30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹਰਭਜਨ ਮਾਨ ਦੇ ਸੁਰਾਂ ਨੇ ਐਡੀਲੇਡ ਦੀ ਸ਼ਾਮ ਨੂੰ ਬਣਾਇਆ ਯਾਦਗਾਰੀ

ਐਡੀਲੇਡ, 29 ਅਗਸਤ (ਗੁਰਮੀਤ ਸਿੰਘ ਵਾਲੀਆ)-ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਵੱਲੋਂ ਐਡੀਲੇਡ ਵਿਖੇ ਕਰਵਾਏ ਗਏ ਵਿਸ਼ੇਸ਼ ਸੰਗੀਤਕ ਸਮਾਗਮ ਦੀ ਸ਼ਾਮ ਨੂੰ ਪੰਜਾਬੀ ਸੰਗੀਤ ਦੇ ਰੰਗਾਂ ਨਾਲ ਸਰਾਬੋਰ ਕਰ ਦਿੱਤਾ ਗਿਆ। ਵੱਡੀ ਗਿਣਤੀ ’ਚ ਪਰਿਵਾਰਾਂ ਸਮੇਤ ਪਹੁੰਚੇ ਦਰਸ਼ਕਾਂ ਨੇ ਉਨ੍ਹਾਂ ਦੇ ਸਦਾਬਹਾਰ ਤੇ ਨਵੇਂ ਗੀਤਾਂ ਦਾ ਖੂਬ ਆਨੰਦ ਮਾਣਿਆ ਤੇ ਕਈ ਗੀਤਾਂ ’ਤੇ ਦਰਸ਼ਕਾਂ ਨੇ ਤਾੜੀਆਂ ਦੀ ਗੂੰਜ ਨਾਲ ਸਾਥ ਦਿੰਦਿਆਂ ਭੰਗੜੇ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਐਡੀਲੇਡ, 29 ਅਗਸਤ (ਗੁਰਮੀਤ ਸਿੰਘ ਵਾਲੀਆ)-ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਵੱਲੋਂ ਐਡੀਲੇਡ ਵਿਖੇ ਕਰਵਾਏ ਗਏ ਵਿਸ਼ੇਸ਼ ਸੰਗੀਤਕ ਸਮਾਗਮ ਦੀ ਸ਼ਾਮ ਨੂੰ ਪੰਜਾਬੀ ਸੰਗੀਤ ਦੇ ਰੰਗਾਂ ਨਾਲ ਸਰਾਬੋਰ ਕਰ ਦਿੱਤਾ ਗਿਆ। ਵੱਡੀ ਗਿਣਤੀ ’ਚ ਪਰਿਵਾਰਾਂ ਸਮੇਤ ਪਹੁੰਚੇ ਦਰਸ਼ਕਾਂ ਨੇ ਉਨ੍ਹਾਂ ਦੇ ਸਦਾਬਹਾਰ ਤੇ ਨਵੇਂ ਗੀਤਾਂ ਦਾ ਖੂਬ ਆਨੰਦ ਮਾਣਿਆ ਤੇ ਕਈ ਗੀਤਾਂ ’ਤੇ ਦਰਸ਼ਕਾਂ ਨੇ ਤਾੜੀਆਂ ਦੀ ਗੂੰਜ ਨਾਲ ਸਾਥ ਦਿੰਦਿਆਂ ਭੰਗੜੇ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸਮਾਗਮ ਦੀ ਸ਼ੁਰੂਆਤ ਹਰਭਜਨ ਮਾਨ ਵੱਲੋਂ ਧਾਰਮਿਕ ਗੀਤ ਨਾਲ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਨੇ ਆਪਣੇ ਲੋਕਪ੍ਰਿਯ ਗੀਤ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਮਾਂ ਤੇ ਜੱਗ ਜਿਉਂਦਿਆਂ ਦੇ ਮੇਲੇ’ ਸਮੇਤ ਅਨੇਕਾਂ ਨਵੇਂ ਅਤੇ ਸਦਾਬਹਾਰ ਗੀਤ ਪੇਸ਼ ਕਰਕੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਉਨ੍ਹਾਂ ਦੀ ਆਵਾਜ਼ ਵਿੱਚ ਪੰਜਾਬ, ਪੰਜਾਬੀਅਤ, ਮਾਂ-ਬੋਲੀ ਅਤੇ ਵਤਨ ਨਾਲ ਜੁੜੀਆਂ ਭਾਵਨਾਵਾਂ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹਿਆ। ਹਰਭਜਨ ਮਾਨ ਦੇ ਗੀਤਾਂ ਨਾਲ ਜੁੜੀਆਂ ਯਾਦਾਂ ਨੂੰ ਦਰਸ਼ਕਾਂ ਨੇ ਖੁੱਲ੍ਹ ਕੇ ਸਾਂਝਾ ਕੀਤਾ ਅਤੇ ਪੂਰਾ ਸਮਾਗਮ ਪੰਜਾਬੀ ਸੱਭਿਆਚਾਰ ਦੀ ਮਹਿਕ ਨਾਲ ਮਹਿਕਦਾ ਰਿਹਾ।