26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੂਸਰਾ ਸਾਲਾਨਾ ਸਪੋਰਟਸ ਕਾਰਨੀਵਲ 30 ਅਗਸਤ ਨੂੰ

ਸਿਡਨੀ, 26 ਅਗਸਤ (ਹਰਕੀਰਤ ਸਿੰਘ ਸੰਧਰ)-ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਡਨੀ ਦੇ ਗਲੈਨਵੁੱਡ ਵਿਖੇ ਦੂਸਰਾ ਸਾਲਾਨਾ ਸਪੋਰਟਸ ਕਾਰਨੀਵਲ 30 ਅਗਸਤ, ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਵਿੱਚ ਹਜ਼ਾਰ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 27-08-2026
ਸਿਡਨੀ, 26 ਅਗਸਤ (ਹਰਕੀਰਤ ਸਿੰਘ ਸੰਧਰ)-ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਡਨੀ ਦੇ ਗਲੈਨਵੁੱਡ ਵਿਖੇ ਦੂਸਰਾ ਸਾਲਾਨਾ ਸਪੋਰਟਸ ਕਾਰਨੀਵਲ 30 ਅਗਸਤ, ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਵਿੱਚ ਹਜ਼ਾਰ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।ਪ੍ਰਬੰਧਕ ਅਤੇ ਕੋਚ ਗੁਰਸ਼ੇਰ ਸਿੰਘ ਮਾਨ ਅਤੇ ਹਰਸੀਨ ਕੌਰ ਸਹੋਤਾ ਨੇ ਦੱਸਿਆ ਕਿ ਹੁਣ ਤੱਕ 400 ਤੋਂ ਵੱਧ ਅਥਲੀਟਾਂ ਦੇ ਨਾਂਅ ਦਰਜ ਹੋ ਚੁੱਕੇ ਹਨ। ਇਸ ਤੋਂ ਇਲਾਵਾ 30 ਤੋਂ ਵੱਧ ਵਾਲੀਵਾਲ ਟੀਮਾਂ ਵੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀਆਂ ਹਨ। ਖਾਸ ਗੱਲ ਇਹ ਹੈ ਕਿ 6 ਮਹਿਲਾ ਵਾਲੀਵਾਲ ਟੀਮਾਂ ਵੀ ਇਸ ਖੇਡ ਮੇਲੇ ਦਾ ਹਿੱਸਾ ਬਣਨਗੀਆਂ।ਕਾਰਨੀਵਲ ਦੌਰਾਨ ਅਥਲੈਟਿਕਸ ਅਤੇ ਵਾਲੀਵਾਲ ਤੋਂ ਇਲਾਵਾ ਪਾਵਰਲਿਫਟਿੰਗ ਅਤੇ ਖੋ-ਖੋ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਖੇਡ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ 5 ਸਾਲ ਦੀ ਉਮਰ ਤੋਂ ਲੈ ਕੇ 70 ਸਾਲ ਤੱਕ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਪ੍ਰਬੰਧਕਾਂ ਨੇ ਖੇਡ ਪ੍ਰੇਮੀਆਂ ਅਤੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ।
Ad Position 22
No active advertisement
ਪਿਛਲੀ ਖ਼ਬਰ ਗਾਇਕ ਤੇ ਅਦਾਕਾਰ ਹਰਭਜਨ ਮਾਨ ਐਡੀਲੇਡ ਪਹੁੰਚੇ ਅਗਲੀ ਖ਼ਬਰ 5 ਹਜ਼ਾਰ ਰਬੜ ਦੀਆਂ ਬੱਤਖਾਂ ਨਾਲ ਮੁੜ ਰੰਗੀਨ ਹੋਵੇਗਾ ਸਾਊਥ ਸਰੀ ਦਾ ਸਮੁੰਦਰੀ ਕਿਨਾਰਾ
Ad Position 24