01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐਸ.ਪੀ. ਸਿੰਘ ਓਬਰਾਏ ਦਾ ਕੈਨੇਡਾ ਵਿਚ ਸਨਮਾਨ

ਟੋਰਾਂਟੋ, 31 ਅਗਸਤ (ਹਰਜੀਤ ਸਿੰਘ ਬਾਜਵਾ): ਵਿਸ਼ਵ ਪੰਜਾਬੀ ਸਭਾ ਵਲੋਂ ਡਾ. ਦਲਬੀਰ ਸਿੰਘ ਕਥੂਰੀਆ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਬਰੈਂਪਟਨ ਸਥਿਤ ਵਿਸ਼ਵ ਪੰਜਾਬੀ ਭਵਨ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਟੋਰਾਂਟੋ, 31 ਅਗਸਤ (ਹਰਜੀਤ ਸਿੰਘ ਬਾਜਵਾ): ਵਿਸ਼ਵ ਪੰਜਾਬੀ ਸਭਾ ਵਲੋਂ ਡਾ. ਦਲਬੀਰ ਸਿੰਘ ਕਥੂਰੀਆ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਬਰੈਂਪਟਨ ਸਥਿਤ ਵਿਸ਼ਵ ਪੰਜਾਬੀ ਭਵਨ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੁਨੀਆ ਭਰ ਵਿਚ ਬਿਨਾਂ ਕਿਸੇ ਜਾਤ-ਪਾਤ ਜਾਂ ਵਿਤਕਰੇ ਦੇ ਮਨੁੱਖੀ ਸੇਵਾ ਲਈ ਸਮਰਪਿਤ ਰਹਿਣ ਵਾਲੇ ਅਤੇ ‘ਸਰਬੱਤ ਦਾ ਭਲਾ’ ਟਰੱਸਟ ਦੇ ਬਾਨੀ ਸੁਰਿੰਦਰਪਾਲ ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਓਬਰਾਏ ਵਲੋਂ ਅਰਬ ਦੇਸ਼ਾਂ ਵਿਚ ਮੌਤ ਦੀ ਸਜ਼ਾ ਯਾਫ਼ਤਾ ਕੈਦੀਆਂ ਨੂੰ ਸਮਝੌਤੇ ਕਰਵਾ ਕੇ ਅਤੇ ਆਪਣੇ ਪੱਲਿਓਂ ਪੈਸਾ ਖਰਚ ਕਰਕੇ ਬਚਾਉਣ ਤੋਂ ਇਲਾਵਾ ਵਿਦੇਸ਼ਾਂ ਵਿਚ ਲਵਾਰਿਸ ਜਾਂ ਬੇਸਹਾਰਾ ਭਾਰਤੀਆਂ ਤੇ ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਆਪਣੇ ਖਰਚੇ ’ਤੇ ਭਾਰਤ ਅਤੇ ਪੰਜਾਬ ਪਹੁੰਚਾਉਣ ਵਰਗੇ ਮਨੁੱਖਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ । ਸਨਮਾਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਇਹ ਸਾਰੇ ਕਾਰਜ ਅਕਾਲ ਪੁਰਖ ਦੀ ਅਪਾਰ ਕਿਰਪਾ ਸਦਕਾ ਹੀ ਸੰਭਵ ਹੋ ਰਹੇ ਹਨ । ਉਨ੍ਹਾਂ ‘ਸਰਬੱਤ ਦਾ ਭਲਾ’ ਟਰੱਸਟ ਵਲੋਂ ਪੰਜਾਬ ਵਿਚ ਮਨੁੱਖੀ ਭਲਾਈ ਲਈ ਚਲਾਏ ਜਾ ਰਹੇ ਤੇ ਭਵਿੱਖ ਵਿਚ ਸ਼ੁਰੂ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਵਲੋਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਖੋਲ੍ਹੀਆਂ ਜਾ ਰਹੀਆਂ ਤੇ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਸਬੰਧੀ ਵੀ ਵਿਸਥਾਰ ਨਾਲ ਦੱਸਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਖੇਤਰ ਵਿਚ ਜੇਕਰ ਡਿਸਪੈਂਸਰੀ ਦੀ ਲੋੜ ਹੋਵੇ ਤਾਂ ਟਰੱਸਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਦੇ ਨੌਜਵਾਨਾਂ ਵਲੋਂ ਵਿਦੇਸ਼ਾਂ ਵੱਲ ਕੀਤੀ ਜਾ ਰਹੀ ਦੌੜ ਬਾਰੇ ਗੱਲ ਕਰਦਿਆਂ ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਵਿਦੇਸ਼ਾਂ ਵਿਚ ਹਰ ਤਰ੍ਹਾਂ ਦਾ ਕੰਮ, ਇੱਥੋਂ ਤੱਕ ਕਿ ਸਫ਼ਾਈ ਦਾ ਕੰਮ ਵੀ ਕਰਨ ਲਈ ਤਿਆਰ ਹਨ, ਪਰ ਭਾਰਤ ਵਿਚ ਕਈ ਵਾਰ ਅਜਿਹੇ ਕੰਮ ਕਰਨ ਤੋਂ ਗੁਰੇਜ਼ ਕਰਦੇ ਹਨ । ਇਸ ਮੌਕੇ ਕੈਨੇਡਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਗੁਰਬਖ਼ਸ਼ ਸਿੰਘ ਮੱਲ੍ਹੀ ਨੇ ਐਸ.ਪੀ. ਸਿੰਘ ਓਬਰਾਏ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਗੁਰੂਆਂ ਵਲੋਂ ਦਰਸਾਏ ਮਨੁੱਖੀ ਸੇਵਾ ਦੇ ਮਾਰਗ ’ਤੇ ਚੱਲਣ ਵਾਲੇ ਸਿੱਖ ਹਨ। ਸਮਾਗਮ ਦੌਰਾਨ ਪਾਲ ਸਿੰਘ ਨੌਲੀ ਤੇ ਰਜਿੰਦਰਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ । ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਰਸ਼ਨਦੀਪ ਅਰੋੜਾ ਨੇ ਨਿਭਾਈ । ਇਸ ਮੌਕੇ ਡਾ. ਦਲਬੀਰ ਸਿੰਘ ਕਥੂਰੀਆ, ਬਾਪੂ ਸੁਬੇਗ ਸਿੰਘ ਕਥੂਰੀਆ, ਬਲਬੀਰ ਕੌਰ ਰਾਏਕੋਟੀ, ਹਰਜੀਤ ਬਾਜਵਾ, ਸਤਬੀਰ ਸਿੰਘ ਸਿੱਧੂ ਅਤੇ ਗਿਆਨ ਸਿੰਘ ਘਈ ਸਮੇਤ ਹੋਰਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ । ਸਮਾਗਮ ਵਿਚ ਨਾਮਵਰ ਲੇਖਕ ਸੁਜਾਨ ਸਿੰਘ ਸੁਜਾਨ, ਰਿੰਟੂ ਭਾਟੀਆ, ਸੁਰਜੀਤ, ਮਕਸੂਦ ਚੌਧਰੀ, ਦਲਜੀਤ ਸਿੰਘ ਲਾਲੀ, ਇਕਬਾਲ ਬਰਾੜ, ਹਰਦਿਆਲ ਸਿੰਘ ਝੀਤਾ, ਸੁੰਦਰਪਾਲ ਕੌਰ ਰਾਜਾਸਾਂਸੀ ਤੋਂ ਇਲਾਵਾ ਵੱਖ-ਵੱਖ ਸਾਹਿਤਕ ਅਤੇ ਸਮਾਜਿਕ ਸੰਸਥਾਵਾਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ। ਤਸਵੀਰ: ਓਬਰਾਏ ਫੋਟੋ ਸਮਾਗਮ ਦੌਰਾਨ ਐਸ.ਪੀ. ਸਿੰਘ ਓਬਰਾਏ ਦਾ ਸਨਮਾਨ ਕਰਦੇ ਹੋਏ ਡਾ. ਦਲਬੀਰ ਸਿੰਘ ਕਥੂਰੀਆ, ਗੁਰਬਖ਼ਸ਼ ਸਿੰਘ ਮੱਲ੍ਹੀ ਅਤੇ ਹੋਰ। ਤਸਵੀਰ:-ਹਰਜੀਤ ਸਿੰਘ ਬਾਜਵਾ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ ਅਗਲੀ ਖ਼ਬਰ ਪਾਕਿਸਤਾਨ 16 ਸਾਲਾਂ ਬਾਅਦ ਲਾਰਡਜ਼ ਵਿਖੇ ਟੈਸਟ ਮੈਚ ਹਾਰਿਆ ਇੰਗਲੈਂਡ ਨੇ 194 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ ; ਰੌਬਿਨਸ...
Ad Position 24