ਨਿਊਯਾਰਕ ਵਿਚ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੂੰ ਮਿਲੇ ਡਾ. ਸੁਭਾਸ਼ ਸ਼ਰਮਾ
ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨਿਊਯਾਰਕ ਵਿਚ ਭਾਰਤੀ-ਅਮਰੀਕੀ ਭਾਈਚਾਰੇ ਵਲੋਂ ਆਰ.
ਚੰਡੀਗੜ੍ਹ, 31 ਅਗਸਤ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨਿਊਯਾਰਕ ਵਿਚ ਭਾਰਤੀ-ਅਮਰੀਕੀ ਭਾਈਚਾਰੇ ਵਲੋਂ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਸਨਮਾਨ ਵਿਚ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਡਾ. ਸ਼ਰਮਾ ਨੇ ਮੋਹਨ ਭਾਗਵਤ ਨੂੰ ਪੰਜਾਬੀ ਪ੍ਰਵਾਸੀ ਭਾਈਚਾਰੇ (ਐਨ.ਆਰ.ਆਈ.) ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਣੂ ਕਰਵਾਇਆ । ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵਲੋਂ ਆਪਣੇ ਸੂਬੇ ਤੇ ਦੇਸ਼ ਪ੍ਰਤੀ ਨਿਭਾਈ ਜਾ ਰਹੀ ਭੂਮਿਕਾ ਤੇ ਉਨ੍ਹਾਂ ਦੇ ਯੋਗਦਾਨ ਬਾਰੇ ਵੀ ਚਰਚਾ ਕੀਤੀ । ਡਾ. ਸ਼ਰਮਾ ਨੇ ਕਿਹਾ ਕਿ ਪੰਜਾਬੀ ਐਨ.ਆਰ.ਆਈ. ਭਾਈਚਾਰੇ ਨੇ ਸੰਕਟ ਦੀ ਘੜੀ ਵਿਚ ਹਮੇਸ਼ਾਂ ਭਾਰਤ ਅਤੇ ਪੰਜਾਬ ਦਾ ਸਾਥ ਦਿੱਤਾ ਹੈ। ਮੁਲਾਕਾਤ ਤੋਂ ਬਾਅਦ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਹਨ ਭਾਗਵਤ ਨਾਲ ਮਿਲਣਾ ਹਮੇਸ਼ਾਂ ਪ੍ਰੇਰਣਾਦਾਇਕ ਅਨੁਭਵ ਹੁੰਦਾ ਹੈ । ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ, ਸਮਾਜਿਕ ਸਮਰਸਤਾ ਅਤੇ ਸਮਾਜ ਸੇਵਾ ਨੂੰ ਲੈ ਕੇ ਭਾਗਵਤ ਦੇ ਵਿਚਾਰ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ ।