31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੰਤ ਬਾਬਾ ਈਸ਼ਰ ਸਿੰਘ ਤੇ ਸੰਤ ਬਾਬਾ ਬਲਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਨਿਊਯਾਰਕ, 31 ਅਗਸਤ (ਰਾਜੂ ਸਾਹਿਬਾਜ਼ਪੁਰਾ)-ਸੰਪਰਦਾ ਰਾੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਹੇਠ, ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਸਿੱਖ ਸੈਂਟਰ ਆਫ਼ ਨਿਊਯਾਰਕ, ਫਲੱਸ਼ਿੰਗ ਵਿਖੇ ਕਰਵਾਇਆ ਗਿਆ । ਇਸ ਮੌਕੇ ਸਿੱਖ ਪੰਥ ਦੀਆਂ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 01-09-2026
ਨਿਊਯਾਰਕ, 31 ਅਗਸਤ (ਰਾਜੂ ਸਾਹਿਬਾਜ਼ਪੁਰਾ)-ਸੰਪਰਦਾ ਰਾੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਹੇਠ, ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਸਿੱਖ ਸੈਂਟਰ ਆਫ਼ ਨਿਊਯਾਰਕ, ਫਲੱਸ਼ਿੰਗ ਵਿਖੇ ਕਰਵਾਇਆ ਗਿਆ । ਇਸ ਮੌਕੇ ਸਿੱਖ ਪੰਥ ਦੀਆਂ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ । ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਚਰਨਾਂ ਨਾਲ ਜੋੜਿਆ । ਭਾਈ ਜਸਪਾਲ ਸਿੰਘ ਅਤੇ ਭਾਈ ਅਮਰਜੀਤ ਸਿੰਘ ਨੇ ਭਾਵਪੂਰਤ ਕੀਰਤਨ ਕੀਤਾ, ਜਦਕਿ ਰਾਗੀ ਗੁਰਚਰਨ ਸਿੰਘ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਗਾਇਕ ਰੇਸ਼ਮ ਸਿੰਘ ਰੇਸ਼ਮ ਨੇ ਸੰਤ ਬਾਬਾ ਬਲਜਿੰਦਰ ਸਿੰਘ ਦੀ ਯਾਦ ਵਿਚ ਵਿਸ਼ੇਸ਼ ਧਾਰਮਿਕ ਗੀਤ ਪੇਸ਼ ਕੀਤਾ, ਜਿਸ ਨੇ ਸੰਗਤਾਂ ਨੂੰ ਭਾਵੁਕ ਕਰ ਦਿੱਤਾ । ਬੁਲਾਰਿਆਂ ਨੇ ਸੰਤ ਬਾਬਾ ਈਸ਼ਰ ਸਿੰਘ ਤੇ ਸੰਤ ਬਾਬਾ ਬਲਜਿੰਦਰ ਸਿੰਘ ਦੇ ਜੀਵਨ ਅਤੇ ਸਿੱਖੀ ਲਈ ਕੀਤੇ ਕਾਰਜਾਂ ਉੱਤੇ ਚਾਨਣਾ ਪਾਇਆ । ਸੰਤ ਬਾਬਾ ਬਲਜਿੰਦਰ ਸਿੰਘ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੇ ਅਮਰੀਕਾ ਵਿਚ ਆਪਣਾ ਪਹਿਲਾ ਕੀਰਤਨ ਦੀਵਾਨ ਨਿਊਯਾਰਕ ਦੇ ਇਸੇ ਸਿੱਖ ਸੈਂਟਰ, ਫਲੱਸ਼ਿੰਗ ਤੋਂ ਆਰੰਭ ਕੀਤਾ ਸੀ। ਇਸ ਕਾਰਨ ਨਿਊਯਾਰਕ ਦੀਆਂ ਸੰਗਤਾਂ ਦਾ ਉਨ੍ਹਾਂ ਨਾਲ ਬੇਹੱਦ ਡੂੰਘਾ ਪਿਆਰ ਅਤੇ ਸਤਿਕਾਰ ਸੀ । ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਸੰਗਤਾਂ ਪੁਰਾਣੀਆਂ ਯਾਦਾਂ ਨੂੰ ਚੇਤੇ ਕਰਕੇ ਭਾਵੁਕ ਹੋ ਗਈਆਂ । ਭਾਈ ਸੰਗਰਾਮ ਸਿੰਘ ਸਰਪੰਚ ਅਤੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਦੋਵਾਂ ਸੰਤਾਂ ਦੇ ਜੀਵਨ, ਨਾਮ ਦੀ ਕਮਾਈ ਅਤੇ ਸੇਵਾ-ਭਾਵ ਬਾਰੇ ਵਿਚਾਰ ਸਾਂਝੇ ਕੀਤੇ । ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜਿੰਮੇਵਾਰੀ ਭਾਈ ਮੱਖਣ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਿੰਦਰ ਸਿੰਘ, ਕਮੇਟੀ ਦੇ ਸਮੂਹ ਮੈਂਬਰਾਨ ਅਤੇ ਭਾਈ ਜਸਵਿੰਦਰ ਸਿੰਘ ਉੱਭੀ ਲਲਤੋਂ ਖੁਰਦ ਨੇ ਸਮੂਹ ਰਾਗੀ ਜਥਿਆਂ, ਧਾਰਮਿਕ ਸ਼ਖ਼ਸੀਅਤਾਂ, ਸੇਵਾਦਾਰਾਂ ਅਤੇ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਤਸਵੀਰ: ਗੁਰਬਾਣੀ ਕੀਰਤਨ 1,2,3
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਂਟਰ ਵਿਚ ਕਵੀ ਦਰਬਾਰ ਕਰਵਾਇਆ ਕੌਮਾਤਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਵਧਾਉਣ ਦੀ ਮੰਗ ਉਠਾਈ ਅਗਲੀ ਖ਼ਬਰ ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ
Ad Position 24