29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਯਾਦ ’ਚ ਬਾਬੇ ਕੇ ਫਾਰਮ ਵਿਖੇ ਸਾਲਾਨਾ ਬਰਸੀ ਸਮਾਗਮ ਦੇ ਅੱਜ ਆਖਰੀ ਦਿਨ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਲੈਸਟਰ (ਇੰਗਲੈਂਡ), 29 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਬਾਬੇ ਕੇ ਫਾਰਮ, ਇੰਗਲੈਂਡ ਵਿਖੇ ਚੱਲ ਰਹੇ ਸਾਲਾਨਾ ਬਰਸੀ ਸਮਾਗਮ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਉਤਸ਼ਾਹ ਨਾਲ ਜਾਰੀ ਹਨ। ਸਮਾਗਮਾਂ ਦੌਰਾਨ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਯੂਰਪ ਤੇ ਹੋਰਨਾਂ ਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਪਰਿਵਾਰਾਂ ਸਮੇਤ ਬਾਬੇ ਕੇ ਫਾਰਮ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 30-08-2026
ਲੈਸਟਰ (ਇੰਗਲੈਂਡ), 29 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਬਾਬੇ ਕੇ ਫਾਰਮ, ਇੰਗਲੈਂਡ ਵਿਖੇ ਚੱਲ ਰਹੇ ਸਾਲਾਨਾ ਬਰਸੀ ਸਮਾਗਮ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਉਤਸ਼ਾਹ ਨਾਲ ਜਾਰੀ ਹਨ। ਸਮਾਗਮਾਂ ਦੌਰਾਨ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਯੂਰਪ ਤੇ ਹੋਰਨਾਂ ਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਪਰਿਵਾਰਾਂ ਸਮੇਤ ਬਾਬੇ ਕੇ ਫਾਰਮ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਬਰਸੀ ਸਮਾਗਮਾਂ ਤਹਿਤ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਤੀਸਰੇ ਪੜਾਅ ਦੇ 23 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਰਬੱਤ ਦੇ ਭਲੇ, ਚੜ੍ਹਦੀ ਕਲਾ ਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਉਪਰੰਤ ਚੌਥੀ ਲੜੀ ਤਹਿਤ 24 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਅੱਜ ਐਤਵਾਰ ਨੂੰ ਪਾਏ ਜਾਣਗੇ। ਸਮਾਗਮਾਂ ਦੌਰਾਨ ਸਵੇਰ ਤੋਂ ਹੀ ਸੰਗਤਾਂ ਦੀ ਭਾਰੀ ਆਮਦ ਦੇਖਣ ਨੂੰ ਮਿਲ ਰਹੀ ਹੈ। ਸੰਗਤਾਂ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਸਰਵਣ ਕਰਕੇ ਗੁਰੂ ਚਰਨਾਂ ਨਾਲ ਜੁੜ ਰਹੀਆਂ ਹਨ, ਉੱਥੇ ਗੁਰੂ ਘਰ ਦੀਆਂ ਵੱਖ-ਵੱਖ ਸੇਵਾਵਾਂ ਅਤੇ ਲੰਗਰ ਦੀ ਸੇਵਾ ਵਿਚ ਵੀ ਪੂਰੀ ਸ਼ਰਧਾ ਨਾਲ ਹਿੱਸਾ ਪਾ ਰਹੀਆਂ ਹਨ। ਹਰ ਰੋਜ਼ ਸ਼ਾਮ ਸਮੇਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਬਰਸੀ ਸਮਾਗਮ ਦੌਰਾਨ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਨੇ ਆਪਣੇ ਵਿਲੱਖਣ ਅੰਦਾਜ਼ ਵਿਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਧਾਰਨ ਕਰਨ, ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਟਰੱਸਟੀ ਸਵਰਨ ਸਿੰਘ ਸੈਬੀ, ਜਸਵਿੰਦਰ ਸਿੰਘ ਕਾਲਾ, ਗੁਰਮੀਤ ਸਿੰਘ ਜੰਡੂ, ਜਸਵੰਤ ਸਿੰਘ ਸੈਮੀ ਤੇ ਤਜਿੰਦਰ ਸਿੰਘ ਕਟੌੜਾ ਨੇ ਦੱਸਿਆ ਕਿ ਐਤਵਾਰ ਨੂੰ ਬਰਸੀ ਸਮਾਗਮਾਂ ਦੇ ਆਖ਼ਰੀ ਦਿਨ ਇੰਗਲੈਂਡ, ਯੂਰਪ ਅਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਬਾਬੇ ਕੇ ਫਾਰਮ ਵਿਖੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਚੌਥੀ ਲੜੀ ਦੇ 24 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਰਾਗੀ, ਢਾਡੀ ਅਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਪ੍ਰਬੰਧਕਾਂ ਅਨੁਸਾਰ ਦੁਪਹਿਰ 2 ਵਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਬਾਬੇ ਕੇ ਫਾਰਮ ਦੇ ਚੁਫੇਰੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਕਰੀਬ 4 ਵਜੇ ਮੁੜ ਸਮਾਗਮ ਵਾਲੇ ਸਥਾਨ ’ਤੇ ਪਹੁੰਚ ਕੇ ਸੰਪੂਰਨ ਹੋਵੇਗਾ। ਪ੍ਰਬੰਧਕਾਂ ਵੱਲੋਂ ਦੂਰ-ਦੁਰਾਡੇ ਤੋਂ ਆ ਰਹੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ। ਸਮੁੱਚਾ ਬਾਬੇ ਕੇ ਫਾਰਮ ਗੁਰਬਾਣੀ ਦੇ ਰੰਗ ਵਿਚ ਰੰਗਿਆ ਹੋਇਆ ਹੈ ਅਤੇ ਸੰਗਤਾਂ ਵਿਚ ਬਰਸੀ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਹੋਰਨਾਂ ਸੰਗਤਾਂ ਤੋਂ ਇਲਾਵਾ ਭਾਰਤ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬਲਬੀਰ ਸਿੰਘ ਬਲਿੰਗ, ਗੁਰਸੇਵਕ ਸਿੰਘ ਚੀਮਾ ਮੋਗਾ, ਕੁਲਦੀਪ ਸਿੰਘ ਨੂਰ ਮਹਿਲ, ਚਰਨਜੀਤ ਸਿੰਘ ਚੰਨੀ ਖਰੜ, ਜਸਪਾਲ ਸਿੰਘ ਸ਼ਾਹਕੋਟ, ਤਜਿੰਦਰ ਸਿੰਘ ਸੱਗੂ ਕੋਟਕਪੂਰਾ ਅਤੇ ਡਾ. ਓਮ ਨਰੈਣ ਦੂਬੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਅੱਜ ਐਤਵਾਰ ਦੇ ਸਮਾਗਮ ਚ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਬਰ ਰਾਜ ਸਭਾ ਅਤੇ ਸੰਤ ਜਗਜੀਤ ਸਿੰਘ ਲੋਪੋ ਵਿਸ਼ੇਸ਼ ਤੌਰ’ਤੇ ਹਾਜ਼ਰੀ ਭਰਨਗੇ,
Ad Position 22
No active advertisement
ਪਿਛਲੀ ਖ਼ਬਰ ਹਰਭਜਨ ਮਾਨ ਦੇ ਸੁਰਾਂ ਨੇ ਐਡੀਲੇਡ ਦੀ ਸ਼ਾਮ ਨੂੰ ਬਣਾਇਆ ਯਾਦਗਾਰੀ ਅਗਲੀ ਖ਼ਬਰ ਸੂਬੇ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਨਾ ਤੈਅ-ਇਯਾਲੀ, ਧਾਲੀਵਾਲ
Ad Position 24