25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਰਸੀ ਸਮਾਗਮ ਦੇ ਤੀਸਰੇ ਦਿਨ ਵੱਡੀ ਗਿਣਤੀ ’ਚ ਸੰਗਤਾਂ ‘ਬਾਬੇ ਕੇ ਫਾਰਮ’ ਪੁੱਜੀਆਂ — ਬੀਬੀ ਦਲੇਰ ਕੌਰ ਖਾਲਸਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਬਾਬਾ ਨੰਦ ਸਿੰਘ ਦੇ ਜੀਵਨ ’ਤੇ ਪਾਇਆ ਚਾਨਣਾ

ਲੈਸਟਰ (ਇੰਗਲੈਂਡ), 24 ਅਗਸਤ (ਸੁਖਜਿੰਦਰ ਸਿੰਘ ਢੱਡੇ)-ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਚੱਲ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਤੀਸਰੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ। 22 ਤੋਂ 30 ਅਗਸਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਵਿਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸੰਤ-ਮਹਾਂਪੁਰਸ਼, ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀ, ਰਬਾਬੀ, ਢਾਡੀ ਤੇ ਕੀਰਤਨੀ ਜਥੇ ਲਗਾਤਾਰ ਹਾਜ਼ਰੀ ਭਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 25-08-2026
ਲੈਸਟਰ (ਇੰਗਲੈਂਡ), 24 ਅਗਸਤ (ਸੁਖਜਿੰਦਰ ਸਿੰਘ ਢੱਡੇ)-ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਬਾਬੇ ਕੇ ਫਾਰਮ, ਵਾਰਵਿਕਸ਼ਾਇਰ ਵਿਖੇ ਚੱਲ ਰਹੇ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੇ ਤੀਸਰੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ। 22 ਤੋਂ 30 ਅਗਸਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਵਿਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸੰਤ-ਮਹਾਂਪੁਰਸ਼, ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀ, ਰਬਾਬੀ, ਢਾਡੀ ਤੇ ਕੀਰਤਨੀ ਜਥੇ ਲਗਾਤਾਰ ਹਾਜ਼ਰੀ ਭਰ ਰਹੇ ਹਨ। ਸਮਾਗਮ ਦੇ ਤੀਸਰੇ ਦਿਨ 21 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰਦਿਆਂ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰੋਜ਼ਾਨਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ। ਸਮਾਗਮ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਬੀਬੀ ਦਲੇਰ ਕੌਰ ਖਾਲਸਾ ਦੇ ਢਾਡੀ ਜਥੇ ਵੱਲੋਂ ਜੋਸ਼ੀਲੀਆਂ ਤੇ ਭਾਵਪੂਰਤ ਢਾਡੀ ਵਾਰਾਂ ਰਾਹੀਂ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੇ ਜੀਵਨ, ਉਨ੍ਹਾਂ ਦੀ ਗੁਰੂ ਘਰ ਪ੍ਰਤੀ ਅਟੁੱਟ ਸ਼ਰਧਾ, ਨਾਮ-ਸਿਮਰਨ, ਸਾਦਗੀ, ਗੁਰਮਤਿ ਪ੍ਰਤੀ ਸਮਰਪਣ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਸੇਵਾਵਾਂ ’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਬਾਬਾ ਮਨਪ੍ਰੀਤ ਸਿੰਘ ਜੀ ਅਲੀਪੁਰ ਖਾਲਸਾ ਅਤੇ ਭਾਈ ਸੁਖਦੇਵ ਸਿੰਘ ਜੀ ਡੱਲਾ ਬਾਉਲੀ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸਮਾਗਮ ਵਿਚ ਹਾਜ਼ਰੀ ਭਰੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਬਾਬੀ ਭਾਈ ਜਸ਼ਨਪ੍ਰੀਤ ਸਿੰਘ ਅਤੇ ਭਾਈ ਨਿਰਮਲ ਸਿੰਘ ਨੇ ਵੀ ਗੁਰਬਾਣੀ ਦੀ ਇਲਾਹੀ ਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ। ਜ਼ਿਕਰਯੋਗ ਹੈ ਕਿ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ, ਸੰਤ ਜਗਜੀਤ ਸਿੰਘ ਜੀ ਲੋਪੋਂ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਅਤੇ ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ ਸਮੇਤ ਅਨੇਕਾਂ ਸੰਤ-ਮਹਾਂਪੁਰਸ਼ ਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਸਰਬਜੀਤ ਸਿੰਘ ਲਾਡੀ, ਭਾਈ ਮਨਿੰਦਰ ਸਿੰਘ ਅਤੇ ਹੋਰ ਨਾਮਵਰ ਰਾਗੀ ਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਰੋਜ਼ਾਨਾ ਤਿੰਨ ਵਾਰ ਮਿੰਨੀ ਬੱਸਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਬਰਸੀ ਸਮਾਗਮ ਵਿਚ ਹਾਜ਼ਰੀ ਭਰ ਸਕਣ। ਉਨ੍ਹਾਂ ਦੱਸਿਆ ਕਿ 9 ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀ ਸੰਪੂਰਨਤਾ 30 ਅਗਸਤ ਨੂੰ ਹੋਵੇਗੀ। ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਆਰਤੀ ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸੇ ਦਿਨ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬੇ ਕੇ ਫਾਰਮ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਪ੍ਰਬੰਧਕਾਂ ਮੁਤਾਬਕ ਨਗਰ ਕੀਰਤਨ ਵਿਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਨਿਊ ਜਰਸੀ ਦੇ ਅਕਸ਼ਰਧਾਮ ਪਹੁੰਚੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਗਲੀ ਖ਼ਬਰ ਨਿਊਯਾਰਕ ’ਚ ਬਾਬਾ ਨਿਧਾਨ ਸਿੰਘ ਤੇ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24