01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਵਿਟਜ਼ਰਲੈਂਡ ਹਵਾਈ ਅੱਡੇ ’ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਨਿੱਘਾ ਸਵਾਗਤ

ਲੰਡਨ, 1 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਪਾਸ ਸ਼ਸਤਰਾਂ ਸਮੇਤ ਯੂਰਪ ਦੌਰੇ ਦੌਰਾਨ ਸਵਿਟਜ਼ਰਲੈਂਡ ਹਵਾਈ ਅੱਡੇ ਵਿਖੇ ਪੁੱਜਣ ’ਤੇ ਸਥਾਨਕ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਵਿਟਜ਼ਰਲੈਂਡ ਹਵਾਈ ਅੱਡੇ ਵਿਖੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਬਾਬਾ ਬਲਬੀਰ ਸਿੰਘ ਨੂੰ ਜੀ ਆਇਆਂ ਕਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਲੰਡਨ, 1 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਪਾਸ ਸ਼ਸਤਰਾਂ ਸਮੇਤ ਯੂਰਪ ਦੌਰੇ ਦੌਰਾਨ ਸਵਿਟਜ਼ਰਲੈਂਡ ਹਵਾਈ ਅੱਡੇ ਵਿਖੇ ਪੁੱਜਣ ’ਤੇ ਸਥਾਨਕ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਵਿਟਜ਼ਰਲੈਂਡ ਹਵਾਈ ਅੱਡੇ ਵਿਖੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਬਾਬਾ ਬਲਬੀਰ ਸਿੰਘ ਨੂੰ ਜੀ ਆਇਆਂ ਕਿਹਾ।ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਯੂਰਪ ਫੇਰੀ ਦੌਰਾਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਯੂਰਪ ਦੇ ਵੱਖ-ਵੱਖ ਦੇਸ਼ਾਂ ‘ਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਪਾਵਨ ਬਚਨਾਂ ਦੀ ਸਾਂਝ ਪਾਉਣਗੇ। ਇਸ ਦੇ ਨਾਲ ਹੀ ਸਿੱਖ ਇਤਿਹਾਸ ਨਾਲ ਸਬੰਧਤ ਬੁੱਢਾ ਦਲ ਦੇ ਪਾਸ ਪਾਵਨ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ-ਦੀਦਾਰੇ ਵੀ ਕਰਵਾਏ ਜਾਣਗੇ। ਇਸ ਸਮੇਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਸਥਾਨਕ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਅਤੇ ਸਹਿਯੋਗ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਰਿਹਾ ਹੈ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਭਾਈ ਰਣਜੀਤ ਸਿੰਘ, ਜਥੇਦਾਰ ਗੁਰਚਰਨ ਸਿੰਘ ਅਨੰਦਪੁਰ ਸਾਹਿਬ ਅਤੇ ‘ਸਿੱਖ ਯੂਥ ਆਫ਼ ਸਵਿਟਜ਼ਰਲੈਂਡ’ ਦੇ ਸੰਸਥਾਪਕ ਭਾਈ ਕਰਨਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡੀਲੇਡ ਵਿਖੇ 6 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਜਾਏ ਜਾਣਗੇ ਧਾਰਮਿਕ ਦੀਵਾਨ ਅਗਲੀ ਖ਼ਬਰ ਰਿਚਮੰਡ ਹਿੱਲ ’ਚ ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ
Ad Position 24