08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਯੂ . ਕੇ . ’ ਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ

ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਗੁਰੂ ਨਾਨਕ ਗੁਰਦੁਆਰਾ ਵੈਸਟ ਬਰਾਮਿਚ ਵਿਖੇ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਸ਼ਹੀਦੀ ਸਮਾਗਮ ਕਰਵਇਆ ਗਿਆ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂਕੇ ਦੇ ਕੋਆਰਡੀਨੇਟਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਜਥੇਦਾਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਰਜਿਸਟਰਡ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਯੂਨਾਈਟਿਡ ਖਾਲਸਾ ਦਲ ਯੂਕੇ ਦੇ ਭਾਈ ਨਿਰੰਜਨ ਸਿੰਘ ਬਾਸੀ ,ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ ਭਾਈ ਅਮਰਜੀਤ ਸਿੰਘ ਖਾਲੜਾ, ਭਾਈ ਰਜਿੰਦਰ ਸਿੰਘ ਸੰਧੂ ( ਖਾਲੜਾ ) ਭਾਈ ਜੋਗਿੰਦਰ ਸਿੰਘ ਬੱਲ ਸਲੋਹ ਅਤੇ ਭਾਈ ਕੁਲਦੀਪ ਸਿੰਘ ਨਿਹੰਗ ਵਲੋਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਗੁਰੂ ਨਾਨਕ ਗੁਰਦੁਆਰਾ ਵੈਸਟ ਬਰਾਮਿਚ ਵਿਖੇ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਸ਼ਹੀਦੀ ਸਮਾਗਮ ਕਰਵਇਆ ਗਿਆ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂਕੇ ਦੇ ਕੋਆਰਡੀਨੇਟਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਜਥੇਦਾਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਰਜਿਸਟਰਡ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਯੂਨਾਈਟਿਡ ਖਾਲਸਾ ਦਲ ਯੂਕੇ ਦੇ ਭਾਈ ਨਿਰੰਜਨ ਸਿੰਘ ਬਾਸੀ ,ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ ਭਾਈ ਅਮਰਜੀਤ ਸਿੰਘ ਖਾਲੜਾ, ਭਾਈ ਰਜਿੰਦਰ ਸਿੰਘ ਸੰਧੂ ( ਖਾਲੜਾ ) ਭਾਈ ਜੋਗਿੰਦਰ ਸਿੰਘ ਬੱਲ ਸਲੋਹ ਅਤੇ ਭਾਈ ਕੁਲਦੀਪ ਸਿੰਘ ਨਿਹੰਗ ਵਲੋਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ । ਇਸ ਮੌਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾਵਾਂ ਤੇ 1978 ਦੇ ਸ਼ਹੀਦ ਭਾਈ ਰਘਬੀਰ ਸਿੰਘ ਦੀ ਸਿੰਘਣੀ ਬੀਬੀ ਹਰਦੇਵ ਕੌਰ ਅਤੇ ਭਾਈ ਜੋਗਿੰਦਰ ਸਿੰਘ ਬੱਲ ਨੂੰ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਸਿਰੋਪਾਓ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਦੀ ਨਵੀਂ ਕਿਤਾਬ ਸਿੱਦਕੀ ਤੇ ਸੰਘਰਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਿਤਾਬ ਵਿਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸਿੰਘਣੀ ਬੀਬੀ ਪਰਮਜੀਤ ਕੌਰ ਖਾਲੜਾ ਦੀ ਸੰਘਰਸ਼ਮਈ ਜਿੰਦਗੀ ਦਾ ਵਰਨਣ ਹੈ । ਜਿਕਰਯੋਗ ਹੈ ਕਿ ਇਸ ਕਿਤਾਬ ਨੂੰ ਬੀਬੀ ਰਸ਼ਪਿੰਦਰ ਕੌਰ ਗਿੱਲ ਵਲੋਂ ਸੰਪਾਦਤ ਅਤੇ ਪੀਘਾਂ ਸੋਚ ਦੀਆਂ ਪਬਲਿਕੇਸ਼ਨ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ’ ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਖਾਲਸਾ ਜਥਾ ਗੁਰਦੁਆਰਾ ਸਾਹਿਬ ਵਿਖੇ ਮੋਹਨ ਭਾਗਵਤ ਦੀ ਫੇਰੀ ’ ਤੋਂ ਬਾਅਦ ਪ੍ਰਬੰਧਕਾਂ ਨੂੰ ਧਮਕੀ
Ad Position 24