ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਯੂ.ਕੇ. ਦੌਰਾ ਸਫਲਤਾਪੂਰਵਕ ਸੰਪੰਨ
ਲੰਡਨ, 1 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਜੀ ਦਾ ਯੂ. ਕੇ.
ਲੰਡਨ, 1 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਜੀ ਦਾ ਯੂ.ਕੇ. ਦਾ ਦੌਰਾ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਯੂ.ਕੇ. ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਪੁਰਾਤਨ ਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ-ਦੀਦਾਰੇ ਕਰਵਾਏ, ਜਿਸ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਦੌਰਾ ਸਫਲ ਹੋਣ ‘ਤੇ ਮੁੱਖ ਪ੍ਰਬੰਧਕਾਂ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਅਤੇ ਭਾਈ ਕਿਰਤਰਾਜ ਸਿੰਘ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਯੂ.ਕੇ. ਦੀਆਂ ਸਮੂਹ ਨਾਨਕ ਲੇਵਾ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਯੂ.ਕੇ. ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਜਾਏ ਗਏ ਦੀਵਾਨਾਂ ਦੌਰਾਨ ਸੰਗਤਾਂ ਨੇ ਜਿੱਥੇ ਗੁਰਬਾਣੀ ਕੀਰਤਨ ਅਤੇ ਬੀਰ-ਰਸੀ ਢਾਡੀ ਵਾਰਾਂ ਦਾ ਆਨੰਦ ਮਾਣਿਆ, ਉਥੇ ਹੀ ਸਿੱਖ ਵਿਰਸੇ ਅਤੇ ਸ਼ਸਤਰ ਕਲਾ ਦੇ ਗੌਰਵਮਈ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਯੂ.ਕੇ. ਤੋਂ ਵਾਪਸੀ ਮੌਕੇ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਭਾਈ ਕਿਰਤਰਾਜ ਸਿੰਘ, ਜਸਵਿੰਦਰ ਸਿੰਘ ਕਾਲਾ ਸਮੇਤ ਹੋਰ ਸ਼ਖਸੀਅਤਾਂ ਨੇ ਬਾਬਾ ਬਲਬੀਰ ਸਿੰਘ ਨੂੰ ਵਿਦਾਇਗੀ ਦਿੱਤੀ।