ਸਰੀ ’ਚ ਵੱਡੀ ਗਿਣਤੀ ’ਚ ਔਰਤਾਂ ਨੇ ਮਨਾਇਆ ਤੀਆਂ ਦਾ ਮੇਲਾ
ਵੈਨਕੂਵਰ, 24 ਅਗਸਤ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਜ਼ੁਨਵਿਨ ਪਾਰਕ ਵਿਚ ਸਥਾਨਕ ਪੰਜਾਬੀ ਭਾਈਚਾਰੇ ਦੀਆਂ ਔਰਤਾਂ ਵੱਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ। ਵੱਡੀ ਗਿਣਤੀ ਵਿਚ ਔਰਤਾਂ ਨੇ ਬੜੇ ਉਤਸ਼ਾਹ ਨਾਲ ਤੀਆਂ ਦੇ ਮੇਲੇ ਵਿਚ ਸ਼ਿਰਕਤ ਕੀਤੀ।
ਵੈਨਕੂਵਰ, 24 ਅਗਸਤ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਜ਼ੁਨਵਿਨ ਪਾਰਕ ਵਿਚ ਸਥਾਨਕ ਪੰਜਾਬੀ ਭਾਈਚਾਰੇ ਦੀਆਂ ਔਰਤਾਂ ਵੱਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ। ਵੱਡੀ ਗਿਣਤੀ ਵਿਚ ਔਰਤਾਂ ਨੇ ਬੜੇ ਉਤਸ਼ਾਹ ਨਾਲ ਤੀਆਂ ਦੇ ਮੇਲੇ ਵਿਚ ਸ਼ਿਰਕਤ ਕੀਤੀ। ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਨਿਰੰਤਰ ਚੱਲੇ ਇਸ ਮੇਲੇ ਦੌਰਾਨ ਵੱਖ-ਵੱਖ ਉਮਰ ਦੀਆਂ ਔਰਤਾਂ ਵੱਲੋਂ ਪੁਰਾਣੀਆਂ ਤੇ ਨਵੀਆਂ ਬੋਲੀਆਂ ਪਾ ਕੇ ਪੰਜਾਬੀ ਵਿਰਸੇ ਦੀ ਬੜੇ ਸੁਚੱਜੇ ਢੰਗ ਨਾਲ ਪੇਸ਼ਕਾਰੀ ਕੀਤੀ ਗਈ। ਇਸ ਸਬੰਧੀ ਤਰਾਨਾ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਨੇ ਦੱਸਿਆ ਕਿ ਇਸ ਮੇਲੇ ’ਚ ਹੋਰਨਾਂ ਤੋਂ ਇਲਾਵਾ ਐਨਸ ਲਿੰਡਾ, ਸੀਨਾ ਵਰਮਾਨੀ, ਸੁਹਾਨਾ ਗਿੱਲ, ਮੀਰਾਂ ਗਿੱਲ ਆਦਿ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ’ਤੇ ਸਜਾਈਆਂ ਗਈਆਂ ਆਰਜੀ ਦੁਕਾਨਾਂ ਤੋਂ ਬਹੁਗਿਣਤੀ ਔਰਤਾਂ ਆਪਣੇ ਲਈ ਵੰਗਾਂ, ਸੂਟ ਨਕਲੀ ਗਹਿਣੇ ਅਤੇ ਹਾਰ ਸ਼ਿੰਗਾਰ ਦੇ ਹੋਰ ਸਮਾਨ ਦੀ ਖਰੀਦੋ ਫਰੋਖਤ ਕਰਦੀਆਂ ਵੀ ਨਜ਼ਰੀ ਪਈਆਂ ਇਸ ਮੇਲੇ ਦੇ ਅਖੀਰ ‘ਚ ਸਾਰਿਆਂ ਨੇ ਰਲ ਮਿਲ ਕੇ ਸਵਾਦਲੇ ਭੋਜਨ ਦਾ ਆਨੰਦ ਵੀ ਮਾਣਿਆ।