ਸਟੇਜ ਦੀ ਪੇਸ਼ਕਾਰੀ ਨੂੰ ਜਗਰੂਪ ਬੁੱਟਰ, ਸਾਖਸ਼ੀ ਅਤੇ ਵਿਸ਼ੇਸ਼ ਤੌਰ ’ਤੇ ਪੰਜਾਬ ਤੋਂ ਪਹੁੰਚੇ ਜਗਦੀਪ ਜੋਗਾ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਅਤੇ ਮਨਮੋਹਕ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੀ ਮੰਚ ਸੰਚਾਲਨ ਦੀ ਕਲਾ ਨੇ ਸਮਾਗਮ ਨੂੰ ਲਗਾਤਾਰ ਰੌਚਕ ਬਣਾਈ ਰੱਖਿਆ ਅਤੇ ਦਰਸ਼ਕਾਂ ਨਾਲ ਇੱਕ ਮਜ਼ਬੂਤ ਸਾਂਝ ਕਾਇਮ ਕੀਤੀ। ਇਸ ਮੌਕੇ ਹਰਭਜਨ ਮਾਨ ਨੇ ਪੰਜਾਬੀ ਮਾਂ-ਬੋਲੀ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਪੰਜਾਬੀ ਪੀੜ੍ਹੀ ਲਈ ਆਪਣੀ ਮਾਂ-ਬੋਲੀ ਅਤੇ ਵਿਰਸੇ ਨਾਲ ਜੁੜੇ ਰਹਿਣਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੀਆਂ ਗੱਲਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਸ ਵਿਸ਼ੇਸ਼ ਸੰਗੀਤਕ ਸਮਾਗਮ ਦਾ ਆਯੋਜਨ ਜਸਦੀਪ ਸਿੰਘ ਮਾਨ, ਜਤਿਨ ਗੁਲਾਟੀ ਅਤੇ ਗੌਰਵ ਛਾਬੜਾ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਵੀ ਹਾਜ਼ਰੀਨ ਵੱਲੋਂ ਸ਼ਲਾਘਾ ਕੀਤੀ ਗਈ। ਪ੍ਰਬੰਧਕਾਂ ਨੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਪਹੁੰਚੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਸ਼ਕਾਂ ਵੱਲੋਂ ਮਿਲਿਆ ਪਿਆਰ ਅਤੇ ਭਰਵਾਂ ਹੁੰਗਾਰਾ ਉਨ੍ਹਾਂ ਲਈ ਸਭ ਤੋਂ ਵੱਡੀ ਹੌਸਲਾ-ਅਫ਼ਜ਼ਾਈ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਕੰਸਰਵੇਟਿਵ ਪਾਰਟੀ ’ਚ ਵਧਿਆ ਅੰਦਰੂਨੀ ਕਲੇਸ਼ ਅਗਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਯਾਦ ’ਚ ਬਾਬੇ ਕੇ ਫਾਰਮ ਵਿਖੇ ਸਾਲਾਨਾ ਬਰਸੀ ਸਮਾਗਮ ਦੇ ਅੱਜ ਆਖਰੀ ਦਿਨ ਸਜਾਇਆ ਜਾਵੇ...
Ad Position 24