨੂੰ ਸਜੇਗਾ ਵਿਸ਼ਾਲ ਨਗਰ ਕੀਰਤਨ; ਸੰਗਤਾਂ ਦੀ ਸਹੂਲਤ ਲਈ ਬਰਮਿੰਘਮ ਤੋਂ ਰੋਜ਼ਾਨਾ ਤਿੰਨ ਵਾਰ ਚੱਲਣਗੀਆਂ ਮਿੰਨੀ ਬੱਸਾਂ ਲੈਸਟਰ (ਇੰਗਲੈਂਡ), 22 ਅਗਸਤ (ਸੁਖਜਿੰਦਰ ਸਿੰਘ ਢੱਡੇ)-ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਮਹਾਨ ਗੁਰਮਤਿ ਸਮਾਗਮ 22 ਅਗਸਤ ਤੋਂ ਬਾਬੇ ਕੇ ਫਾਰਮ, ਸਟ੍ਰੈਟਫੋਰਡ-ਅਪਾਨ, ਵਾਰਵਿਕਸ਼ਾਇਰ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਚੁੱਕੇ ਹਨ। 22 ਤੋਂ 30 ਅਗਸਤ 2026 ਤੱਕ ਚੱਲਣ ਵਾਲੇ ਇਸ ਮਹਾਨ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਤੋਂ ਸੰਤ ਮਹਾਂਪੁਰਸ਼ਾਂ, ਪੰਥ ਦੀਆਂ ਨਾਮਵਰ ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀਆਂ ਅਤੇ ਪ੍ਰਸਿੱਧ ਕੀਰਤਨੀ ਜਥਿਆਂ ਦਾ ਇੰਗਲੈਂਡ ਪੁੱਜਣਾ ਸ਼ੁਰੂ ਹੋ ਗਿਆ ਹੈ।

Ad Position 21
No active advertisement
ਸੰਤ ਬਲਬੀਰ ਸਿੰਘ ਸੀਚੇਵਾਲ, ਜਥੇਦਾਰ ਬਲਬੀਰ ਸਿੰਘ 96 ਕਰੋੜੀ, ਸੰਤ ਜਗਜੀਤ ਸਿੰਘ ਜੀ ਲੋਪੋ। 23-08-2026
- ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਦੇਸ਼-ਵਿਦੇਸ਼ ਤੋਂ ਸੰਤ ਮਹਾਂਪੁਰਸ਼, ਹਜ਼ੂਰੀ ਰਾਗੀ ਤੇ ਪ੍ਰਸਿੱਧ ਕੀਰਤਨੀ ਜਥੇ ਪੁੱਜਣੇ ਸ਼ੁਰੂ -30 ਅਗਸਤ ਨੂੰ ਸਜੇਗਾ ਵਿਸ਼ਾਲ ਨਗਰ ਕੀਰਤਨ; ਸੰਗਤਾਂ ਦੀ ਸਹੂਲਤ ਲਈ ਬਰਮਿੰਘਮ ਤੋਂ ਰੋਜ਼ਾਨਾ ਤਿੰਨ ਵਾਰ ਚੱਲਣਗੀਆਂ ਮਿੰਨੀ ਬੱਸਾਂ ਲੈਸਟਰ (ਇੰਗਲੈਂਡ), 22 ਅਗਸਤ (ਸੁਖਜਿੰਦਰ ਸਿੰਘ ਢੱਡੇ)-ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਮਹਾਨ ਗੁਰਮਤਿ ਸਮਾਗਮ 22 ਅਗਸਤ ਤੋਂ ਬਾਬੇ ਕੇ ਫਾਰਮ, ਸਟ੍ਰੈਟਫੋਰਡ-ਅਪਾਨ, ਵਾਰਵਿਕਸ਼ਾਇਰ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਚੁੱਕੇ ਹਨ। 22 ਤੋਂ 30 ਅਗਸਤ 2026 ਤੱਕ ਚੱਲਣ ਵਾਲੇ ਇਸ ਮਹਾਨ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਤੋਂ ਸੰਤ ਮਹਾਂਪੁਰਸ਼ਾਂ, ਪੰਥ ਦੀਆਂ ਨਾਮਵਰ ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀਆਂ ਅਤੇ ਪ੍ਰਸਿੱਧ ਕੀਰਤਨੀ ਜਥਿਆਂ ਦਾ ਇੰਗਲੈਂਡ ਪੁੱਜਣਾ ਸ਼ੁਰੂ ਹੋ ਗਿਆ ਹੈ। ਇਸ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਪੰਥ ਦੀਆਂ ਨਾਮਵਰ ਧਾਰਮਿਕ ਸ਼ਖ਼ਸੀਅਤਾਂ ਤੇ ਸੰਤ ਮਹਾਂਪੁਰਸ਼ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ, ਜਦਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਤੇ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਤ ਮਹਾਂਪੁਰਸ਼ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ, ਨਾਮ-ਸਿਮਰਨ, ਗੁਰਬਾਣੀ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਸਮਾਗਮ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ, ਸੰਤ ਬਲਬੀਰ ਸਿੰਘ ਜੀ ਸੀਚੇਵਾਲ, ਸੰਤ ਜਗਜੀਤ ਸਿੰਘ ਲੋਪੋਂ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਅਤੇ ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨ ਲਈ ਇੰਗਲੈਂਡ ਪੁੱਜ ਚੁੱਕੇ ਹਨ। ਇਸੇ ਤਰ੍ਹਾਂ ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਸਰਬਜੀਤ ਸਿੰਘ ਲਾਡੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਨਾਨਕਸਰ ਠਾਠ ਈਸ਼ਰ ਦਰਬਾਰ ਅਤੇ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਸਮੇਤ ਅਨੇਕਾਂ ਧਾਰਮਿਕ ਸ਼ਖ਼ਸੀਅਤਾਂ ਤੇ ਕੀਰਤਨੀ ਜਥੇ ਵੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। 9 ਦਿਨ ਚੱਲਣ ਵਾਲੇ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਨਾਲ-ਨਾਲ ਵਿਸ਼ੇਸ਼ ਕੀਰਤਨ ਦਰਬਾਰ ਤੇ ਵੱਖ-ਵੱਖ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਦੌਰਾਨ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਲਗਾਤਾਰ ਜਾਰੀ ਰਹੇਗਾ। ਸਮਾਗਮ ਦੀ ਸੰਪੂਰਨਤਾ ਮੌਕੇ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਆਰਤੀ ਕੀਰਤਨ ਹੋਵੇਗਾ ਅਤੇ ਸਮੁੱਚੀ ਮਨੁੱਖਤਾ ਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਜਾਵੇਗੀ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਇਸ ਵਿਸ਼ਾਲ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇ ਦੇਸ਼-ਵਿਦੇਸ਼ ਅਤੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪੁੱਜਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਹੂਲਤ ਲਈ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਲਈ ਗੁਰਦੁਆਰਾ ਬਾਬੇ ਕੇ, ਬਰਮਿੰਘਮ ਤੋਂ ਰੋਜ਼ਾਨਾ ਤਿੰਨ ਵਾਰ ਮਿੰਨੀ ਬੱਸਾਂ ਚਲਾਈਆਂ ਜਾਣਗੀਆਂ। ਇਹ ਮਿੰਨੀ ਬੱਸਾਂ ਬਰਮਿੰਘਮ ਤੋਂ ਸੰਗਤਾਂ ਨੂੰ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਸਮਾਗਮ ਵਾਲੀ ਥਾਂ ਤੱਕ ਲੈ ਕੇ ਜਾਣਗੀਆਂ ਅਤੇ ਸਮਾਗਮ ਉਪਰੰਤ ਸੰਗਤਾਂ ਨੂੰ ਵਾਪਸ ਬਰਮਿੰਘਮ ਲਿਆਉਣ ਦੀ ਸੇਵਾ ਵੀ ਨਿਭਾਉਣਗੀਆਂ। ਜਸਵਿੰਦਰ ਸਿੰਘ ਕਾਲਾ ਨੇ ਅੱਗੇ ਦੱਸਿਆ ਕਿ ਸਮਾਗਮ ਦੇ ਅੰਤਿਮ ਦਿਨ 30 ਅਗਸਤ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬੇ ਕੇ ਫਾਰਮ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਨਗਰ ਕੀਰਤਨ ਵਿਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸਮਾਗਮ ਤੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰ ਬੇਨਤੀ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਇਸ ਮਹਾਨ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ ਦੇ ਨਾਲ-ਨਾਲ ਗੁਰੂ-ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਨੇ ਪੁਲਿਸ ਥਾਣਾ ਮਹਿਲ ਕਲਾਂ ਦਾ ਕੀਤਾ ਘਿਰਾਓ ਅਗਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਪਹਿਲਾ ਮਹੀਨਾ ਪੂਰਾ ਹੋਣ ’ਤੇ ਐਂਡੀ ਬਰਨਹਮ ਵੱਲੋਂ ਤਨਖਾਹ ਦਾ 15 ਫ਼ੀਸਦੀ ਦਾਨ ਕਰਨ ਦਾ...
Ad Position 24