ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ
ਲੰਡਨ, 30 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਲੰਡਨ ਦੇ ਰਾਏਸਲਿੱਪ ਵਿਖੇ ਕਰਵਾਏ ਗਏ। ਜਿਸ ’ਚ ਸੰਤ ਅਮਰ ਸਿੰਘ ਮੁੱਖ ਸੇਵਾਦਾਰ ਸੰਪਰਦਾ ਰਾੜਾ ਸਾਹਿਬ ਸਮੇਤ ਸਿੱਖ ਧਰਮ ਨਾਲ ਸੰਬੰਧਿਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸਮੂਲੀਅਤ ਕੀਤੀ।
ਸ
ਸੰਤ ਬਾਬਾ ਬਲਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਮਨਪ੍ਰੀਤ ਸਿੰਘ ਬੱਧਨੀ ਕਲਾਂ
31-08-2026
ਲੰਡਨ, 30 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਲੰਡਨ ਦੇ ਰਾਏਸਲਿੱਪ ਵਿਖੇ ਕਰਵਾਏ ਗਏ। ਜਿਸ ’ਚ ਸੰਤ ਅਮਰ ਸਿੰਘ ਮੁੱਖ ਸੇਵਾਦਾਰ ਸੰਪਰਦਾ ਰਾੜਾ ਸਾਹਿਬ ਸਮੇਤ ਸਿੱਖ ਧਰਮ ਨਾਲ ਸੰਬੰਧਿਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸਮੂਲੀਅਤ ਕੀਤੀ। ਜਿਸ ’ਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਚੇਚੇ ਤੌਰ ’ਤੇ ਪੁੱਜੇ। ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਤੇ ਬਾਬਾ ਈਸ਼ਰ ਸਿੰਘ ਦੋਹਾਂ ਮਹਾਪੁਰਸ਼ਾਂ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਉਨ੍ਹਾਂ ਸਿੱਖ ਇਤਿਹਾਸ ਤੇ ਬੁੱਢਾ ਦਲ ਦੇ ਮੁੱਢਲੇ ਮੁਖੀਆਂ ਨੂੰ ਗੁਰੂ ਘਰੋਂ ਮਿਲੀਆਂ ਬਖਸ਼ਿਸ਼ਾਂ ਬਾਰੇ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦੇਂਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ। ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ, ਬਾਣੀ ਬਾਣੇ ਦੇ ਧਾਰਨੀ ਹੋਣ। ਸਮਾਗਮ ਦੇ ਪ੍ਰਬੰਧਕ ਨੇ ਸੰਤ ਬਾਬਾ ਬਲਬੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਭਾਈ ਇੰਦਰਜੀਤ ਸਿੰਘ ਦਹੇਲੇ, ਭਾਈ ਹਰਜੀਤ ਸਿੰਘ ਮਹਿਤਾ, ਸੁਖਦੀਪ ਸਿੰਘ ਰੰਧਾਵਾ, ਬਲਦੇਵ ਸਿੰਘ ਫੁੱਲ, ਇਸ਼ਟਮੀਤ ਸਿੰਘ ਫੁੱਲ, ਕਿਰਤਰਾਜ ਸਿੰਘ ਤੇ ਹੋਰ ਹਾਜ਼ਰ ਸਨ।