25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਾ ਸਾਹਿਬ ’ਚ ਹਮਲੇ ਨੂੰ ਲੈ ਸਿੱਖ ਸੰਗਤ ’ਚ ਭਾਰੀ ਰੋਸ

ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਐਡਮਿੰਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋਂ ਕੀਤੇ ਹਮਲੇ ਦੌਰਾਨ ਦੋ ਸਿੱਖ ਜ਼ਖ਼ਮੀ ਹੋ ਗਏ ਸਨ ਤੇ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕੈਲਗਰੀ ਦੇ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ.

Ad Position 21
No active advertisement
ਅਜੀਤ ਡੈਸਕ 25-08-2026
ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਐਡਮਿੰਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋਂ ਕੀਤੇ ਹਮਲੇ ਦੌਰਾਨ ਦੋ ਸਿੱਖ ਜ਼ਖ਼ਮੀ ਹੋ ਗਏ ਸਨ ਤੇ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕੈਲਗਰੀ ਦੇ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ. ਪਰਮਾਰ ਨੇ ਜ਼ਿਕਰ ਕਰਦਿਆਂ ਕਿਹਾ ਹੈ ਕਿ ਇਸ ਹਮਲੇ ਤੋਂ ਕੁਝ ਦਿਨ ਪਹਿਲਾਂ ਦੋ ਗੁਰਦੁਆਰਿਆਂ ਨੂੰ ਧਮਕੀ ਭਰੇ ਫ਼ੋਨ ਆਏ ਸਨ ਤੇ ਗੁਰਦੁਆਰੇ ਨੂੰ ਖ਼ਾਲੀ ਕਰਨ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਕੁਝ ਸਿੱਖ ਆਗੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਜਲਦੀ ਹੀ ਅਲਬਰਟਾ ਦੀ ਮੁਖ ਮੰਤਰੀ ਨੂੰ ਮਿਲਣਗੇ ਅਤੇ ਇਨ੍ਹਾਂ ਗੁਰੂ ਘਰਾਂ ਦੀ ਸੁਰੱਖਿਆ ਲਈ ਕੋਈ ਠੋਸ ਕਦਮ ਚੁੱਕਣ ਦੀ ਬੇਨਤੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਿਊਯਾਰਕ ’ਚ ਬਾਬਾ ਨਿਧਾਨ ਸਿੰਘ ਤੇ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਟੈਕਸਾਸ ਸਰਹੱਦ ’ਤੇ ਨਸ਼ਿਆਂ ਦੀਆਂ 2 ਵੱਡੀਆਂ ਖੇਪਾਂ ਬਰਾਮਦ, ਡਿਟਰਜੈਂਟ ਤੇ ਸੈਲਰੀ ’ਚ ਲੁਕਾਈ ਸੀ ਮੈਥ
Ad Position 24