05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨ ਭਾਗਵਤ ਗੁਰਦੁਆਰਾ ਲੰਡਨ ਤੇ ਸਵਾਮੀਨਿਰਾਇਣ ਮੰਦਰ ਵਿਖੇ ਹੋਏ ਨਤਮਸਤਕ

ਲੰਡਨ, 5 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰੀ ਸਵੈਮਸੇਵਕ ਸੰਘ (ਆਰ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਲੰਡਨ, 5 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਦਾ ਬਰਤਾਨੀਆ ਦੌਰਾ ਇਨ੍ਹੀਂ ਦਿਨੀਂ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਹ 2 ਤੋਂ 7 ਸਤੰਬਰ ਤੱਕ ਯੂਕੇ ਦੌਰੇ ’ਤੇ ਹਨ। ਇਹ ਦੌਰਾ ਆਰ.ਐਸ.ਐਸ. ਦੇ ਸ਼ਤਾਬਦੀ ਵਰ੍ਹੇ ਨਾਲ ਜੁੜੀ ਅੰਤਰਰਾਸ਼ਟਰੀ ਸੰਪਰਕ ਮੁਹਿੰਮ ਦਾ ਹਿੱਸਾ ਦੱਸਿਆ ਜਾ ਰਿਹਾ ਹੈ।ਬਰਤਾਨੀਆ ਦੌਰੇ ਦੌਰਾਨ ਮੋਹਨ ਭਾਗਵਤ ਲੰਡਨ ਸਥਿਤ ਖ਼ਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚੇ। ਜਿਥੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਲੰਡਨ ਦੇ ਕਾਰੋਬਾਰੀ ਪੀਟਰ ਵਿਰਦੀ ਵੀ ਸਨ। ਇਸ ਮੌਕੇ ਉਨ੍ਹਾਂ ਦੀ ਫੇਰੀ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਗਿਆ। ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੂੰ ਸਾਹਨੀ ਅਤੇ ਪੀਟਰ ਵਿਰਦੀ ਨੇ ਸਿੱਖ ਧਰਮ ਸੰਬੰਧੀ ਖੁਸ਼ਵੰਤ ਸਿੰਘ ਦੀ ਲਿਖੀ ਕਿਤਾਬ ‘ਦ ਇਲੂਸਟ੍ਰੇਟਿਡ ਹਿਸਟਰੀ ਆਫ਼ ਦ ਸਿੱਖਸ’ ਭੇਂਟ ਕੀਤੀ। ਦੂਜੇ ਪਾਸੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਨੰਦ ਨੇ ਇਸ ਫੇਰੀ ਤੋਂ ਬਾਅਦ ਖ਼ਾਲਸਾ ਜਥਾ ਵਲੋਂ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਮੋਹਨ ਭਾਗਵਤ ਨੂੰ ਕਿਸੇ ਸਿਆਸੀ ਹੈਸੀਅਤ ਵਿਚ ਨਾ ਤਾਂ ਖ਼ਾਲਸਾ ਜਥਾ ਵਲੋਂ ਸੱਦਾ ਦਿੱਤਾ ਗਿਆ ਸੀ ਅਤੇ ਨਾ ਹੀ ਉਨ੍ਹਾਂ ਦਾ ਸਮਰਥਨ ਕੀਤਾ ਗਿਆ ਹੈ।ਭਾਗਵਤ ਨੇ ਇਸ ਦੌਰੇ ਦੌਰਾਨ ਲੰਡਨ ਸਥਿਤ ਸ੍ਰੀ ਸਵਾਮੀਨਾਰਾਇਣ ਮੰਦਰ ਦਾ ਵੀ ਦੌਰਾ ਕੀਤਾ ਹੈ। ਉਨ੍ਹਾਂ ਦੇ ਯੂ.ਕੇ. ਦੌਰੇ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਨੁਮਾਇੰਦਿਆਂ ਨਾਲ ਸੰਪਰਕ ਦੇ ਪ੍ਰੋਗਰਾਮ ਰੱਖੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ਾਂ ’ ਚ ਗ੍ਰਿਫ਼ਤਾਰ ਵੈਨਕੂਵਰ ਪੁਲਿਸ ਦਾ ਅਧਿਕਾਰੀ ਕੈਲ ਦੁਸਾਂਝ ਮੁਅੱਤਲ ਅਗਲੀ ਖ਼ਬਰ -ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਦਾ ਮਾਮਲਾ- ਕੌਮੀ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ
Ad Position 24