08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਹਨ ਭਾਗਵਤ ਦੀ ਲੰਡਨ ਗੁਰਦੁਆਰੇ ਦੀ ਫੇਰੀ ’ਤੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਠਾਏ ਸਵਾਲ

ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੀ ਲੰਡਨ ਸਥਿਤ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ ਵਿਖੇ ਹੋਈ ਨਿੱਜੀ ਫੇਰੀ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਇਕ ਹਿੱਸੇ ਵੱਲੋਂ ਤਿੱਖਾ ਵਿਰੋਧ ਪ੍ਰਗਟ ਕੀਤਾ ਗਿਆ ਹੈ। ਸਿੱਖ ਫੈਡਰੇਸ਼ਨ (ਯੂਕੇ) ਨੇ ਕਿਹਾ ਹੈ ਕਿ ਕਈ ਗੁਰਦੁਆਰਿਆਂ, ਸਿੱਖ ਜਥੇਬੰਦੀਆਂ ਅਤੇ ਵਿਅਕਤੀਆਂ ਨੇ ਇਸ ਫੇਰੀ ਸਬੰਧੀ ਆਪਣੀ ਨਾਰਾਜ਼ਗੀ ਉਨ੍ਹਾਂ ਤੱਕ ਪਹੁੰਚਾਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੀ ਲੰਡਨ ਸਥਿਤ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ ਵਿਖੇ ਹੋਈ ਨਿੱਜੀ ਫੇਰੀ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਇਕ ਹਿੱਸੇ ਵੱਲੋਂ ਤਿੱਖਾ ਵਿਰੋਧ ਪ੍ਰਗਟ ਕੀਤਾ ਗਿਆ ਹੈ। ਸਿੱਖ ਫੈਡਰੇਸ਼ਨ (ਯੂਕੇ) ਨੇ ਕਿਹਾ ਹੈ ਕਿ ਕਈ ਗੁਰਦੁਆਰਿਆਂ, ਸਿੱਖ ਜਥੇਬੰਦੀਆਂ ਅਤੇ ਵਿਅਕਤੀਆਂ ਨੇ ਇਸ ਫੇਰੀ ਸਬੰਧੀ ਆਪਣੀ ਨਾਰਾਜ਼ਗੀ ਉਨ੍ਹਾਂ ਤੱਕ ਪਹੁੰਚਾਈ ਹੈ। ਸਿੱਖ ਫੈਡਰੇਸ਼ਨ (ਯੂਕੇ) ਵਲੋਂ ਜਾਰੀ ਬਿਆਨ ਵਿਚ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਮੋਹਨ ਭਾਗਵਤ ਦੀ ਫੇਰੀ ਸੰਗਤ ਦੀ ਮੌਜੂਦਗੀ ਤੋਂ ਬਿਨਾਂ ਇਕ ਛੋਟੇ ਅਤੇ ਨਿੱਜੀ ਇਕੱਠ ਦੇ ਰੂਪ ਵਿਚ ਹੋਈ। ਜਥੇਬੰਦੀ ਦਾ ਕਹਿਣਾ ਹੈ ਕਿ ਗੁਰਦੁਆਰੇ ਸਿੱਖ ਸੰਗਤ ਦੀ ਸੇਵਾ ਲਈ ਹੁੰਦੇ ਹਨ ਅਤੇ ਉਨ੍ਹਾਂ ਨਾਲ ਸਬੰਧਤ ਮਹੱਤਵਪੂਰਨ ਫੈਸਲਿਆਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਣੀ ਚਾਹੀਦੀ ਹੈ। ਜਥੇਬੰਦੀ ਨੇ ਦਾਅਵਾ ਕੀਤਾ ਕਿ ਸਿੱਖ ਪਛਾਣ ਨੂੰ ਵਿਆਪਕ ਹਿੰਦੂ ਪਛਾਣ ਦਾ ਹਿੱਸਾ ਦੱਸਣ ਦੀਆਂ ਕੋਸ਼ਿਸ਼ਾਂ ਕਾਰਨ ਲੰਮੇ ਸਮੇਂ ਤੋਂ ਸਿੱਖਾਂ ਅਤੇ ਆਰ. ਐਸ. ਐਸ. ਵਿਚਾਲੇ ਵਿਚਾਰਧਾਰਕ ਮਤਭੇਦ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸ਼ਰਨ, ਸਨਮਾਨ ਅਤੇ ਏਕਤਾ ਦੇ ਸਥਾਨ ਹਨ ਅਤੇ ਸਿੱਖ ਸੰਸਥਾਵਾਂ ਦੀ ਵਰਤੋਂ ਕਿਸੇ ਵਿਵਾਦਤ ਸਿਆਸੀ ਜਾਂ ਵਿਚਾਰਧਾਰਕ ਏਜੰਡੇ ਨੂੰ ਮਾਨਤਾ ਦੇਣ ਲਈ ਨਹੀਂ ਹੋਣੀ ਚਾਹੀਦੀ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ ਸਿੰਘ ਵਰਸਿਜ਼ ਕੌਰ -2’ ਦੇ ਪ੍ਰਚਾਰ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਵਿਨੀਪੈਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24