04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਿਨੀਆਪੋਲਿਸ ਵਿਚ ਹੋਈ ਗੋਲੀਬਾਰੀ ਦੌਰਾਨ 2 ਦੀ ਮੌਤ, 5 ਜ਼ਖ਼ਮੀ

ਸੈਕਰਾਮੈਂਟੋ, 4 ਸਤੰਬਰ (ਹੁਸਨ ਲੜੋਆ ਬੰਗਾ)-ਡਾਊਨਟਾਊਨ ਮਿਨੀਆਪੋਲਿਸ ਵਿਚ ਹੋਈ ਅੰਧਾਧੁੰਦ ਗੋਲੀਬਾਰੀ ਵਿਚ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਪੁਲਿਸ ਅਧਿਕਾਰੀਆਂ ਸਮੇਤ 5 ਹੋਰ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਗੋਲੀਬਾਰੀ ਸ਼ਹਿਰ ਦੇ ਧੁਰ ਅੰਦਰ 15 ਈ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸੈਕਰਾਮੈਂਟੋ, 4 ਸਤੰਬਰ (ਹੁਸਨ ਲੜੋਆ ਬੰਗਾ)-ਡਾਊਨਟਾਊਨ ਮਿਨੀਆਪੋਲਿਸ ਵਿਚ ਹੋਈ ਅੰਧਾਧੁੰਦ ਗੋਲੀਬਾਰੀ ਵਿਚ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਪੁਲਿਸ ਅਧਿਕਾਰੀਆਂ ਸਮੇਤ 5 ਹੋਰ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਗੋਲੀਬਾਰੀ ਸ਼ਹਿਰ ਦੇ ਧੁਰ ਅੰਦਰ 15 ਈ. ਗ੍ਰਾਂਟ ਸਟਰੀਟ ਦੇ ਨੇੜੇ ਹੋਈ। ਹੈਨੇਪਿਨ ਹੈਲਥਕੇਅਰ ਮੈਡੀਕਲ ਸੈਂਟਰ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ 7 ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿਥੇ 2 ਵਿਅਕਤੀ ਦਮ ਤੋੜ ਗਿਆ| ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਤੇ ਉਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ| ਮਿਨੀਸੋਟਾ ਦੇ ਗਵਰਨਰ ਟਿਮ ਵਾਲਜ਼ ਨੇ ਐਕਸ ’ਤੇ ਇੱਕ ਬਿਆਨ ਵਿੱਚ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ| ਐਫ ਬੀ ਆਈ ਦੇ ਡਾਇਰੈਕਟਰ ਕਾਸ਼ ਪਟੇਲ ਨੇ ਘਟਨਾ ਨੂੰ ਪਾਗਲਪਨ ਕਰਾਰ ਦਿੰਦਿਆਂ ਆਮ ਲੋਕਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲਾਪਤਾ ਦੱਖਣੀ ਆਸਟ੍ਰੇਲੀਆਈ ਜੋਸ਼ੂਆ ਕਲਿਫਟਨ-ਡੇਮੇਲ ਦੀ ਭਾਲ ਵਿਚ ਮਨੁੱਖੀ ਅਵਸ਼ੇਸ਼ ਮਿਲੇ ਅਗਲੀ ਖ਼ਬਰ ਦੂਜੀ ਵਿਸ਼ਵ ਜੰਗ ਦੌਰਾਨ ਵੈਨਕੂਵਰ ’ ਚ ਨਜ਼ਰਬੰਦ ਕੀਤੇ 6,000 ਜਾਪਾਨੀ ਮੂਲ ਦੇ ਲੋਕਾਂ ਦੀ ਯਾਦ ’ ਚ ਸਮਾਰਕ ਤਿਆਰ
Ad Position 24