03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖ਼ਤਰਨਾਕ ਜੰਗਲੀ ਜਾਨਵਰਾਂ ਨੂੰ ਖੁਰਾਕ ਪਾਉਣ ’ ਤੇ ਵਿਅਕਤੀ ਨੂੰ 27 ਹਜ਼ਾਰ ਡਾਲਰ ਜ਼ੁਰਮਾਨਾ

ਵੈਨਕੂਵਰ, 3 ਸਤੰਬਰ (ਮਲਕੀਤ ਸਿੰਘ)-ਖ਼ਤਰਨਾਕ ਜੰਗਲੀ ਜਾਨਵਰਾਂ ਨੂੰ ਜਾਣਬੁੱਝ ਕੇ ਖੁਰਾਕ ਪਾਉਣ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ 27,000 ਡਾਲਰ ਦਾ ਭਾਰੀ ਜ਼ੁਰਮਾਨਾ ਕੀਤਾ ਗਿਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਜੰਗਲੀ ਜੀਵ ਸੁਰੱਖਿਆ ਅਧਿਕਾਰੀਆਂ ਅਨੁਸਾਰ ਇਹ ਮਾਮਲਾ ਵੈਸਟ ਵੈਨਕੂਵਰ ਨਾਲ ਸਬੰਧਤ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਵੈਨਕੂਵਰ, 3 ਸਤੰਬਰ (ਮਲਕੀਤ ਸਿੰਘ)-ਖ਼ਤਰਨਾਕ ਜੰਗਲੀ ਜਾਨਵਰਾਂ ਨੂੰ ਜਾਣਬੁੱਝ ਕੇ ਖੁਰਾਕ ਪਾਉਣ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ 27,000 ਡਾਲਰ ਦਾ ਭਾਰੀ ਜ਼ੁਰਮਾਨਾ ਕੀਤਾ ਗਿਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਜੰਗਲੀ ਜੀਵ ਸੁਰੱਖਿਆ ਅਧਿਕਾਰੀਆਂ ਅਨੁਸਾਰ ਇਹ ਮਾਮਲਾ ਵੈਸਟ ਵੈਨਕੂਵਰ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੀਥ ਰੋਡ ’ਤੇ ਸਥਿਤ ਵੱਖ-ਵੱਖ ਥਾਵਾਂ ਉੱਤੇ ਰਿੱਛਾਂ ਅਤੇ ਕੋਯੋਟੀਆਂ ਨੂੰ ਖੁਰਾਕ ਖਾਂਦੇ ਹੋਏ ਦੇਖਿਆ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜੰਗਲੀ ਜਾਨਵਰਾਂ ਨੂੰ ਜਾਣਬੁੱਝ ਕੇ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਸੀ।ਜੰਗਲੀ ਜੀਵ ਸੁਰੱਖਿਆ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਲਗਾਤਾਰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਰਿੱਛਾਂ, ਕੋਯੋਟੀਆਂ ਜਾਂ ਹੋਰ ਖਤਰਨਾਕ ਜੰਗਲੀ ਜਾਨਵਰਾਂ ਨੂੰ ਖੁਰਾਕ ਨਾ ਪਾਈ ਜਾਵੇ। ਮਨੁੱਖਾਂ ਵੱਲੋਂ ਖੁਰਾਕ ਮਿਲਣ ਦੀ ਆਦਤ ਪੈਣ ਨਾਲ ਜੰਗਲੀ ਜਾਨਵਰ ਰਿਹਾਇਸ਼ੀ ਇਲਾਕਿਆਂ ਵੱਲ ਆ ਸਕਦੇ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ।ਇਸ ਮਾਮਲੇ ਵਿੱਚ ਅਧਿਕਾਰੀਆਂ ਦੀ ਕਾਰਵਾਈ ਤੋਂ ਬਾਅਦ ਵਿਅਕਤੀ ਨੂੰ ਜ਼ੁਰਮਾਨੇ ਵਜੋਂ 27 ਹਜ਼ਾਰ ਡਾਲਰ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਸੀ.ਆਈ. ਵਲੋਂ ਰੋਹਿਤ ਸ਼ਰਮਾ ਦੇ ਸੰਨਿਆਸ ਦੀਆਂ ਅਟਕਲਾਂ ਖ਼ਾਰਜ ਅਗਲੀ ਖ਼ਬਰ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਹੋਏ ਇਲਾਕਾ ਵਾਸੀਆਂ ਦੇ ਰੂਬਰੂ
Ad Position 24